ਪਿੰਡ ਭਮਾਰਸੀ ਬੁਲੰਦ ਵਿਚ ਚੋਰਾਂ ਨੇ ਇਕੋ ਰਾਤ 9 ਕਿਸਾਨਾਂ ਦੀਆਂ ਮੋਟਰਾਂ ’ਤੇ ਕੀਤੀ ਚੋਰੀ
ਬਲਜੀਤ ਸਿੰਘ ਭੁੱਟਾ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਤੁਰੰਤ ਕਾਰਵਾਈ ਕਰਨ ਦੀ ਅਪੀਲ
ਫ਼ਤਹਿਗੜ੍ਹ ਸਾਹਿਬ, 25 ਅਕਤੂਬਰ (ਬਲਜਿੰਦਰ ਸਿੰਘ)-ਮੌਜੂਦਾ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਸਮੇਂ ਦੌਰਾਨ ਸਮਾਜ ਵਿਰੋਧੀ ਅੰਸਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਉਹ ਬੇਖ਼ੌਫ ਹੋ ਕੇ ਖੁੱਲੇ੍ਹ ਆਮ ਸੜਕਾਂ ਤੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਅਤੇ ਦੂਜੇ ਪਾਸੇ ਪੰਜਾਬ ਪੁਲਿਸ ਇਨ੍ਹਾਂ ਸਮਾਜ ਵਿਰੋਧੀ ਅਸਰਾਂ ਨੂੰ ਕਾਬੂ ਕਰਨ ਵਿਚ ਫ਼ੇਲ੍ਹ ਸਾਬਤ ਹੋ ਰਹੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਭਮਾਰਸੀ ਬੁਲੰਦ ਵਿਖੇ ਗੱਲਬਾਤ ਕਰਦਿਆਂ ਕੀਤਾ।
ਫ਼ਤਹਿਗੜ੍ਹ ਸਾਹਿਬ, 25 ਅਕਤੂਬਰ (ਬਲਜਿੰਦਰ ਸਿੰਘ)-ਮੌਜੂਦਾ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਸਮੇਂ ਦੌਰਾਨ ਸਮਾਜ ਵਿਰੋਧੀ ਅੰਸਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਉਹ ਬੇਖ਼ੌਫ ਹੋ ਕੇ ਖੁੱਲੇ੍ਹ ਆਮ ਸੜਕਾਂ ਤੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਅਤੇ ਦੂਜੇ ਪਾਸੇ ਪੰਜਾਬ ਪੁਲਿਸ ਇਨ੍ਹਾਂ ਸਮਾਜ ਵਿਰੋਧੀ ਅਸਰਾਂ ਨੂੰ ਕਾਬੂ ਕਰਨ ਵਿਚ ਫ਼ੇਲ੍ਹ ਸਾਬਤ ਹੋ ਰਹੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਭਮਾਰਸੀ ਬੁਲੰਦ ਵਿਖੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਚੋਰ ਪਿੰਡ ਦੇ 9 ਕਿਸਾਨਾਂ ਦੇ ਖੇਤਾਂ ਵਿਚੋਂ ਇਕੋ ਰਾਤ ਮੋਟਰਾਂ ਦੀਆਂ ਤਾਰਾਂ ਸਟਾਰਟਰ ਤੇ ਗਰਿਪ ਤੱਕ ਤੋੜ ਕੇ ਅਤੇ ਹੋਰ ਸਮਾਨ ਚੋਰੀ ਕਰ ਲੈ ਗਏ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਤਕਰੀਬਨ 1 