26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਫੂਡ ਸੇਫ਼ਟੀ ਟੀਮ ਨੇ ਖਾਣ-ਪੀਣ ਦੀਆਂ ਵਸਤਾਂ ਦੇ ਭਰੇ ਸੈਂਪਲ ਖਾਣ-ਪੀਣ ਦੀਆਂ ਵਸਤਾਂ ਵਿਚ ਮਿਲਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

ਫ਼ਤਹਿਗੜ੍ਹ ਸਾਹਿਬ, 25 ਅਕਤੂਬਰ (ਮਨਪ੍ਰੀਤ ਸਿੰਘ)-ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ, ਪੰਜਾਬ ਅਤੇ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਵਲੋਂ ਲੋਕਾਂ ਨੂੰ ਮਠਿਆਈਆਂ, ਦੁੱਧ ਤੇ ਦੁੱਧ ਤੋਂ ਬਣੀਆਂ ਵਸਤੂਆਂ ਨੂੰ ਖ਼ੁਰਾਕ ਸੁਰੱਖਿਆ ਮਾਪਦੰਡਾਂ ਅਨੁਸਾਰ ਮੁਹੱਈਆ ਕਰਵਾਉਣ ਲਈ ਤਿਉਹਾਰੀਂ ਸੀਜ਼ਨ ਦੇ ਮੱਦੇਨਜ਼ਰ ਸਪੈਸ਼ਲ ਮੁਹਿੰਮ ਵਿੱਢੀ ਗਈ ਹੈ।

ਸਵੇਰ ਸਮੇਂ ਦੁੱਧ ਦੀ ਸੈਂਪਲਿੰਗ ਕਰਦੇ ਹੋਈ ਸਿਹਤ ਵਿਭਾਗ ਦੀ ਟੀਮ। ਅਜੀਤ ਤਸਵੀਰ 26-10-2026
ਫ਼ਤਹਿਗੜ੍ਹ ਸਾਹਿਬ, 25 ਅਕਤੂਬਰ (ਮਨਪ੍ਰੀਤ ਸਿੰਘ)-ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ, ਪੰਜਾਬ ਅਤੇ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਵਲੋਂ ਲੋਕਾਂ ਨੂੰ ਮਠਿਆਈਆਂ, ਦੁੱਧ ਤੇ ਦੁੱਧ ਤੋਂ ਬਣੀਆਂ ਵਸਤੂਆਂ ਨੂੰ ਖ਼ੁਰਾਕ ਸੁਰੱਖਿਆ ਮਾਪਦੰਡਾਂ ਅਨੁਸਾਰ ਮੁਹੱਈਆ ਕਰਵਾਉਣ ਲਈ ਤਿਉਹਾਰੀਂ ਸੀਜ਼ਨ ਦੇ ਮੱਦੇਨਜ਼ਰ ਸਪੈਸ਼ਲ ਮੁਹਿੰਮ ਵਿੱਢੀ ਗਈ ਹੈ। ਸਹਾਇਕ ਕਮਿਸ਼ਨਰ (ਫੂਡ) ਰਾਖੀ ਵਿਨਾਇਕ ਦੀ ਅਗਵਾਈ ਹੇਠ ਫੂਡ ਸੇਫ਼ਟੀ ਅਫ਼ਸਰ ਲਵਪ੍ਰੀਤ ਸਿੰਘ ਅਤੇ ਫੂਡ ਸੇਫ਼ਟੀ ਅਫ਼ਸਰ ਸੰਦੀਪ ਸਿੰਘ ਵਲੋਂ ਸਵੇਰੇ-ਸਵੇਰੇ ਨਾਕਾਬੰਦੀ ਕਰਕੇ ਦੁੱਧ ਤੇ ਦੁੱਧ ਤੋਂ ਬਣੀਆਂ ਵਸਤਾਂ, ਖੋਆ, ਪਨੀਰ, ਦੇਸੀ ਘੀ, ਮਠਿਆਈਆਂ ਆਦਿ ਦੀ ਵੱਡੇ ਪੱਧਰ ਤੇ ਸੈਂਪਲਿੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਕਿਹਾ ਕਿ ਮਠਿਆਈਆਂ ਵਿਚ ਕਿਸੇ ਵੀ ਕਿਸਮ ਦੀ ਮਿਲਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖ਼ੁਰਾਕ ਸੁਰੱਖਿਆ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਣ ਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਸਹਾਇਕ ਕਮਿਸ਼ਨਰ ( ਫੂਡ) ਰਾਖੀ ਵਿਨਾਇਕ ਨੇ ਕਿਹਾ ਕਿ ਟੀਮ ਵਲੋਂ ਖ਼ੁਰਾਕ ਸੁਰੱਖਿਆ ਨਿਯਮਾਂ ਅਨੁਸਾਰ ਲੋਕਾਂ ਨੂੰ ਖਾਣ ਪੀਣ ਦੀਆਂ ਵਸਤੂਆਂ ਸਾਫ਼ ਸੁਥਰੀਆਂ, ਸਹੀ, ਗੁਣਵੱਤਾ ਭਰਪੂਰ, ਮਿਲਾਵਟ ਰਹਿਤ ਉਪਲਬਧ ਕਰਾਉਣ ਲਈ ਸਵੀਟ ਸ਼ਾਪ, ਦੋਧੀਆਂ, ਡਾਇਰੀਆਂ, ਦੁੱਧ ਦੀ ਢੋਆ ਢੁਆਈ ਕਰਨ ਵਾਲੇ ਵਹੀਕਲਾਂ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਟੀਮ ਵਲੋਂ 11 ਸੈਂਪਲ ਵੀ ਭਰੇ ਜਾ ਚੁੱਕੇ ਹਨ। ਉਨ੍ਹਾਂ ਮਠਿਆਈ ਵਿਕੇ੍ਰਤਾਵਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਖਾਦ ਪਦਾਰਥਾਂ ਦੀ ਗੁਣਵੱਤਾ, ਸ਼ੁੱਧਤਾ ਤੇ ਸੁਰੱਖਿਆ ਨੂੰ ਪਹਿਲ ਦੇਣਾ ਯਕੀਨੀ ਬਣਾਉਣ। ਫੂਡ ਸੇਫ਼ਟੀ ਅਫ਼ਸਰ ਲਵਪ੍ਰੀਤ ਸਿੰਘ ਅਤੇ ਸੰਦੀਪ ਸਿੰਘ ਨੇ ਦੱਸਿਆ ਕਿ ਦੋਧੀਆਂ, ਹਲਵਾਈਆਂ, ਦੁਕਾਨਦਾਰਾਂ ਤੇ ਸਵੀਟ ਸ਼ਾਪ ਵਾਲਿਆਂ ਨੂੰ ਖ਼ੁਰਾਕ ਸੁਰੱਖਿਆ ਮਾਪਦੰਡਾਂ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮਠਿਆਈਆਂ ਖ਼ਰੀਦਣ ਸਮੇਂ ਸਫ਼ਾਈ, ਗੁਣਵੱਤਾ, ਮਠਿਆਈ ਦੀ ਮਿਆਦ, ਭਰੋਸੇਯੋਗ ਤੇ ਲਾਇਸੈਂਸੀ ਦੁਕਾਨਦਾਰਾਂ ਨੂੰ ਹੀ ਤਰਜੀਹ ਦੇਣ ਅਤੇ ਕਿਸੇ ਵੀ ਖੁਰਾਕੀ ਵਸਤੂ ਦੀ ਗੁਣਵੱਤਾ ਬਾਰੇ ਸ਼ੱਕ ਹੋਣ ਤੇ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ।
ਪਿਛਲੀ ਖ਼ਬਰ ‘ ਭਾਰਤ ਕੋ ਜਾਨੋ’ ਕੁਇਜ਼ ਮੁਕਾਬਲਾ ਜੀਸਸ ਸੇਵੀਅਰ ਤੇ ਜੂਨੀਅਰ ਅਸ਼ੋਕਾ ਗਰਲਜ਼ ਨੇ ਸੀਨੀਅਰ ਮੁਕਾਬਲਾ ਜਿੱਤਿਆ ਅਗਲੀ ਖ਼ਬਰ ਮਿਹਨਤ, ਅਨੁਸ਼ਾਸਨ ਅਤੇ ਟੀਮ ਭਾਵਨਾ ਸਦਕਾ ਖਿਡਾਰੀਆਂ ਨੇ ਜ਼ਿਲ੍ਹੇ ਦਾ ਮਾਣ ਵਧਾਇਆ-ਸੀਨੀਅਰ ਕੋਚ ਰਾਹੁਲਦੀਪ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।