ਪ੍ਰੈੱਸ ਕਲੱਬ ਮੰਡੀ ਗੋਬਿੰਦਗੜ੍ਹ ਦੀ ਮੀਟਿੰਗ ’ਚ ਕਲੱਬ ਨੂੰ ਮਜ਼ਬੂਤ ਕਰਨ ਸੰਬੰਧੀ ਅਹਿਮ ਫ਼ੈਸਲੇ
ਮੰਡੀ ਗੋਬਿੰਦਗੜ੍ਹ, 24 ਅਕਤੂਬਰ (ਪੱਤਰ ਪ੍ਰੇਰਕ)-ਪ੍ਰੈੱਸ ਕਲੱਬ ਮੰਡੀ ਗੋਬਿੰਦਗੜ੍ਹ ਦੀ ਇਕ ਜਨਰਲ ਮੀਟਿੰਗ ਕਲੱਬ ਦੇ ਪ੍ਰਧਾਨ ਰਾਮਚੇਤ ਗੌੜ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਕਲੱਬ ਦੀ ਮਜ਼ਬੂਤੀ, ਪੱਤਰਕਾਰਾਂ ਦੀ ਏਕਤਾ, ਨਵੇਂ ਮੈਂਬਰਾਂ ਨੂੰ ਕਲੱਬ ਵਿਚ ਸ਼ਾਮਲ ਕਰਨ ਅਤੇ ਪੱਤਰਕਾਰੀ ਦੇ ਖੇਤਰ ਵਿਚ ਅਨੁਸ਼ਾਸਨ ਬਣਾਈ ਰੱਖਣ ਸਮੇਤ ਕਈ ਅਹਿਮ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਪ
ਪ੍ਰੈੱਸ ਕਲੱਬ ਮੰਡੀ ਗੋਬਿੰਦਗੜ੍ਹ ਦੇ ਅਹੁਦੇਦਾਰ ਤੇ ਮੈਂਬਰ ਮੀਟਿੰਗ ਮਗਰੋਂ ਯਾਦਗਾਰੀ ਤਸਵੀਰ ਕਰਵਾਉਣ ਵੇਲੇ। ਅਜੀਤ ਤਸਵੀਰ
25-10-2026
ਮੰਡੀ ਗੋਬਿੰਦਗੜ੍ਹ, 24 ਅਕਤੂਬਰ (ਪੱਤਰ ਪ੍ਰੇਰਕ)-ਪ੍ਰੈੱਸ ਕਲੱਬ ਮੰਡੀ ਗੋਬਿੰਦਗੜ੍ਹ ਦੀ ਇਕ ਜਨਰਲ ਮੀਟਿੰਗ ਕਲੱਬ ਦੇ ਪ੍ਰਧਾਨ ਰਾਮਚੇਤ ਗੌੜ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਕਲੱਬ ਦੀ ਮਜ਼ਬੂਤੀ, ਪੱਤਰਕਾਰਾਂ ਦੀ ਏਕਤਾ, ਨਵੇਂ ਮੈਂਬਰਾਂ ਨੂੰ ਕਲੱਬ ਵਿਚ ਸ਼ਾਮਲ ਕਰਨ ਅਤੇ ਪੱਤਰਕਾਰੀ ਦੇ ਖੇਤਰ ਵਿਚ ਅਨੁਸ਼ਾਸਨ ਬਣਾਈ ਰੱਖਣ ਸਮੇਤ ਕਈ ਅਹਿਮ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਹਾਜ਼ਰ ਮੈਂਬਰਾਂ ਨੇ ਕਲੱਬ ਦੀਆਂ ਗਤੀਵਿਧੀਆਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਅਤੇ ਪੱਤਰਕਾਰਾਂ ਦੇ ਹਿਤਾਂ ਦੀ ਰਾਖੀ ਲਈ ਮਿਲ ਜੁਲ ਕੇ ਕੰਮ ਕਰਨ ’ਤੇ ਸਹਿਮਤੀ ਪ੍ਰਗਟਾਈ। ਮੀਟਿੰਗ ਦੌਰਾਨ ਕਲੱਬ ਵਿਚ ਨਵੇਂ ਮੈਂਬਰਾਂ ਨੂੰ ਸ਼ਾਮਲ ਕਰਨ ਦੇ ਮਾਮਲੇ ’ਤੇ ਵਿਸ਼ੇਸ਼ ਤੌਰ ’ਤੇ ਚਰਚਾ ਕੀਤੀ ਗਈ। ਇਸ ਸਬੰਧੀ ਯੋਗ ਵਿਅਕਤੀਆਂ ਦੀ ਮੈਂਬਰਸ਼ਿਪ ’ਤੇ ਵਿਚਾਰ ਕਰਨ ਅਤੇ ਨਵੇਂ ਮੈਂਬਰਾਂ ਨੂੰ ਸ਼ਾਮਲ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਇਕ ਕਮੇਟੀ ਦਾ ਗਠਨ ਕੀਤਾ ਗਿਆ। ਇਸ ਕਮੇਟੀ ਵਲੋਂ ਨਿਰਧਾਰਿਤ ਨਿਯਮਾਂ ਅਤੇ ਮਾਪਦੰਡਾਂ ਦੇ ਆਧਾਰ ’ਤੇ ਮੈਂਬਰਸ਼ਿਪ ਸਬੰਧੀ ਵਿਚਾਰ ਕੀਤਾ ਜਾਵੇਗਾ, ਤਾਂ ਜੋ ਕਲੱਬ ਵਿਚ ਜ਼ਿੰਮੇਵਾਰ ਅਤੇ ਪੱਤਰਕਾਰੀ ਨਾਲ ਜੁੜੇ ਵਿਅਕਤੀਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ। ਇਸ ਮੌਕੇ ਕਲੱਬ ਨੂੰ ਹੋਰ ਮਜ਼ਬੂਤ ਕਰਨ, ਮੈਂਬਰਾਂ ਵਿਚ ਆਪਸੀ ਤਾਲਮੇਲ ਵਧਾਉਣ ਅਤੇ ਪੱਤਰਕਾਰਾਂ ਦੀ ਏਕਤਾ ਨੂੰ ਕਾਇਮ ਰੱਖਣ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ। ਮੈਂਬਰਾਂ ਨੇ ਕਿਹਾ ਕਿ ਕਿਸੇ ਵੀ ਸੰਸਥਾ ਦੀ ਮਜ਼ਬੂਤੀ ਉਸ ਦੇ ਮੈਂਬਰਾਂ ਦੀ ਇੱਕਜੁੱਟਤਾ, ਆਪਸੀ ਸਹਿਯੋਗ ਅਤੇ ਜ਼ਿੰਮੇਵਾਰਾਨਾ ਕਾਰਜਸ਼ੈਲੀ ’ਤੇ ਨਿਰਭਰ ਕਰਦੀ ਹੈ। ਇਸ ਲਈ ਕਲੱਬ ਦੇ ਸਾਰੇ ਮੈਂਬਰਾਂ ਨੂੰ ਆਪਸੀ ਸਹਿਯੋਗ ਨਾਲ ਸੰਸਥਾ ਦੀ ਬਿਹਤਰੀ ਲਈ ਯਤਨ ਕਰਨ ਦੀ ਲੋੜ ਹੈ। ਮੀਟਿੰਗ ਵਿਚ ਅਣਅਧਿਕਾਰਤ ਤੌਰ ’ਤੇ ਪੱਤਰਕਾਰੀ ਕਰਨ ਵਾਲੇ ਵਿਅਕਤੀਆਂ ਨੂੰ ਸਹਿਯੋਗ ਨਾ ਦੇਣ ਦੇ ਮੁੱਦੇ ’ਤੇ ਵੀ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਹਾਜ਼ਰ ਮੈਂਬਰਾਂ ਨੇ ਸਹਿਮਤੀ ਪ੍ਰਗਟਾਈ ਕਿ ਪੱਤਰਕਾਰੀ ਦੇ ਖੇਤਰ ਵਿਚ ਜ਼ਿੰਮੇਵਾਰੀ, ਪਾਰਦਰਸ਼ਤਾ ਅਤੇ ਪੇਸ਼ੇਵਰ ਮਾਪਦੰਡਾਂ ਨੂੰ ਮਹੱਤਵ ਦਿੱਤਾ ਜਾਣਾ ਚਾਹੀਦਾ ਹੈ। ਕਲੱਬ ਦੇ ਮੈਂਬਰਾਂ ਨੇ ਪੱਤਰਕਾਰੀ ਦੀ ਭਰੋਸੇਯੋਗਤਾ ਨੂੰ ਕਾਇਮ ਰੱਖਣ ਅਤੇ ਆਪਣੇ ਕੰਮਕਾਜ ਵਿਚ ਅਨੁਸ਼ਾਸਨ ਤੇ ਜ਼ਿੰਮੇਵਾਰੀ ਨੂੰ ਤਰਜੀਹ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ। ਮੀਟਿੰਗ ਵਿਚ ਬੈਂਕ ਅਕਾਊਂਟ ਸਬੰਧੀ ਪ੍ਰਧਾਨ, ਜਨਰਲ ਸਕੱਤਰ ਅਤੇ ਖ਼ਜ਼ਾਨਚੀ ਨੂੰ ਅਧਿਕਾਰਤ ਕੀਤਾ ਗਿਆ। ਅਖੀਰ ਵਿਚ ਪ੍ਰਧਾਨ ਰਾਮਚੇਤ ਗੌੜ ਦੀ ਅਗਵਾਈ ਹੇਠ ਕਲੱਬ ਦੀ ਏਕਤਾ ਨੂੰ ਬਰਕਰਾਰ ਰੱਖਣ, ਪੱਤਰਕਾਰੀ ਦੇ ਮਿਆਰਾਂ ਦੀ ਪਾਲਣਾ ਕਰਨ ਅਤੇ ਪ੍ਰੈੱਸ ਕਲੱਬ ਮੰਡੀ ਗੋਬਿੰਦਗੜ੍ਹ ਨੂੰ ਹੋਰ ਸਰਗਰਮ ਤੇ ਮਜ਼ਬੂਤ ਬਣਾਉਣ ਲਈ ਮਿਲਜੁਲ ਕੇ ਕੰਮ ਕਰਨ ’ਤੇ ਸਹਿਮਤੀ ਪ੍ਰਗਟਾਈ ਗਈ। ਮੀਟਿੰਗ ਵਿਚ ਮੀਤ ਪ੍ਰਧਾਨ ਰਾਜੇਸ਼ ਸ਼ਰਮਾ, ਜਨਰਲ ਸਕੱਤਰ ਇਕਬਾਲਦੀਪ ਸੰਧੂ, ਸੰਯਕੁਤ ਸਕੱਤਰ ਅਮਿਤ ਸ਼ਰਮਾ, ਖ਼ਜ਼ਾਨਚੀ ਹਿਤੇਸ਼ ਸ਼ਰਮਾ, ਸੰਯੁਕਤ ਖ਼ਜ਼ਾਨਚੀ ਮਨੋਜ ਭੱਲਾ, ਡਾਇਰੈਕਟਰ ਭੂਸ਼ਨ ਸੂਦ, ਗੁਰਪ੍ਰੀਤ ਮਹਿਕ, ਬਲਜਿੰਦਰ ਸਿੰਘ, ਮੁਕੇਸ਼ ਘਈ, ਕਾਰਜਕਾਰੀ ਮੈਂਬਰ ਇੰਦਰਜੀਤ ਮੱਗੋਂ, ਸੁਰੇਸ਼ ਸ਼ਰਮਾ, ਮੁਖ਼ਤਿਆਰ ਸਿੰਘ, ਭੁਪਿੰਦਰ ਢਿੱਲੋਂ, ਜਗਦੀਸ਼ ਅਰੋੜਾ ਵੀ ਸ਼ਾਮਿਲ ਸਨ।