ਮਹੀਨਾ ਪਹਿਲਾਂ ਚੋਰਾਂ ਵਲੋਂ ਸੱਤ ਮੋਟਰਾਂ ਤੋਂ ਚੋਰੀ ਕੀਤੀ ਗਈ ਜਦਕਿ ਇਸ ਤੋਂ ਪਹਿਲਾਂ ਵੀ ਹਲਕੇ ਦੇ ਹੋਰ ਵੀ ਘਰਾਂ ਵਿਚ ਚੋਰੀਆਂ ਹੋਈਆਂ ਹਨ ਪ੍ਰੰਤੂ ਉਨ੍ਹਾਂ ਘਟਨਾਵਾਂ ਦੇ ਦੋਸ਼ੀ ਵੀ ਅਜੇ ਤੱਕ ਪੁਲਿਸ ਨਹੀਂ ਫੜ੍ਹ ਸਕੀ। ਭੁੱਟਾ ਨੇ ਕਿਹਾ ਕਿ ‘ਆਪ’ ਦੀ ਸਰਕਾਰ ਸੂਬੇ ਅੰਦਰ ਅਮਨ ਸ਼ਾਂਤੀ ਬਹਾਲ ਕਰਨ ਵਿਚ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ ਕਿਉਂਕਿ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਜਿਸ ਤਰ੍ਹਾਂ ਸੂਬੇ ਵਿਚ ਗੈਰ ਸਮਾਜੀ ਅਨਸਰ ਸ਼ਰੇਆਮ ਕਾਰਵਾਈਆਂ ਕਰ ਰਹੇ ਹਨ ਉਸ ਤੋਂ ਪਹਿਲਾਂ ਅਜਿਹਾ ਸੂਬੇ ਵਿਚ ਕਦੇ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਨ੍ਹਾਂ ਘਟਨਾਵਾਂ ਦੀ ਨਿੱਜੀ ਜ਼ਿੰਮੇਵਾਰੀ ਲੈ ਕੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ ਕਿਉਂਕਿ ਜੇਕਰ ਪੰਜਾਬ ਅੰਦਰ ਅਜਿਹੀਆਂ ਘਟਨਾਵਾਂ ਲਗਾਤਾਰ ਹੁੰਦੀਆਂ ਰਹੀਆਂ ਤਾਂ ਫਿਰ ਪੰਜਾਬ ਦਾ ਰੱਬ ਹੀ ਰਾਖਾ ਹੈ। ਸ. ਭੁੱਟਾ ਨੇ ਕਿਹਾ ਕਿ ਪੁਲਿਸ ਥਾਣਿਆਂ ਵਿਚ ਮੁਲਾਜ਼ਮਾਂ ਦੀ ਘੱਟ ਨਫ਼ਰੀ ਹੋਣ ਕਾਰਨ ਪੁਲਿਸ ਰਾਤ ਸਮੇਂ ਕੋਈ ਗਸ਼ਤ ਪਾਰਟੀ ਵੀ ਨਹੀਂ ਭੇਜਦੀ ਅਤੇ ਨਾ ਹੀ ਕੋਈ ਕਾਰਵਾਈ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੋਏ ਇਸ ਨੁਕਸਾਨ ਦੀ ਭਰਪਾਈ ਕਰਕੇ ਸਮਾਜ ਵਿਰੋਧੀ ਗਤੀਵਿਧੀਆਂ ਕਰਨ ਵਾਲੇ ਗੁੰਡੇ ਅਸਰਾਂ ਨੂੰ ਤੁਰੰਤ ਜੇਲ੍ਹਾਂ ਅੰਦਰ ਡੱਕਣਾ ਚਾਹੀਦਾ ਹੈ। ਇਸ ਮੌਕੇ ਬਰਿੰਦਰ ਸਿੰਘ ਬੱਬਲ ਮੈਂਬਰ ਪੀ.ਏ.ਸੀ., ਪਰਮਿੰਦਰ ਸਿੰਘ ਭਮਾਰਸੀ ਬੁਲੰਦ, ਲਖਵੀਰ ਸਿੰਘ, ਕੁਲਦੀਪ ਸਿੰਘ, ਸਵਰਨ ਸਿੰਘ ,ਕੁਲਵਿੰਦਰ ਸਿੰਘ, ਰਣਧੀਰ ਸਿੰਘ, ਸੁਖਜੀਤ ਸਿੰਘ, ਹਰਪਾਲ ਸਿੰਘ, ਅਰਮਾਨ ਸਿੰਘ, ਜਗਤਾਰ ਸਿੰਘ ਨੰਬੜਦਾਰ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਦਰਸ਼ਨ ਸਿੰਘ, ਨਰਿੰਦਰਪਾਲ ਸਿੰਘ, ਨਿਰਪਾਲ ਸਿੰਘ ਆਦਿ ਹਾਜ਼ਰ ਸਨ।