24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਐਸ. ਆਈ. ਆਰ. ਦੇ ਖ਼ਿਲਾਫ਼ ਐਸ. ਡੀ. ਐਮ. ਦਫ਼ਤਰ ਅੱਗੇ ਦਿੱਤਾ ਰੋਸ ਧਰਨਾ

ਨਾਭਾ, 23 ਅਕਤੂਬਰ (ਵਰਿੰਦਰ ਵਰਮਾ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਤੇ ਇਨਸਾਫ਼ ਪਸੰਦ ਜਥੇਬੰਦੀਆਂ ਵਲੋਂ ਇਕੱਠੇ ਹੋ ਕੇ ਐਸ. ਡੀ.

ਅਜੀਤ ਡੈਸਕ 24-10-2026
ਨਾਭਾ, 23 ਅਕਤੂਬਰ (ਵਰਿੰਦਰ ਵਰਮਾ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਤੇ ਇਨਸਾਫ਼ ਪਸੰਦ ਜਥੇਬੰਦੀਆਂ ਵਲੋਂ ਇਕੱਠੇ ਹੋ ਕੇ ਐਸ. ਡੀ. ਐਮ. ਦਫ਼ਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਇਕੱਠੇ ਹੋਏ ਆਗੂਆਂ ਤੇ ਵਰਕਰਾਂ ਨੇ ਸਰਕਾਰ ਅਤੇ ਸੰਬੰਧਿਤ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਵੱਖ-ਵੱਖ ਬੁਲਾਰਿਆਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਲੋਕਾਂ ਕੋਲੋਂ ਵੋਟ ਦਾ ਹੱਕ ਖੋਹ ਕੇ ਤਾਨਾਸ਼ਾਹੀ ਵੱਲ ਵੱਧ ਰਹੀ ਹੈ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਐਸ.ਆਈ.ਆਰ. ਦੇ ਨਿਯਮ/ਫ਼ੈਸਲੇ ਲੋਕ ਵਿਰੋਧੀ ਹਨ ਅਤੇ ਇਸ ਨਾਲ ਆਮ ਜਨਤਾ ਤੇ ਕਿਸਾਨਾਂ ਦੇ ਹੱਕਾਂ ‘ਤੇ ਡਾਕਾ ਮਾਰਿਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਜਲਦੀ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਭਾਕਿਯੂ ਰਾਜੇਵਾਲ, ਭਾਕਿਯੂ ਡਕੌਂਦਾ, ਭਾਕਿਯੂ ਲੱਖੋਵਾਲ, ਭਾਕਿਯੂ ਕ੍ਰਾਂਤੀਕਾਰੀ (ਬੁੱਟਰ), ਖੇਤੀਬਾੜੀ ਤੇ ਕਿਸਾਨ ਵਿਕਾਸ ਫ਼ਰੰਟ, ਕੁਲ ਹਿੰਦ ਕਿਸਾਨ ਸਭਾ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਦੀ ਕਲਾਸ ਫੋਰ ਗਵਰਨਮੈਂਟ ਇੰਪਲਾਈ ਯੂਨੀਅਨ ਤੋਂ ਇਲਾਵਾ ਹੋਰ ਵੀ ਜਥੇਬੰਦੀਆਂ ਦੇ ਆਗੂ ਤੇ ਵਰਕਰਾਂ ਨੇ ਧਰਨੇ ਵਿਚ ਸ਼ਮੂਲੀਅਤ ਕਰਦੀਆਂ ਸੰਬੋਧਨ ਕੀਤਾ।
ਪਿਛਲੀ ਖ਼ਬਰ ਤਿਉਹਾਰਾਂ ਦੇ ਦਿਨਾਂ ’ਚ ਮਿਲਾਵਟਖੋਰਾਂ ਦਾ ਧੰਦਾ ਜਾਰੀ ਅਗਲੀ ਖ਼ਬਰ ਕਵਿਤਰੀ ਨੰਦਿਕਾ ਨੇ ਆਪਣੀ ਕਾਵਿ-ਪੁਸਤਕ, ‘ਥਿੰਗਜ਼ ਦੈਟ ਮੇਕ ਲਾਈਫ ਵਰਥ ਰਿਮੈਂਬਰਿੰਗ’ ਐਮਾਜ਼ੋਨ ‘ਤੇ ਕੀਤੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।