ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ ਵਿਖੇ ਸੈਮੀਨਾਰ-ਕਮ-ਵਰਕਸ਼ਾਪ ਕਰਵਾਈ
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਬਲਜਿੰਦਰ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫ਼ਤਹਿਗੜ੍ਹ ਸਾਹਿਬ ਦੇ ਇੰਟਰਨਲ ਕਵਾਲਿਟੀ ਐਸ਼ੋਰੈਂਸ ਸੈੱਲ ਵਲੋਂ ਸੰਸਥਾਗਤ ਮਿਆਰਾਂ ਨੂੰ ਹੋਰ ਉੱਚਾ ਚੁੱਕਣ ਦੇ ਮਕਸਦ ਨਾਲ ਇਕ ਵਿਸ਼ੇਸ਼ ਸੈਮੀਨਾਰ-ਕਮ-ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਉੱਚ ਸਿੱਖਿਆ ਦੇ ਖੇਤਰ ਵਿਚ ਗੁਣਵੱਤਾ ਸੁਧਾਰ ਅਤੇ ਨਵੇਂ ਮਾਪਦੰਡਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ।
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਬਲਜਿੰਦਰ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫ਼ਤਹਿਗੜ੍ਹ ਸਾਹਿਬ ਦੇ ਇੰਟਰਨਲ ਕਵਾਲਿਟੀ ਐਸ਼ੋਰੈਂਸ ਸੈੱਲ ਵਲੋਂ ਸੰਸਥਾਗਤ ਮਿਆਰਾਂ ਨੂੰ ਹੋਰ ਉੱਚਾ ਚੁੱਕਣ ਦੇ ਮਕਸਦ ਨਾਲ ਇਕ ਵਿਸ਼ੇਸ਼ ਸੈਮੀਨਾਰ-ਕਮ-ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਉੱਚ ਸਿੱਖਿਆ ਦੇ ਖੇਤਰ ਵਿਚ ਗੁਣਵੱਤਾ ਸੁਧਾਰ ਅਤੇ ਨਵੇਂ ਮਾਪਦੰਡਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਸਮਾਗਮ ਦੀ ਸ਼ੁਰੂਆਤ ਵਿਚ ਨੈਕ ਕੋਆਰਡੀਨੇਟਰ ਡਾ. ਜੇ. ਐਸ. ਓਬਰਾਏ ਨੇ ਸਵਾਗਤੀ ਸ਼ਬਦ ਸਾਂਝੇ ਕਰਦਿਆਂ ਉੱਚ ਸਿੱਖਿਆ ਦੇ ਮਿਆਰਾਂ ਨੂੰ ਉੱਚਾ ਚੁੱਕਣ ਵਿਚ ਨੈਕ ਦੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਨੈਕ ਵਲੋਂ ਤਿਆਰ ਕੀਤੀਆਂ ਗਈਆਂ ਨਵੀਆਂ ਬਾਇਨਰੀ ਅਤੇ ਮੈਚਿਓਰਿਟੀ-ਬੇਸਡ ਐਕਰੇਡੀਟੇਸ਼ਨ ਪ੍ਰਣਾਲੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਵਾਈ. ਸੀ. ਬੋਸ ਯੂਨੀਵਰਸਿਟੀ, ਫ਼ਰੀਦਾਬਾਦ ਦੇ ਸਾਬਕਾ ਵਾਈਸ ਚਾਂਸਲਰ ਅਤੇ ਮੁੱਖ ਵਕਤਾ ਡਾ. ਸੰਦੀਪ ਗ੍ਰੋਵਰ ਨੇ ‘ਨੈਕ ਐਕਰੇਡੀਟੇਸ਼ਨ ਰਾਹੀਂ ਗੁਣਵੱਤਾ ਸੁਧਾਰ ਦੀਆਂ ਰਣਨੀਤੀਆਂ’ ’ਤੇ ਆਪਣਾ ਮਾਹਿਰ ਲੈਕਚਰ ਦਿੱਤਾ। ਉਨ੍ਹਾਂ ਨੇ ਸੰਸਥਾਵਾਂ ਲਈ ਅਕਾਦਮਿਕ ਅਤੇ ਪ੍ਰਸ਼ਾਸਨਿਕ ਗੁਣਵੱਤਾ ਵਿਚ ਨਿਰੰਤਰ ਵਾਧਾ ਕਰਨ ਲਈ ਕਾਰਗਰ ਨੀਤੀਆਂ ਸਾਂਝੀਆਂ ਕੀਤੀਆਂ। ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਮਾਹਿਰ ਵਕਤਾ ਦਾ ਧੰਨਵਾਦ ਕਰਦਿਆਂ ਉਨ੍ਹਾਂ ਦੇ ਵਿਚਾਰਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਕਾਲਜ ਭਵਿੱਖ ਵਿਚ ਵੀ ਸਿੱਖਿਆ ਦੇ ਉੱਚ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਵਿਦਿਆਰਥੀਆਂ ਨੂੰ ਬਿਹਤਰ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਰਹੇਗਾ। ਸਮਾਗਮ ਦੇ ਅੰਤ ਵਿਚ ਇਕ ਵਿਚਾਰ-ਵਟਾਂਦਰਾ ਅਤੇ ਸੁਆਲ-ਜੁਆਬ ਸੈਸ਼ਨ ਆਯੋਜਿਤ ਕੀਤਾ ਗਿਆ, ਜਿਸ ਤੋਂ ਬਾਅਦ ਆਈ.ਕਿਊ.ਏ.ਸੀ. ਦੇ ਡਾਇਰੈਕਟਰ ਡਾ. ਏ. ਪੀ. ਐਸ. ਸੇਠੀ ਨੇ ਸਾਰਿਆਂ ਦਾ ਧੰਨਵਾਦ ਪ੍ਰਗਟ ਕੀਤਾ।