ਪਰਾਲੀ ਸਾੜਨ ਸੰਬੰਧੀ ਸ਼ਿਕਾਇਤਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੰਟਰੋਲ ਰੂਮ ਸਥਾਪਤ
ਪਟਿਆਲਾ, 27 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਟਬਲ ਬਰਨਿੰਗ ਸੀਜ਼ਨ 2026 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਦੱਸਿਆ ਕਿ ਪਰਾਲੀ ਸਾੜਨ ਸੰਬੰਧੀ ਜਾਣਕਾਰੀ ਦੇਣ ਅਤੇ ਇਸ ਸੰਬੰਧੀ ਪ੍ਰਸ਼ਾਸਨ ਨਾਲ ਤਾਲਮੇਲ ਕਰਨ ਲਈ ਆਮ ਲੋਕ ਕੰਟਰੋਲ ਰੂਮ ਦੇ ਟੈਲੀਫੋਨ ਨੰਬਰ 0175-2350550 ਅਤੇ 0175-2358550 ’ਤੇ ਸੰਪਰਕ ਕਰ ਸਕਦੇ ਹਨ।
ਅਜੀਤ ਡੈਸਕ
28-10-2026