ਬਰਸਾਲਪੁਰ ’ ਚ ਮੈਡੀਕਲ ਸਟੋਰ ਵਿਖੇ ਚੋਰੀ ਨਕਾਬਪੋਸ਼ ਚੋਰਾਂ ਵਲੋਂ ਨਕਦੀ ਚੋਰੀ
ਸ੍ਰੀ ਚਮਕੌਰ ਸਾਹਿਬ, 22 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਬਰਸਾਲਪੁਰ ਵਿਖੇ ਚੋਰਾਂ ਨੇ ਇੱਕ ਮੈਡੀਕਲ ਸਟੋਰ ਦੇ ਜਿੰਦਰੇ ਤੋੜ ਕੇ ਦੁਕਾਨ ਨੂੰ ਨਿਸ਼ਾਨਾ ਬਣਾਇਆ ਹੈ। ਜਾਣਕਾਰੀ ਦਿੰਦਿਆਂ ਪਿੰਡ ਬਰਸਾਲਪੁਰ ਵਿਚ ਸਥਿਤ ਏਕਮ ਮੈਡੀਕਲ ਸਟੋਰ ਦੇ ਮਾਲਕ ਹਰਮਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਇੱਕ ਤੋਂ ਦੋ ਵਜੇ ਦੇ ਵਿਚਕਾਰ ਤਿੰਨ ਨਕਾਬਪੋਸ਼ ਚੋਰਾਂ ਵਲੋਂ ਉਨ੍ਹਾਂ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ।
ਅਜੀਤ ਡੈਸਕ
23-10-2026