19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪੰਥਕ ਤੇ ਪੰਜਾਬ ਦੇ ਭਖਦੇ ਮੁੱਦਿਆਂ ਨੂੰ ਲੈ ਕੇ ਹਲਕਾ ਵਿਧਾਇਕ ਦੇ ਦਫ਼ਤਰ ਮੂਹਰੇ ਰੋਸ ਧਰਨਾ ਅੱਜ- ਜਥੇਦਾਰ ਪੰਜੋਲੀ

ਫ਼ਤਹਿਗੜ੍ਹ ਸਾਹਿਬ, 18 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਵੱਖ-ਵੱਖ ਪੰਥਕ ਅਤੇ ਪੰਜਾਬ ਦੇ ਭਖਦੇ ਮੁੱਦਿਆਂ ਨੂੰ ਲੈ ਕੇ 19 ਅਕਤੂਬਰ ਦਿਨ ਸੋਮਵਾਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਦੇ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਧਰਨੇ ਰਾਹੀਂ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ, ਪੰਜਾਬ ਵਿਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਅਤੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਉਠਾਈ ਜਾਵੇਗੀ।

ਅਜੀਤ ਡੈਸਕ 19-10-2026
ਫ਼ਤਹਿਗੜ੍ਹ ਸਾਹਿਬ, 18 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਵੱਖ-ਵੱਖ ਪੰਥਕ ਅਤੇ ਪੰਜਾਬ ਦੇ ਭਖਦੇ ਮੁੱਦਿਆਂ ਨੂੰ ਲੈ ਕੇ 19 ਅਕਤੂਬਰ ਦਿਨ ਸੋਮਵਾਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਦੇ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਧਰਨੇ ਰਾਹੀਂ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ, ਪੰਜਾਬ ਵਿਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਅਤੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਉਠਾਈ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਵਿਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਅਤੇ ਕਥਿਤ ਪੁਲਿਸ ਰਾਜ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਮੁੱਖ ਮੰਤਰੀ ਅਤੇ ਡੀ.ਜੀ.ਪੀ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਜਾਵੇਗੀ। ਜਥੇਦਾਰ ਪੰਜੋਲੀ ਨੇ ਕਿਹਾ ਕਿ ਜਿਹੜੇ ਵਿਧਾਇਕ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਨਹੀਂ ਉਤਰ ਰਹੇ ਅਤੇ ਆਪਣੇ ਫ਼ਰਜ਼ ਨਿਭਾਉਣ ਵਿਚ ਨਾਕਾਮ ਸਾਬਤ ਹੋ ਰਹੇ ਹਨ, ਉਨ੍ਹਾਂ ਨੂੰ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਹਿਮ ਮੁੱਦਿਆਂ ਵੱਲ ਸਰਕਾਰ ਦਾ ਧਿਆਨ ਖਿੱਚਣ ਅਤੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਇਹ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਸਮੂਹ ਇਨਸਾਫ਼ ਪਸੰਦ ਲੋਕਾਂ ਨੂੰ ਇਸ ਰੋਸ ਧਰਨੇ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਅਗਲੀ ਖ਼ਬਰ ਐਡਵੋਕੇਟ ਮਾਰਵਾ ਨੇ ਲੋਕਾਂ ਨੂੰ ਕਾਂਗਰਸ ਪਾਰਟੀ ਨਾਲ ਜੁੜਨ ਦੀ ਕੀਤੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।