ਸੁਖਬੀਰ ਫ਼ਤਹਿਗੜ੍ਹ ਸਾਹਿਬ ’ਚ 2 ਨੂੰ ਵਪਾਰੀਆਂ ਨਾਲ ਕਰਨਗੇ ਮੀਟਿੰਗ- ਭੁੱਟਾ, ਚਨਾਰਥਲ
ਫ਼ਤਹਿਗੜ੍ਹ ਸਾਹਿਬ, 27 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰ ਕੀਤੇ ਜਾ ਰਹੇ ਮੈਨੀਫੈਸਟੋ ਵਿਚ ਵੱਖ-ਵੱਖ ਵਰਗਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਸ਼ਾਮਿਲ ਕਰਨ ਲਈ ਜਿੱਥੇ ਘਰ-ਘਰ ਜਾ ਕੇ ਉਨ੍ਹਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ, ਉੱਥੇ ਹੀ ਸਨਅਤਕਾਰਾਂ ਤੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਜਾਣਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਗਾਮੀ 2 ਨਵੰਬਰ ਨੂੰ ਫ਼ਤਹਿਗੜ੍ਹ ਸਾਹਿਬ ਸਥਿਤ ਰਾਣਾ ਹੈਰੀਟੇਜ ’ਚ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ਰਨਜੀਤ ਸਿੰਘ ਚਨਾਰਥਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ।
ਫ਼ਤਹਿਗੜ੍ਹ ਸਾਹਿਬ, 27 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰ ਕੀਤੇ ਜਾ ਰਹੇ ਮੈਨੀਫੈਸਟੋ ਵਿਚ ਵੱਖ-ਵੱਖ ਵਰਗਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਸ਼ਾਮਿਲ ਕਰਨ ਲਈ ਜਿੱਥੇ ਘਰ-ਘਰ ਜਾ ਕੇ ਉਨ੍ਹਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ, ਉੱਥੇ ਹੀ ਸਨਅਤਕਾਰਾਂ ਤੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਜਾਣਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਗਾਮੀ 2 ਨਵੰਬਰ ਨੂੰ ਫ਼ਤਹਿਗੜ੍ਹ ਸਾਹਿਬ ਸਥਿਤ ਰਾਣਾ ਹੈਰੀਟੇਜ ’ਚ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ਰਨਜੀਤ ਸਿੰਘ ਚਨਾਰਥਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ। ਇਸ ਸਬੰਧੀ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਤੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਦੁਆਰਾ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਵਪਾਰੀਆਂ ਨਾਲ ਰਾਬਤਾ ਕਾਇਮ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਵੱਧ ਤੋਂ ਵੱਧ ਵਪਾਰੀ ਇਸ ਮੀਟਿੰਗ ਵਿਚ ਸ਼ਾਮਿਲ ਹੋ ਕੇ ਆਪਣੇ ਮਸਲੇ ਤੇ ਸੁਝਾਅ ਪੇਸ਼ ਕਰ ਸਕਣ। ਉਕਤ ਆਗੂਆਂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 2 ਨਵੰਬਰ ਨੂੰ ਵਪਾਰੀ ਵਰਗ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕਰਨਗੇ, ਕਿਉਂਕਿ ਵਪਾਰੀ ਵਰਗ ਦੇਸ਼ ਤੇ ਸੂਬੇ ਦੀ ਆਰਥਿਕਤਾ ਵਿਚ ਅਹਿਮ ਯੋਗਦਾਨ ਪਾਉਂਦਾ ਹੈ। ਇਸ ਲਈ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਸੁਣਨਾ ਅਤੇ ਉਨ੍ਹਾਂ ਦੇ ਮਸਲਿਆਂ ’ਤੇ ਵਿਚਾਰ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਮਸਲਿਆਂ ਦਾ ਹੱਲ ਕਰਕੇ ਸੂਬੇ ਨੂੰ ਤਰੱਕੀ ਤੇ ਖ਼ੁਸ਼ਹਾਲੀ ਦੇ ਰਾਹ ਤੋਰਿਆ ਜਾ ਸਕੇ। ਇਸ ਮੌਕੇ ਸੀਨੀਅਰ ਆਗੂ ਹਰਵਿੰਦਰ ਸਿੰਘ ਬੱਬਲ, ਬਲਜੀਤ ਸਿੰਘ ਖ਼ਾਲਸਾ ਸ਼ਹਿਰੀ ਪ੍ਰਧਾਨ ਐੱਸ. ਸੀ. ਵਿੰਗ, ਗੁਰਪ੍ਰੀਤ ਸਿੰਘ, ਰਾਜਵੀਰ ਸਿੰਘ, ਜਰਨੈਲ ਸਿੰਘ ਖ਼ਾਲਸਾ ਹਲਕਾ ਪ੍ਰਧਾਨ ਬੀਸੀ ਵਿੰਗ, ਬਲਜੀਤ ਸਿੰਘ ਖ਼ਾਲਸਾ ਸ਼ਹਿਰੀ ਪ੍ਰਧਾਨ ਐਸ. ਸੀ. ਵਿੰਗ, ਨਰੇਸ਼ ਕੁਮਾਰ ਸਰਹਿੰਦ ਮੀਤ ਪ੍ਰਧਾਨ ਵਪਾਰ ਵਿੰਗ, ਸੁਖਵਿੰਦਰ ਸਿੰਘ, ਅਰਵਿੰਦਰ ਸਿੰਘ ਖੋਜੇਮਾਜਰਾ ਯੂਥ ਆਗੂ, ਇੰਦਰਜੀਤ ਸਿੰਘ ਤੇ ਸੁਰਿੰਦਰ ਸਿੰਘ ਸੋਢੀ ਆਦਿ ਹਾਜ਼ਰ ਸਨ।