27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਬੀਬੀ ਨਾਗਰਾ ਨੇ ਵੱਖ-ਵੱਖ ਸਮਾਗਮਾਂ ’ਚ ਕੀਤੀ ਸ਼ਿਰਕਤ

ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਬਲਜਿੰਦਰ ਸਿੰਘ)-ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮ-ਪਤਨੀ ਬੀਬੀ ਮਨਦੀਪ ਕੌਰ ਨਾਗਰਾ ਨੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਰਾਮਪੁਰ, ਬਧੌਛੀ ਕਲਾਂ ਅਤੇ ਮੂਲੇਪੁਰ ਵਿਖੇ ਕਰਵਾਏ ਗਏ ਧਾਰਮਿਕ ਸਮਾਗਮਾਂ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਭਗਵਾਨ ਵਾਲਮੀਕਿ ਨੂੰ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਪ੍ਰਗਟ ਦਿਵਸ ਦੀ ਵਧਾਈ ਦਿੱਤੀ।

ਬਾਬਾ ਵਾਲਮੀਕਿ ਕਮੇਟੀ ਨਬੀਪੁਰ ਵਲੋਂ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮੌਕੇ ਕਰਵਾਏ ਸਮਾਗਮ ਵਿਚ ਸ਼ਿਰਕਤ ਕਰਨ ਸਮੇਂ ਸਹਿਕਾਰੀ ਖੇਤੀਬਾੜੀ ਸਭਾ ਦੇ ਪ੍ਰਧਾਨ ਸੁਰਜੀਤ ਸਿੰਘ ਸ਼ਾਹੀ ਤੇ ਹੋਰ ਪ੍ਰਬੰਧਕ। ਅਜੀਤ ਤਸਵੀਰ 27-10-2026
ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਬਲਜਿੰਦਰ ਸਿੰਘ)-ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮ-ਪਤਨੀ ਬੀਬੀ ਮਨਦੀਪ ਕੌਰ ਨਾਗਰਾ ਨੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਰਾਮਪੁਰ, ਬਧੌਛੀ ਕਲਾਂ ਅਤੇ ਮੂਲੇਪੁਰ ਵਿਖੇ ਕਰਵਾਏ ਗਏ ਧਾਰਮਿਕ ਸਮਾਗਮਾਂ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਭਗਵਾਨ ਵਾਲਮੀਕਿ ਨੂੰ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਪ੍ਰਗਟ ਦਿਵਸ ਦੀ ਵਧਾਈ ਦਿੱਤੀ। ਬੀਬੀ ਨਾਗਰਾ ਨੇ ਕਿਹਾ ਕਿ ਭਗਵਾਨ ਸ੍ਰੀ ਵਾਲਮੀਕਿ ਜੀ ਦਾ ਜੀਵਨ, ਉਨ੍ਹਾਂ ਦੀ ਵਿਚਾਰਧਾਰਾ ਅਤੇ ਉਨ੍ਹਾਂ ਵਲੋਂ ਰਚੀ ਗਈ ਰਾਮਾਇਣ ਸਮੁੱਚੀ ਮਨੁੱਖਤਾ ਲਈ ਚਾਨਣ-ਮੁਨਾਰੇ ਦਾ ਕੰਮ ਕਰਦੀ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਸਚਾਈ, ਨੇਕੀ, ਸਮਾਨਤਾ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਵਾਲਮੀਕਿ ਜੀ ਨੇ ਆਪਣੀ ਬਾਣੀ ਅਤੇ ਵਿਚਾਰਾਂ ਰਾਹੀਂ ਸਮਾਜ ਨੂੰ ਸਹੀ ਦਿਸ਼ਾ ਦਿਖਾਈ। ਅੱਜ ਦੇ ਸਮੇਂ ਵਿਚ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਹੋਰ ਵੀ ਮਹੱਤਵਪੂਰਨ ਹੈ, ਤਾਂ ਜੋ ਸਮਾਜ ਵਿਚੋਂ ਭੇਦਭਾਵ ਅਤੇ ਨਫ਼ਰਤ ਨੂੰ ਦੂਰ ਕਰਕੇ ਪਿਆਰ, ਸਦਭਾਵਨਾ ਅਤੇ ਏਕਤਾ ਨੂੰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਸਮੂਹ ਸੰਗਤਾਂ ਤੇ ਇਲਾਕਾ ਨਿਵਾਸੀਆਂ ਦੀ ਖ਼ੁਸ਼ਹਾਲੀ, ਤਰੱਕੀ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਿਆਂ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਭੁਪਿੰਦਰ ਸਿੰਘ ਬਧੌਛੀ, ਸਾਬਕਾ ਸਰਪੰਚ ਸਰਬਜੀਤ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਯੂਥ ਕਾਂਗਰਸ ਅਮਰਿੰਦਰ ਸਿੰਘ ਰੇਖੀ, ਸੁਰਿੰਦਰ ਸਿੰਘ ਪੰਚ, ਕੁਲਦੀਪ ਸਿੰਘ, ਪਰਮਿੰਦਰ ਸਿੰਘ, ਗੁਰਿੰਦਰ ਸਿੰਘ, ਬਲਬੀਰ ਸਿੰਘ, ਜੀਤ ਸਿੰਘ ਪੰਚ, ਸੁਰਿੰਦਰ ਸਿੰਘ ਪ੍ਰਧਾਨ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੋਨੀ ਸਹੋਤਾ, ਕ੍ਰਿਸ਼ਨ ਲਾਲ, ਸਤਿਨਾਮ ਸਿੰਘ, ਹਰਿੰਦਰ ਸਿੰਘ, ਗੁਰਸੇਵਕ ਸਿੰਘ, ਸੰਦੀਪ ਸਿੰਘ, ਬਲਵਿੰਦਰ ਬਾਲੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਨੂੰ ਸੱਚਾਈ, ਬਰਾਬਰਤਾ ਅਤੇ ਸਦਭਾਵਨਾ ਦਾ ਸੰਦੇਸ਼ ਦਿੰਦੀਆਂ ਹਨ-ਵਿਧਾਇਕ ਲਖਵੀਰ... ਅਗਲੀ ਖ਼ਬਰ ਪਿੰਡ ਹਵਾਰਾ ਕਲਾਂ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।