31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਮੈਡੀਕਲ ਸਟੋਰ ਮਾਲਕ ਡਰੱਗ ਐਕਟ ਦੀ ਪੂਰਨ ਤੌਰ ਤੇ ਪਾਲਣਾ ਕਰਨ- ਡੀ. ਐਸ. ਪੀ. ਸੰਧੂ

ਫ਼ਤਹਿਗੜ੍ਹ ਸਾਹਿਬ, 30 ਅਕਤੂਬਰ (ਮਨਪ੍ਰੀਤ ਸਿੰਘ)- ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਸਤਰਕ ਹੈ, ਜਿਸ ਦੇ ਤਹਿਤ ਫ਼ਤਹਿਗੜ੍ਹ ਸਾਹਿਬ ਵਿਖੇ ਡੀ. ਐਸ.

ਅਜੀਤ ਡੈਸਕ 31-10-2026
ਫ਼ਤਹਿਗੜ੍ਹ ਸਾਹਿਬ, 30 ਅਕਤੂਬਰ (ਮਨਪ੍ਰੀਤ ਸਿੰਘ)- ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਸਤਰਕ ਹੈ, ਜਿਸ ਦੇ ਤਹਿਤ ਫ਼ਤਹਿਗੜ੍ਹ ਸਾਹਿਬ ਵਿਖੇ ਡੀ. ਐਸ. ਪੀ. ਕੁਲਵੀਰ ਸਿੰਘ ਸੰਧੂ ਵਲੋਂ ਮੈਡੀਕਲ ਸਟੋਰ ਮਾਲਕਾਂ ਨਾਲ ਮੀਟਿੰਗ ਕੀਤੀ ਗਈ। ਇਸ ਵਿਚ ਉਨ੍ਹਾਂ ਮੈਡੀਕਲ ਸਟੋਰ ਮਾਲਕਾਂ ਨੂੰ ਡਰੱਗ ਐਕਟ ਦੇ ਤਹਿਤ ਕੰਮ ਕਰਨ ਲਈ ਪ੍ਰੇਰਤ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਕਿਸੇ ਵੀ ਤਸਕਰ ਨੂੰ ਨਹੀਂ ਬਖ਼ਸ਼ਿਆ ਜਾਵੇਗਾ, ਜਿਹੜੇ ਵਿਅਕਤੀ ਸਹੀ ਕੰਮ ਕਰਨਗੇ, ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੈਡੀਕਲ ਸਟੋਰ ਮਾਲਕ ਡਰੱਗ ਐਕਟ ਦੇ ਤਹਿਤ ਕੰਮ ਕਰਨ, ਤੇ ਉਨ੍ਹਾਂ ਦੁਆਰਾ ਦਵਾਈਆਂ ਦੀ ਖ਼ਰੀਦ ਤੇ ਵਿਕਰੀ ਦਾ ਪੂਰਾ ਰਿਕਾਰਡ ਰੱਖਿਆ ਜਾਵੇ। ਜੇਕਰ ਉਨ੍ਹਾਂ ਤੋਂ ਕੋਈ ਵਿਅਕਤੀ ਨਸ਼ੇ ਦੀ ਮੰਗ ਕਰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ, ਜਿਸ ਦੀ ਸੂਚਨਾ ਗੁਪਤ ਰੱਖੀ ਜਾਵੇਗੀ ਅਤੇ ਪੁਲਿਸ ਵਲੋਂ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਸਰਹਿੰਦ ਦੇ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਨੇ ਦੱਸਿਆ ਕਿ ਮੈਡੀਕਲ ਸਟੋਰ ਮਾਲਕ ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਦੀ ਹਮਾਇਤ ਨਹੀਂ ਕਰਦੇ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਪੂਰਾ ਭਰੋਸਾ ਦਿੱਤਾ ਗਿਆ ਹੈ ਕਿ ਜਿਹੜੇ ਵਿਅਕਤੀ ਡਰੱਗ ਐਕਟ ਦੇ ਤਹਿਤ ਕੰਮ ਕਰਦੇ ਹਨ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਮੈਡੀਕਲ ਸਟੋਰ ਮਾਲਕਾਂ ਨੂੰ ਵੀ ਅਪੀਲ ਕੀਤੀ ਕਿ ਨਿਯਮਾਂ ਦੇ ਉਲਟ ਕੰਮ ਕਰਨ ਵਾਲੇ ਕਿਸੇ ਵੀ ਵਿਅਕਤੀ ਦੀ ਹਮਾਇਤ ਨਾ ਕੀਤੀ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਐਚ. ਐਸ. ਚੰਨੀ, ਸਰਹਿੰਦ ਦੇ ਪ੍ਰਧਾਨ ਮਨਜੀਤ ਸਿੰਘ ਢੀਂਡਸਾ, ਅੰਕੁਸ਼ ਮਹਿਤਾ, ਸ਼ੈਂਕੀ ਮਠਾੜੂ, ਅਸ਼ਮਨੀ ਚੋਪੜਾ, ਅਸ਼ਵਨੀ ਅਰੋੜਾ, ਵਿੱਕੀ ਤੇ ਜੋਗੇਸ਼ ਅੰਕੁਸ਼ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗਊ ਸੇਵਾ ਸਮਿਤੀ ਅਮਲੋਹ ਨੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ’ਚ 3 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਮਤੇ ਪਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।