30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਕੋਟਲਾ ਜੱਟਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ/ਜਖਵਾਲੀ, 29 ਅਕਤੂਬਰ (ਮਨਪ੍ਰੀਤ ਸਿੰਘ, ਨਿਰਭੈ ਸਿੰਘ)- ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਨਸ਼ਾ ਪ੍ਰਭਾਵਿਤ ਹੌਟਸਪੌਟ ਪਿੰਡ ਕੋਟਲਾ ਜੱਟਾਂ ਵਿਖੇ ਸਿਹਤ ਵਿਭਾਗ ਵਲੋਂ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਐਸ.

ਅਜੀਤ ਡੈਸਕ 30-10-2026
ਫ਼ਤਹਿਗੜ੍ਹ ਸਾਹਿਬ/ਜਖਵਾਲੀ, 29 ਅਕਤੂਬਰ (ਮਨਪ੍ਰੀਤ ਸਿੰਘ, ਨਿਰਭੈ ਸਿੰਘ)- ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਨਸ਼ਾ ਪ੍ਰਭਾਵਿਤ ਹੌਟਸਪੌਟ ਪਿੰਡ ਕੋਟਲਾ ਜੱਟਾਂ ਵਿਖੇ ਸਿਹਤ ਵਿਭਾਗ ਵਲੋਂ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਐਸ. ਐਮ. ਓ. ਚਨਾਰਥਲ ਕਲਾਂ ਸੁਰਿੰਦਰ ਸਿੰਘ ਨੇ ਕੈਂਪ ਦੌਰਾਨ ਸ਼ਮੂਲੀਅਤ ਕਰਨ ਆਏ ਲੋਕਾਂ ਨੂੰ ਨਸ਼ਿਆਂ ਕਾਰਨ ਸਿਹਤ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਅਤੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਦਾ ਮੰਤਵ ਰਾਜ ਅੰਦਰ ਨਸ਼ਿਆਂ ਦੇ ਕੋਹੜ ਨੂੰ ਜੜੋਂ੍ਹ ਖ਼ਤਮ ਕਰਨਾ ਅਤੇ ਨਸ਼ਿਆਂ ਦੀ ਗ੍ਰਿਫ਼ਤ ਵਿਚ ਆਏ ਵਿਅਕਤੀਆਂ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਰਾਹੀ ਇਲਾਜ ਕਰਵਾਉਣਾ ਹੈ। ਇਸ ਮੌਕੇ ਡਾ. ਵਿਕਾਸ ਗੁਪਤਾ ਤੇ ਕੌਂਸਲਰ ਚਰਨਵੀਰ ਸਿੰਘ ਨੇ ਮਾਪਿਆਂ ਅਤੇ ਸਮਾਜ ਦੇ ਹੋਰ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਆਪਣੀ ਸਰਗਰਮ ਭੂਮਿਕਾ ਨਿਭਾਉਣ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਪੀੜਤ ਵਿਅਕਤੀਆਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਨਸ਼ਾ ਛੱਡਣ ਵਾਲੇ ਵਿਅਕਤੀਆਂ ਨੂੰ ਆਪਣਾ ਰੁਜ਼ਗਾਰ ਸ਼ੁਰੂ ਕਰਨ ਦੇ ਯੋਗ ਬਣਾਉਣ ਲਈ ਮੁਫ਼ਤ ਸਿਖਲਾਈ ਵੀ ਦਿੱਤੀ ਜਾਂਦੀ ਹੈ, ਤਾਂ ਜੋ ਉਹ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਲ ਹੋ ਕੇ ਸਨਮਾਨਜਨਕ ਜੀਵਨ ਬਤੀਤ ਕਰ ਸਕਣ। ਇਸ ਮੌਕੇ ਸੀ.ਐਚ.ਓ. ਗਗਨਪ੍ਰੀਤ ਕੌਰ, ਸੁਮਨਦੀਪ ਕੌਰ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਹਲਕੇ ਦੇ ਖੇਡ ਮੈਦਾਨ ਨੂੰ ਪੂਰੀਆਂ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ- ਵਿਧਾਇਕ ਰਾਏ ਅਗਲੀ ਖ਼ਬਰ ਮਨਜ਼ੂਰ ਕੁਰੇਸ਼ੀ ਨੂੰ ਭਾਜਪਾ ਘੱਟ ਗਿਣਤੀ ਮੋਰਚਾ ਦੀ ਸੂਬਾ ਕਾਰਜਕਾਰਨੀ ਦਾ ਮੈਂਬਰ ਬਣਨ ’ਤੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।