21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪ੍ਰਮੁੱਖ ਸਕੱਤਰ ਨੂੰ ਮੰਗ ਪੱਤਰ ਭੇਜ ਕੇ ਸਾਰੇ ਬੱਚਿਆਂ ਨੂੰ ਐਚ. ਸੀ. ਐਮ. ਦੇਣ ਦੀ ਕੀਤੀ ਮੰਗ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਬਲਜਿੰਦਰ ਸਿੰਘ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਹੀਂ ਪ੍ਰਮੁੱਖ ਸਕੱਤਰ ਦੇ ਨਾਂਅ ਮੰਗ ਪੱਤਰ ਭੇਜਿਆ ਗਿਆ। ਜਾਣਕਾਰੀ ਦਿੰਦਿਆਂ ਪ੍ਰਧਾਨ ਹਰਜੀਤ ਕੌਰ ਪੰਜੋਲਾ ਤੇ ਗੁਰਮੀਤ ਕੌਰ ਰੁੜਕੀ ਨੇ ਦੱਸਿਆ ਕਿ ਪੰਜਾਬ ਦੇ ਆਂਗਣਵਾੜੀ ਕੇਂਦਰਾਂ ਵਿਚ 3 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਤਾਜ਼ਾ ਪਕਾਇਆ ਹੋਇਆ ਗਰਮ ਭੋਜਨ ਮੁਹੱਈਆ ਕਰਵਾਇਆ ਜਾਂਦਾ ਹੈ, ਜੋ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ, ਕੁਪੋਸ਼ਣ ਦੀ ਰੋਕਥਾਮ ਅਤੇ ਉਨ੍ਹਾਂ ਦੀ ਸਿਹਤ ਦੀ ਸੰਭਾਲ ਲਈ ਬਹੁਤ ਮਹੱਤਵਪੂਰਨ ਹੈ।

ਅਜੀਤ ਡੈਸਕ 22-10-2026
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਬਲਜਿੰਦਰ ਸਿੰਘ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਹੀਂ ਪ੍ਰਮੁੱਖ ਸਕੱਤਰ ਦੇ ਨਾਂਅ ਮੰਗ ਪੱਤਰ ਭੇਜਿਆ ਗਿਆ। ਜਾਣਕਾਰੀ ਦਿੰਦਿਆਂ ਪ੍ਰਧਾਨ ਹਰਜੀਤ ਕੌਰ ਪੰਜੋਲਾ ਤੇ ਗੁਰਮੀਤ ਕੌਰ ਰੁੜਕੀ ਨੇ ਦੱਸਿਆ ਕਿ ਪੰਜਾਬ ਦੇ ਆਂਗਣਵਾੜੀ ਕੇਂਦਰਾਂ ਵਿਚ 3 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਤਾਜ਼ਾ ਪਕਾਇਆ ਹੋਇਆ ਗਰਮ ਭੋਜਨ ਮੁਹੱਈਆ ਕਰਵਾਇਆ ਜਾਂਦਾ ਹੈ, ਜੋ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ, ਕੁਪੋਸ਼ਣ ਦੀ ਰੋਕਥਾਮ ਅਤੇ ਉਨ੍ਹਾਂ ਦੀ ਸਿਹਤ ਦੀ ਸੰਭਾਲ ਲਈ ਬਹੁਤ ਮਹੱਤਵਪੂਰਨ ਹੈ। ਪਰ ਪੰਜਾਬ ਵਿਚ ਪੋਸ਼ਣ ਟਰੈਕ ਦੇ ਨਾਂਅ ’ਤੇ ਬੱਚਿਆਂ ਨੂੰ ਇਸ ਅਹਿਮ ਸਹੂਲਤ ਤੋਂ ਵਾਂਝੇ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜੋ ਆਈ. ਸੀ. ਡੀ. ਐੱਸ. ਸਕੀਮ ਦੇ ਮੂਲ ਉਦੇਸ਼ਾਂ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਪੋਸ਼ਣ ਟਰੈਕ ’ਤੇ 25 ਦਿਨਾਂ ਦੀ ਹਾਜ਼ਰੀ ਪੂਰੀ ਨਾ ਹੋਣ ਦੀ ਸ਼ਰਤ ਲਗਾ ਕੇ ਕਈ ਆਂਗਣਵਾੜੀ ਕੇਂਦਰਾਂ ਦਾ ਐਚ.ਸੀ.ਐਮ. ਜਾਰੀ ਨਹੀਂ ਕੀਤਾ ਗਿਆ ਅਤੇ ਬੱਚਿਆਂ ਨੂੰ ਗਰਮ ਪੱਕਿਆ ਭੋਜਨ ਦੇਣ ਤੋਂ ਵਾਂਝੇ ਕੀਤਾ ਜਾ ਰਿਹਾ ਹੈ। ਇਸ ਸ਼ਰਤ ਕਾਰਨ ਲਗਪਗ 80 ਫ਼ੀਸਦੀ ਬੱਚੇ ਇਸ ਲਾਭ ਤੋਂ ਵਾਂਝੇ ਹੋ ਰਹੇ ਹਨ। ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਮਸਲੇ ਦਾ ਤੁਰੰਤ ਹੱਲ ਨਾ ਕੀਤਾ ਤਾਂ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਡਾਇਰੈਕਟਰ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਗੁਰਮੀਤ ਕੌਰ ਰੁੜਕੀ, ਗੁਰਮੀਤ ਕੌਰ ਚੁੰਨੀ, ਬਲਵਿੰਦਰ ਕੌਰ, ਬਲਵਿੰਦਰ ਕੌਰ ਪੰਜੋਲੀ, ਗੁਰਬਚਨ ਕੌਰ ਮੰਡੋਫ਼ਲ, ਸਰਜੀਤ ਕੌਰ ਬਸੀ, ਜਸਵਿੰਦਰ ਕੌਰ ਅਮਲੋਹ, ਕਮਲਜੀਤ ਕੌਰ ਖਮਾਣੋਂ, ਕਮਲਜੀਤ ਕੌਰ ਤੇ ਸ਼ਰਨਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ ਵਿਖੇ ਸੈਮੀਨਾਰ-ਕਮ-ਵਰਕਸ਼ਾਪ ਕਰਵਾਈ ਅਗਲੀ ਖ਼ਬਰ ਰਗਬੀ ਸੂਬਾਈ ਮੁਕਾਬਲਿਆਂ ਵਿਚ ਵਿਸ਼ਵ ’ਵਰਸਿਟੀ ਦੇ ਵਿਦਿਆਰਥੀਆਂ ਨੇ ਜਿੱਤੇ ਸੋਨ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।