18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਨਸ਼ਾ ਮੁਕਤ ਪੰਜਾਬ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ-ਜ਼ਿਲ੍ਹਾ ਪੁਲਿਸ ਮੁਖੀ

ਅਮਲੋਹ, 17 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹਲਕਾ ਅਮਲੋਹ ਦੇ ਪਿੰਡ ਘੁਟੀਂਡ ਵਿਖੇ ਪੁਲਿਸ ਵਲੋਂ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਵੀ ਮੌਜੂਦ ਰਹੇ।

ਅਜੀਤ ਡੈਸਕ 18-10-2026
ਅਮਲੋਹ, 17 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹਲਕਾ ਅਮਲੋਹ ਦੇ ਪਿੰਡ ਘੁਟੀਂਡ ਵਿਖੇ ਪੁਲਿਸ ਵਲੋਂ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਵੀ ਮੌਜੂਦ ਰਹੇ। ਉਨ੍ਹਾਂ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਨਸ਼ਿਆਂ ਸਬੰਧੀ ਜ਼ਮੀਨੀ ਹਾਲਾਤ ਦੀ ਜਾਣਕਾਰੀ ਹਾਸਲ ਕੀਤੀ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਪਿੰਡ ਵਾਸੀਆਂ ਤੋਂ ਮਿਲੀ ਫੀਡ ਬੈਕ ਅਨੁਸਾਰ ਨਸ਼ਿਆਂ ਦੇ ਮਾਮਲਿਆਂ ਵਿਚ ਪਹਿਲਾਂ ਵੀ ਕਾਰਵਾਈ ਕੀਤੀ ਗਈ ਹੈ। ਪਿੰਡ ਵਿਚ ਜਿੰਮ ਅਤੇ ਖੇਡਾਂ ਵਰਗੀਆਂ ਸਹੂਲਤਾਂ ਦੇ ਵਿਕਾਸ ਲਈ ਵੀ ਕੰਮ ਚੱਲ ਰਿਹਾ ਹੈ। ਉਨ੍ਹਾਂ ਉਮੀਦ ਜਤਾਈ ਕਿ ਲੋਕਾਂ ਦੇ ਸਹਿਯੋਗ ਨਾਲ ਜਲਦੀ ਹੀ ਪਿੰਡ ਨੂੰ ਨਸ਼ਾ ਮੁਕਤ ਐਲਾਨਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਬਾਹਰੋਂ ਆ ਕੇ ਨਸ਼ਾ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਵੀ ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੱਧਰ ’ਤੇ ਸਰਵੇਖਣ ਦੌਰਾਨ ਨਸ਼ਿਆਂ ਨਾਲ ਸਬੰਧਿਤ 435 ਥਾਵਾਂ ਦੀ ਪਛਾਣ ਹੋਈ ਹੈ, ਜਿਨ੍ਹਾਂ ਵਿਚੋਂ 10 ਥਾਵਾਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਹਨ। ਜ਼ਿਲ੍ਹੇ ਵਿਚ ਚਲਾਏ ਗਏ ਆਪ੍ਰੇਸ਼ਨ ਦੌਰਾਨ 41 ਵਿਅਕਤੀਆਂ ਨੂੰ ਰਾੳਂੂਡ ਅੱਪ ਕੀਤਾ ਗਿਆ। ਇਸ ਤੋਂ ਇਲਾਵਾ 212 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਇਲਾਜ ਲਈ ਭੇਜਣ ਦੀ ਕਾਰਵਾਈ ਕੀਤੀ ਜਾ ਰਹੀ ਹੈ, ਜਦਕਿ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲਿਆਂ ਵਿਚ 19 ਵਿਅਕਤੀਆਂ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਨਸ਼ਿਆਂ ਖ਼ਿਲਾਫ਼ ਮਤੇ ਪਾਸ ਕਰਕੇ ਸਹਿਯੋਗ ਦੇ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਪਲਾਈ ਦੇ ਨਾਲ-ਨਾਲ ਇਨ੍ਹਾਂ ਦੀ ਮੰਗ ਨੂੰ ਰੋਕਣਾ ਵੀ ਬੇਹੱਦ ਜ਼ਰੂਰੀ ਹੈ। ਇਸ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ ਅਤੇ ਨੌਜਵਾਨਾਂ ਨੂੰ ਖੇਡਾਂ, ਰੁਜ਼ਗਾਰ ਦੇ ਮੌਕਿਆਂ, ਮੈਡੀਟੇਸ਼ਨ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜ ਕੇ ਚੰਗੀਆਂ ਆਦਤਾਂ ਅਪਣਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਮੌਕੇ ਏ. ਡੀ. ਸੀ (ਡੀ) ਸੁਰਿੰਦਰ ਸਿੰਘ ਧਾਲੀਵਾਲ, ਐਸ.ਪੀ. (ਡੀ) ਅਮਨਦੀਪ ਸਿੰਘ ਬਰਾੜ, ਡੀ.ਐਸ.ਪੀ ਬਿਕਰਮਜੀਤ ਸਿੰਘ ਘੁੰਮਣ, ਥਾਣਾ ਅਮਲੋਹ ਦੇ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਢਿੱਲੋਂ, ਇੰਸਪੈਕਟਰ ਅੰਮ੍ਰਿਤਪਾਲ ਸਿੰਘ, ਇੰਸਪੈਕਟਰ ਅਸ਼ੋੋਕ ਕੁਮਾਰ, ਮੁੱਖ ਮੁਨਸ਼ੀ ਇਕਬਾਲ ਮੁਹੰਮਦ ਆਦਿ ਪੁਲਿਸ ਮੁਲਾਜ਼ਮ ਮੌਜੂਦ ਸਨ।
ਪਿਛਲੀ ਖ਼ਬਰ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ-ਅਮਨ ਅਰੋੜਾ ਅਗਲੀ ਖ਼ਬਰ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਲਖਵਿੰਦਰ ਸਿੰਘ ਨੇ ਨਸ਼ਾ ਵੇਚਣ ਤੋਂ ਰੋਕਣ ’ਤੇ ਜਾਨਲੇਵਾ ਹਮਲਾ ਕਰਨ ਦੇ ਲਗਾਏ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।