ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਫ਼ਸਲਾਂ ਦਾ ਦਾਣਾ-ਦਾਣਾ ਮੰਡੀਆਂ ’ਚੋਂ ਖ਼ਰੀਦਿਆ ਜਾ ਰਿਹਾ ਹੈ- ਰਾਏ, ਮਾਂਗਟ
ਅਮਲੋਹ, 22 ਅਕਤੂਬਰ (ਕੇਵਲ ਸਿੰਘ)- ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਇਕਬਾਲ ਸਿੰਘ ਰਾਏ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਮਲੋਹ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਲਈ ਵਚਨਬੱਧ ਹੈ।
ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਇਕਬਾਲ ਸਿੰਘ ਰਾਏ ਅਤੇ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ: ਕੇਵਲ
23-10-2026