ਰਣਜੋਧ ਸਿੰਘ ਹਡਾਣਾ ਨੇ ਪਿੰਡ ਉਲਟਪੁਰ ਵਿਖੇ ਨਵੀਂ ਬਣੀ ਫਿਰਨੀ ਦਾ ਕੀਤਾ ਉਦਘਾਟਨ
ਦੇਵੀਗੜ੍ਹ, 27 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਚਲਾਈ ਜਾ ਰਹੀ ਵਿਕਾਸ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਿੰਡ ਉਲਟਪੁਰ ਵਿਖੇ ਨਵੀਂ ਬਣੀ ਫਿਰਨੀ ਦਾ ਰਸਮੀ ਉਦਘਾਟਨ ਕੀਤਾ। ਪਿੰਡ ਪਹੁੰਚਣ ’ਤੇ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਨੇ ਇਸ ਅਹਿਮ ਵਿਕਾਸ ਕਾਰਜ ਲਈ ਧੰਨਵਾਦ ਪ੍ਰਗਟਾਇਆ।
ਪ
ਪਿੰਡ ਉਲਟਪੁਰ ਵਿਖੇ ਨਵੀਂ ਬਣੀ ਫਿਰਨੀ ਦਾ ਉਦਘਾਟਨ ਕਰਨ ਸਮੇਂ ਸਰਪੰਚ ਦਾ ਮੁੰਹ ਮਿੱਠਾ ਕਰਵਾਉਂਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ। ਅਜੀਤ ਤਸਵੀਰ
28-10-2026
ਦੇਵੀਗੜ੍ਹ, 27 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਚਲਾਈ ਜਾ ਰਹੀ ਵਿਕਾਸ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਿੰਡ ਉਲਟਪੁਰ ਵਿਖੇ ਨਵੀਂ ਬਣੀ ਫਿਰਨੀ ਦਾ ਰਸਮੀ ਉਦਘਾਟਨ ਕੀਤਾ। ਪਿੰਡ ਪਹੁੰਚਣ ’ਤੇ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਨੇ ਇਸ ਅਹਿਮ ਵਿਕਾਸ ਕਾਰਜ ਲਈ ਧੰਨਵਾਦ ਪ੍ਰਗਟਾਇਆ। ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਹਲਕਾ ਸਨੌਰ ਦੇ ਹਰੇਕ ਪਿੰਡ ਅੰਦਰ ਬਿਨਾਂ ਕਿਸੇ ਪੱਖਪਾਤ ਦੇ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਉਲਟਪੁਰ ਦੀ ਇਸ ਫਿਰਨੀ ਦੇ ਬਣਨ ਨਾਲ ਪਿੰਡ ਵਾਸੀਆਂ ਨੂੰ ਆਵਾਜਾਈ ਵਿਚ ਵੱਡੀ ਰਾਹਤ ਮਿਲੇਗੀ ਅਤੇ ਬਰਸਾਤ ਦੇ ਦਿਨਾਂ ਵਿਚ ਹੋਣ ਵਾਲੀ ਚਿੱਕੜ ਤੇ ਖੱਜਲ-ਖ਼ੁਆਰੀ ਤੋਂ ਸਦਾ ਲਈ ਨਿਜਾਤ ਮਿਲੇਗੀ। ਹਡਾਣਾ ਨੇ ਦੁਹਰਾਇਆ ਕਿ ਮਾਨ ਸਰਕਾਰ ਦਾ ਮਕਸਦ ਪਿੰਡਾਂ ਦੀ ਨੁਹਾਰ ਬਦਲ ਕੇ ਸ਼ਹਿਰਾਂ ਵਰਗੀਆਂ ਸਹੂਲਤਾਂ ਘਰ-ਘਰ ਤੱਕ ਪਹੁੰਚਾਉਣਾ ਹੈ। ਇਸ ਮੌਕੇ ਚੇਅਰਮੈਨ ਜਗਪ੍ਰੀਤ ਰਹਿਲ, ਸਰਪੰਚ ਸਿਮਰ ਸਿੰਘ, ਮੈਂਬਰ ਬਲਾਕ ਸੰਮਤੀ ਗੁਰਿੰਦਰ ਪਾਲ ਸਿੰਘ ਅਦਾਲਤੀਵਾਲਾ, ‘ਆਪ’ ਆਗੂ ਹਰਪਿੰਦਰ ਚੀਮਾ, ਪੀ. ਏ. ਲਾਲੀ ਰਹਿਲ, ਲਖਵਿੰਦਰ ਸਿੰਘ, ਕੁਲਦੀਪ ਸਿੰਘ, ਸੁਖਜੀਵਨ ਸਿੰਘ, ਜਸਵੰਤ ਸਿੰਘ ਤੇ ਹੋਰ ਹਾਜ਼ਰ ਸਨ।