20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਵਿਸ਼ਵਕਰਮਾ ਗੁਰਦੁਆਰਾ ਸਾਹਿਬ ਖਮਾਣੋਂ ਨੂੰ ਬਰਤਨ ਭੇਟ

ਖਮਾਣੋਂ, 19 ਅਕਤੂਬਰ (ਜੋਗਿੰਦਰ ਪਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਵਿਸ਼ਵਕਰਮਾ ਗੁਰਦੁਆਰਾ ਸਾਹਿਬ ਖਮਾਣੋਂ ਦੇ ਪ੍ਰਬੰਧਕਾਂ ਨੂੰ ਲੋੜੀਂਦੇ ਬਰਤਨ ਭੇਟ ਕੀਤੇ ਗਏ। ਇਹ ਬਰਤਨ ਸ਼੍ਰੋਮਣੀ ਕਮੇਟੀ ਮੈਂਬਰ ਤੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ ਵਲੋਂ ਭੇਟ ਕੀਤੇ ਗਏ।

ਅਜੀਤ ਡੈਸਕ 20-10-2026
ਖਮਾਣੋਂ, 19 ਅਕਤੂਬਰ (ਜੋਗਿੰਦਰ ਪਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਵਿਸ਼ਵਕਰਮਾ ਗੁਰਦੁਆਰਾ ਸਾਹਿਬ ਖਮਾਣੋਂ ਦੇ ਪ੍ਰਬੰਧਕਾਂ ਨੂੰ ਲੋੜੀਂਦੇ ਬਰਤਨ ਭੇਟ ਕੀਤੇ ਗਏ। ਇਹ ਬਰਤਨ ਸ਼੍ਰੋਮਣੀ ਕਮੇਟੀ ਮੈਂਬਰ ਤੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ ਵਲੋਂ ਭੇਟ ਕੀਤੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਵਿਚ ਸਹਿਯੋਗ ਦੇਣਾ ਅਤੇ ਸੰਗਤ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਯੋਗਦਾਨ ਪਾਉਣਾ ਸਾਡਾ ਫ਼ਰਜ਼ ਹੈ। ਵਿਸ਼ਵਕਰਮਾ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਇਸ ਸਹਿਯੋਗ ਲਈ ਸ਼੍ਰੋਮਣੀ ਕਮੇਟੀ ਅਤੇ ਜਥੇਦਾਰ ਅਵਤਾਰ ਸਿੰਘ ਰਿਆ ਦਾ ਧੰਨਵਾਦ ਕੀਤਾ। ਇਸ ਮੌਕੇ ਮੈਨੇਜਰ ਗੁਰਚਰਨ ਸਿੰਘ ਕੋਟਾ, ਕੁਲਵਿੰਦਰ ਸਿੰਘ ਬਿਲਾਸਪੁਰ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਖਮਾਣੋਂ, ਰਣਧੀਰ ਸਿੰਘ ਮਹੇਸ਼ਪੁਰਾ, ਭਗਤ ਸਿੰਘ ਰਾਣਵਾਂ, ਸੁਰਿੰਦਰ ਸਿੰਘ ਸੋਢੀ, ਜਸਵਿੰਦਰ ਸਿੰਘ ਜੱਸੀ, ਗੁਰਿੰਦਰ ਸਿੰਘ ਸੋਨੀ ਕੌਂਸਲਰ, ਦੇਵੀ ਠੇਕੇਦਾਰ, ਰਣਜੀਤ ਸਿੰਘ, ਹਰਦੀਪ ਸਿੰਘ, ਰਣਧੀਰ ਸਿੰਘ ਅਤੇ ਪ੍ਰਦੀਪ ਸਿੰਘ ਤੋਂ ਇਲਾਵਾ ਗੁਰਮੀਤ ਸਿੰਘ ਅਕਾਊਂਟੈਂਟ ਤੇ ਸੁਖਵਿੰਦਰ ਸਿੰਘ ਸਟੋਰ ਕੀਪਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਨਰਾਤਿਆਂ ਮੌਕੇ ਕੀਤਾ ਕੰਜਕ ਪੂਜਨ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ (ਸੇਵਾ ਮੁਕਤ) ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।