24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਸੋਨ ਤਗਮਾ ਜੇਤੂ ਡਾ. ਨਵਜੋਤ ਕੌਰ ਨੂੰ ਕੀਤਾ ਸਨਮਾਨਿਤ

ਅਮਲੋਹ, 23 ਅਕਤੂਬਰ (ਕੇਵਲ ਸਿੰਘ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਦੇਸ਼ ਭਗਤ ਯੂਨੀਵਰਸਿਟੀ ਦੀ ਅਧਿਆਪਕਾ ਡਾ. ਨਵਜੋਤ ਕੌਰ ਨੇ 76 ਕਿਲੋ ਭਾਰ ਵਰਗ ਦੇ ਕੁਸ਼ਤੀ ਮੁਕਾਬਲੇ ਵਿਚ ਸੋਨੇ ਦਾ ਤਗਮਾ ਜਿੱਤ ਕੇ ਯੂਨੀਵਰਸਿਟੀ ਦਾ ਨਾਂ ਰੌਸ਼ਨ ਕੀਤਾ।

ਅਜੀਤ ਡੈਸਕ 24-10-2026
ਅਮਲੋਹ, 23 ਅਕਤੂਬਰ (ਕੇਵਲ ਸਿੰਘ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਦੇਸ਼ ਭਗਤ ਯੂਨੀਵਰਸਿਟੀ ਦੀ ਅਧਿਆਪਕਾ ਡਾ. ਨਵਜੋਤ ਕੌਰ ਨੇ 76 ਕਿਲੋ ਭਾਰ ਵਰਗ ਦੇ ਕੁਸ਼ਤੀ ਮੁਕਾਬਲੇ ਵਿਚ ਸੋਨੇ ਦਾ ਤਗਮਾ ਜਿੱਤ ਕੇ ਯੂਨੀਵਰਸਿਟੀ ਦਾ ਨਾਂ ਰੌਸ਼ਨ ਕੀਤਾ। ਇਸ ਪ੍ਰਾਪਤੀ ਲਈ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਡਾ. ਨਵਜੋਤ ਕੌਰ ਨੂੰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ। ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਤੇ ਡਾਇਰੈਕਟਰ ਸਪੋਰਟਸ ਡਾ. ਪਰਵੀਨ ਸ਼ਰਮਾ ਨੂੰ ਵੀ ਸਨਮਾਨਿਤ ਕੀਤਾ ਗਿਆ। ਡਾ. ਹਰਬੰਸ ਲਾਲ ਨੇ ਯੂਨੀਵਰਸਿਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਚਾਂਸਲਰ ਡਾ. ਜ਼ੋਰਾ ਸਿੰਘ ਦੀ ਸੋਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਲੈ ਜਾਣ ਦੀ ਰਹੀ ਹੈ। ਉਨ੍ਹਾਂ ਕਿਹਾ ਕਿ ਡਾ. ਨਵਜੋਤ ਕੌਰ ਦੀ ਜਿੱਤ ਯੂਨੀਵਰਸਿਟੀ ਵਲੋਂ ਖਿਡਾਰੀਆਂ ਨੂੰ ਮਿਲ ਰਹੇ ਉਤਸ਼ਾਹ ਤੇ ਸਹਿਯੋਗ ਦਾ ਸਬੂਤ ਹੈ। ਇਸ ਦੇ ਨਾਲ ਹੀ ਡਾ. ਨਵਜੋਤ ਕੌਰ ਦੇ ਪਿਤਾ ਸਰਦਾਰਾ ਸਿੰਘ ਦੀ ਵੀ ਪ੍ਰਸ਼ੰਸਾ ਕੀਤੀ ਕਿ ਉਨ੍ਹਾਂ ਨੇ ਆਪਣੀਆਂ ਧੀਆਂ ਦਾ ਚੰਗੀ ਤਰ੍ਹਾਂ ਪਾਲਣ ਪੋਸ਼ਣ ਕੀਤਾ ਹੈ ਅਤੇ ਕਾਮਯਾਬ ਬਣਾਇਆ ਹੈ। ਇਸ ਮੌਕੇ ਯੂਨੀਵਰਸਿਟੀ ਦੀ ਪ੍ਰੋ. ਚਾਂਸਲਰ ਡਾ. ਤਜਿੰਦਰ ਕੌਰ ਨੇ ਕਿਹਾ ਕਿ ਡਾ. ਨਵਜੋਤ ਕੌਰ ਦੀ ਇਹ ਜਿੱਤ ਹੋਰ ਵਿਦਿਆਰਥਣਾਂ ਲਈ ਵੀ ਪ੍ਰੇਰਨਾ ਸਰੋਤ ਬਣੇਗੀ। ਉਪ-ਕੁਲਪਤੀ ਡਾ. ਹਰਸ਼ ਸਦਾਵਰਤੀ ਨੇ ਕਿਹਾ ਕਿ ਯੂਨੀਵਰਸਿਟੀ ਭਵਿੱਖ ਵਿਚ ਵੀ ਖਿਡਾਰੀਆਂ ਲਈ ਹਰ ਸਹੂਲਤ ਮੁਹੱਈਆ ਕਰਵਾਉਂਦੀ ਰਹੇਗੀ। ਅੰਤ ਵਿਚ ਚਾਂਸਲਰ ਡਾ. ਜ਼ੋਰਾ ਸਿੰਘ ਨੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਦਾ ਧੰਨਵਾਦ ਕੀਤਾ ਅਤੇ ਡਾ. ਨਵਜੋਤ ਕੌਰ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਦੇ ਨਾਲ ਹੀ ਡਾ.ਹਰਬੰਸ ਲਾਲ ਸਾਬਕਾ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਤੇ ਅਸੀ ਸਕੂਲਾਂ ਤੋਂ ਲੈ ਕੇ ਕਾਲਜਾਂ ਤੱਕ ਛੋਟੇ ਤੋਂ ਵੱਡੇ ਪੱਧਰ ਤੱਕ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਸੂਬਾ ਤੇ ਦੇਸ਼ ਪੱਧਰੀ ਖੇਡਾਂ ਕਰਵਾਈਆਂ ਜਾਣਗੀਆਂ ਤਾਂ ਜੋ ਕਿ ਸਾਡੀ ਨੌਜਵਾਨ ਪੀੜੀ ਨਸ਼ਿਆਂ ਤੋਂ ਦੂਰ ਰਹਿ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਲਜਿੰਦਰ ਸਿੰਘ ਮੰਡੀ ਗੋਬਿੰਦਗੜ, ਕ੍ਰਿਸ਼ਨ ਕੁਮਾਰ ਭਾਰਦਵਾਜ, ਡਾ. ਗੁਰਨਾਮ ਸਿੰਘ ਸੋਢੀ ਖ਼ਾਨਪੁਰ ਤੇ ਗੁਰਦੀਪ ਸਿੰਘ ਭਾਗਨਪੁਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੈਡੀਕਲ ਸਟੋਰ ਮਾਲਕ ਡਰੱਗ ਐਕਟ ਦੀ ਪਾਲਣਾ ਕਰਨ-ਡੀ. ਐਸ.ਪੀ. ਗੁਰਮੀਤ ਸਿੰਘ ਅਗਲੀ ਖ਼ਬਰ ਖਮਾਣੋਂ ਵਿਖੇ ਮਾਂ ਭਗਵਤੀ ਜਾਗਰਣ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।