29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਗੁਰਅਸੀਸ ਚੈਰੀਟੇਬਲ ਟਰੱਸਟ ਦੇ ਉਪਰਾਲੇ ਜਾਰੀ-ਰਾਜੂ ਖੰਨਾ

ਅਮਲੋਹ, 28 ਅਕਤੂਬਰ (ਕੇਵਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਪਿੰਡ ਬਡਾਲੀ ਵਿਖੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ। ਇਹ ਉਪਰਾਲਾ ਗੁਰਅਸੀਸ ਚੈਰੀਟੇਬਲ ਟਰੱਸਟ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਕੀਤਾ ਗਿਆ।

ਅਜੀਤ ਡੈਸਕ 29-10-2026
ਅਮਲੋਹ, 28 ਅਕਤੂਬਰ (ਕੇਵਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਪਿੰਡ ਬਡਾਲੀ ਵਿਖੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ। ਇਹ ਉਪਰਾਲਾ ਗੁਰਅਸੀਸ ਚੈਰੀਟੇਬਲ ਟਰੱਸਟ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਕੀਤਾ ਗਿਆ। ਇਸ ਮੌਕੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਰਾਜੂ ਖੰਨਾ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਮਾਜ ਲਈ ਗੰਭੀਰ ਚੁਨੌਤੀ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੱਤਾ ਵਿਚ ਆਉਣ ਸਮੇਂ ਨਸ਼ਾ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਉਨ੍ਹਾਂ ਦੇ ਕਹਿਣ ਅਨੁਸਾਰ ਅੱਜ ਵੀ ਨੌਜਵਾਨ ਨਸ਼ਿਆਂ ਦੀ ਲਪੇਟ ਵਿਚ ਆ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ। ਖੇਡਾਂ ਰਾਹੀਂ ਨੌਜਵਾਨਾਂ ਵਿਚ ਅਨੁਸ਼ਾਸਨ, ਆਪਸੀ ਸਾਂਝ ਅਤੇ ਸਿਹਤਮੰਦ ਜੀਵਨ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਜਾ ਸਕਦੀ ਹੈ। ਰਾਜੂ ਖੰਨਾ ਨੇ ਦੱਸਿਆ ਕਿ ਗੁਰਅਸੀਸ ਚੈਰੀਟੇਬਲ ਟਰੱਸਟ ਵਲੋਂ ਪਹਿਲਾਂ ਵੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਜਿੰਮ ਸਥਾਪਤ ਕਰਨ ਲਈ ਸਹਿਯੋਗ ਦਿੱਤਾ ਗਿਆ ਹੈ। ਇਸੇ ਲੜੀ ਤਹਿਤ ਹੁਣ ਪਿੰਡਾਂ ਵਿਚ ਕ੍ਰਿਕਟ, ਵਾਲੀਬਾਲ ਅਤੇ ਫੁੱਟਬਾਲ ਦੀਆਂ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਅਤੇ ਪਰਿਵਾਰ ਤੇ ਸਮਾਜ ਦੀ ਤਰੱਕੀ ਵਿੱਚ ਯੋਗਦਾਨ ਪਾਉਣ। ਇਸ ਮੌਕੇ ਹਲਕਾ ਆਬਜ਼ਰਵਰ ਜਥੇਦਾਰ ਹਰਬੰਸ ਸਿੰਘ ਬਡਾਲੀ, ਰਣਧੀਰ ਸਿੰਘ, ਪ੍ਰੀਤਮ ਸਿੰਘ, ਗੁਰਦੇਵ ਸਿੰਘ, ਕੁਲਦੀਪ ਸਿੰਘ, ਕੁਲਵੀਰ ਸਿੰਘ ਮੁੱਧਲੀ, ਮਨਦੀਪ ਸਿੰਘ, ਕੁਲਦੀਪ ਸਿੰਘ, ਜਸਨਜੋਤ ਸਿੰਘ, ਹਰਿੰਦਰ ਸਿੰਘ, ਪਿਊਸ਼ ਬਡਾਲੀ, ਸਤਨਾਮ ਸਿੰਘ, ਗੁਰਦੀਪ ਸਿੰਘ, ਮੇਹਰ ਸਿੰਘ, ਅਕਾਸ਼ਦੀਪ ਸਿੰਘ, ਬਿਕਰਮ ਸਿੰਘ, ਹਰਕਮਲ ਸਿੰਘ, ਯੁਵਰਾਜ ਸਿੰਘ, ਗੁਰਜੋਤ ਸਿੰਘ, ਮਨਜੋਤ ਸਿੰਘ, ਹਰਜੋਤ ਸਿੰਘ, ਜਸਮੀਤ ਸਿੰਘ, ਬੂਟਾ ਸਿੰਘ, ਗੋਪਾਲ ਸਿੰਘ, ਗੁਰਫ਼ਤਿਹ ਸਿੰਘ, ਰੋਹਣ ਚੇਤਲੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਨੌਜਵਾਨ ਮੌਜੂਦ ਸਨ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੀ ਯਾਦ ’ਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕੀਤੀ ਅਰਦਾਸ ਅਗਲੀ ਖ਼ਬਰ ਪੰਜਾਬ ਬਚਾਓ ਮੁਹਿੰਮ ਤਹਿਤ ਰਾਜੂ ਖੰਨਾ ਨੇ ਮੰਡੀ ਗੋਬਿੰਦਗੜ੍ਹ ਦੇ ਵਾਰਡਾਂ ’ਚ ਕੀਤੀਆਂ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।