25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲ ਰਹੀ ਮਜ਼ਬੂਤੀ ਤੋਂ ਵਿਰੋਧੀ ਧਿਰਾਂ ਵਿਚ ਘਬਰਾਹਟ-ਭੁੱਟਾ

ਫ਼ਤਹਿਗੜ੍ਹ ਸਾਹਿਬ, 24 ਅਕਤੂਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਦਾਅਵਾ ਕੀਤਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼ੁਰੂ ਕੀਤੀ ਘਰ-ਘਰ ਪ੍ਰਚਾਰ ਪ੍ਰਚਾਰ ਮੁਹਿੰਮ ਅਤੇ ‘ਪੰਜਾਬ ਬਚਾਓ, ਅਕਾਲੀ ਦਲ ਦੀ ਸਰਕਾਰ ਲਿਆਓ’ ਮੁਹਿੰਮ ਨੂੰ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਲੋਕਾਂ ਪਾਸੋਂ ਭਰਵਾਂ ਹੁੰਗਾਰਾ ਤੇ ਸਮਰਥਨ ਮਿਲ ਰਿਹਾ ਹੈ ਜਿਸ ਕਰਕੇ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂਆਂ ਵਿਚ ਘਬਰਾਹਟ ਪਾਈ ਜਾ ਰਹੀ ਹੈ। ਪਿਛਲੇ ਦਿਨੀਂ ਪਿੰਡ ਸਲੇਮਪੁਰ ਦੇ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਧੰਨਾ, ਕਮਲਪ੍ਰੀਤ ਸਿੰਘ ਅਤੇ ਗੁਰਵਿੰਦਰ ਸਿੰਘ ਬਾਰੇ ਕਾਂਗਰਸ ਵਿਚ ਸ਼ਾਮਿਲ ਹੋਣ ਦੇ ਸੋਸ਼ਲ ਮੀਡੀਆ ਰਾਹੀਂ ਕੀਤੇ ਜਾ ਰਹੇ ਦਾਅਵਿਆਂ ਸਬੰਧੀ ਉਕਤ ਨੌਜਵਾਨਾਂ ਨੇ ਕਿਹਾ ਕਿ ਉਹ ਆਪਣੇ ਕੁਝ ਦੋਸਤਾਂ ਨਾਲ ਸਾਬਕਾ ਵਿਧਾਇਕ ਦੀ ਮੀਟਿੰਗ ਵਿਚ ਗਏ ਸਨ, ਉਨ੍ਹਾਂ ਨੂੰ ਇਸ ਸਬੰਧੀ ਵਧੇਰੇ ਜਾਣਕਾਰੀ ਨਹੀਂ ਸੀ।

ਅਜੀਤ ਡੈਸਕ 25-10-2026
ਫ਼ਤਹਿਗੜ੍ਹ ਸਾਹਿਬ, 24 ਅਕਤੂਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਦਾਅਵਾ ਕੀਤਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼ੁਰੂ ਕੀਤੀ ਘਰ-ਘਰ ਪ੍ਰਚਾਰ ਪ੍ਰਚਾਰ ਮੁਹਿੰਮ ਅਤੇ ‘ਪੰਜਾਬ ਬਚਾਓ, ਅਕਾਲੀ ਦਲ ਦੀ ਸਰਕਾਰ ਲਿਆਓ’ ਮੁਹਿੰਮ ਨੂੰ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਲੋਕਾਂ ਪਾਸੋਂ ਭਰਵਾਂ ਹੁੰਗਾਰਾ ਤੇ ਸਮਰਥਨ ਮਿਲ ਰਿਹਾ ਹੈ ਜਿਸ ਕਰਕੇ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂਆਂ ਵਿਚ ਘਬਰਾਹਟ ਪਾਈ ਜਾ ਰਹੀ ਹੈ। ਪਿਛਲੇ ਦਿਨੀਂ ਪਿੰਡ ਸਲੇਮਪੁਰ ਦੇ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਧੰਨਾ, ਕਮਲਪ੍ਰੀਤ ਸਿੰਘ ਅਤੇ ਗੁਰਵਿੰਦਰ ਸਿੰਘ ਬਾਰੇ ਕਾਂਗਰਸ ਵਿਚ ਸ਼ਾਮਿਲ ਹੋਣ ਦੇ ਸੋਸ਼ਲ ਮੀਡੀਆ ਰਾਹੀਂ ਕੀਤੇ ਜਾ ਰਹੇ ਦਾਅਵਿਆਂ ਸਬੰਧੀ ਉਕਤ ਨੌਜਵਾਨਾਂ ਨੇ ਕਿਹਾ ਕਿ ਉਹ ਆਪਣੇ ਕੁਝ ਦੋਸਤਾਂ ਨਾਲ ਸਾਬਕਾ ਵਿਧਾਇਕ ਦੀ ਮੀਟਿੰਗ ਵਿਚ ਗਏ ਸਨ, ਉਨ੍ਹਾਂ ਨੂੰ ਇਸ ਸਬੰਧੀ ਵਧੇਰੇ ਜਾਣਕਾਰੀ ਨਹੀਂ ਸੀ। ਪ੍ਰੰਤੂ ਉੱਥੇ ਪਹੁੰਚਦੇ ਹੀ ਉਨ੍ਹਾਂ ਦੀਆਂ ਫ਼ੋਟੋਆਂ ਫੇਸਬੁਕ ਪੇਜ ’ਤੇ ਪਾ ਦਿੱਤੀਆਂ ਕਿ ਉਨ੍ਹਾਂ ਨੇ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕਰ ਲਈ ਹੈ। ਜਿਸ ਵਿਚ ਕੋਈ ਸਚਾਈ ਨਹੀਂ ਹੈ ਅਤੇ ਉਹ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਡੱਟ ਕੇ ਖੜ੍ਹੇ ਹਨ। ਇਸ ਮੌਕੇ ਸ. ਭੁੱਟਾ ਨੇ ਉਕਤ ਨੌਜਵਾਨਾਂ ਦਾ ਸਨਮਾਨ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਜਿਨ੍ਹਾਂ ਨੇ ਪਾਰਟੀ ਪ੍ਰਤੀ ਆਪਣੀ ਵਫ਼ਾਦਾਰੀ ਵਿਖਾਈ ਹੈ। ਸ. ਭੁੱਟਾ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ਮਗਰੋਂ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਦੇ ਵਿਕਾਸ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਇਸ ਹਲਕੇ ਨੂੰ ਵਿਕਾਸ ਪੱਖੋਂ ਪੰਜਾਬ ਦੇ ਨਕਸ਼ੇ ’ਤੇ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ। ਇਸ ਮੌਕੇ ਵੀਰਬਲਜੋਤ ਸਿੰਘ ਸਲੇਮਪੁਰ, ਸੱਤੀ, ਹਰਦੀਪ ਸਿੰਘ, ਜਗਦੀਪ ਸਿੰਘ, ਪਰਮਜੀਤ ਕੌਰ, ਕਮਲਾ ਕੌਰ, ਗੁਰਪ੍ਰੀਤ ਸਿੰਘ ਪੰਜੋਲੀ, ਹਰਜੀਤ ਸਿੰਘ ਦਾਦੂਮਾਜਰਾ ਸਰਕਲ ਪ੍ਰਧਾਨ, ਸੁਰਿੰਦਰ ਸਿੰਘ ਸੋਢੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਲਾਇਨਜ਼ ਕਲੱਬ ਵਲੋਂ 37ਵਾਂ ਮੁਫ਼ਤ ਅੱਖਾਂ ਦਾ ਜਾਂਚ ਤੇ ਆਪ੍ਰੇਸ਼ਨ ਕੈਂਪ ਕੱਲ੍ਹ ਅਗਲੀ ਖ਼ਬਰ ਪੀ.ਆਈ.ਐਮ.ਟੀ ਦੀ ਐਨ.ਐਸ.ਐਸ ਯੂਨਿਟ ਵਲੋਂ ਸੰਯੁਕਤ ਰਾਸ਼ਟਰ ਦਿਵਸ ਮੌਕੇ ਭਾਸ਼ਨ ਮੁਕਾਬਲਾ ਕਰਵਾਇਆ ਸ਼ਾਂਤੀ, ਏਕਤਾ ਅਤੇ ਸਹਿਯੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।