01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ’ਚ ਪੂਰੀ ਤਰਾਂ ਅਸਫਲ- ਰਾਣਾ ਕੇ.ਪੀ.

ਫ਼ਤਹਿਗੜ੍ਹ ਸਾਹਿਬ, 31 ਅਕਤੂਬਰ (ਸੁਰਜੀਤ ਸਿੰਘ ਸਾਹੀ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸਾਬਕਾ ਡਿਪਟੀ ਸਪੀਕਰ ਰਾਣਾ ਕੇ. ਪੀ.

ਮੇਹਰ ਕੌਰ, ਪਿਤਾ: ਸਤਿੰਦਰਪਾਲ ਸਿੰਘ, ਮਾਤਾ: ਗੁਰਵਿੰਦਰ ਕੌਰ, ਵਾਸੀ: ਡਡਹੇੜੀ। ਰਮਨਦੀਪ ਸਿੰਘ ਟਿਵਾਣਾ ਤੇ ਸੁਖਪ੍ਰੀਤ ਕੌਰ ਟਿਵਾਣਾ ਵਾਸੀ ਪਿੰਡ ਲਸੋਈ ਨੇ ਆਪਣੇ ਵਿਆਹ ਦੀ ਚੌਦਵੀਂ ਵਰ੍ਹੇਗੰਢ ਮਨਾਈ। ਜ਼ਿਲ੍ਹਾ ਕਾਂਗਰਸ ਕਮੇਟੀ ਦੀ ਮੀਟਿੰਗ ਦੌਰਾਨ ਸਾਬਕਾ ਡਿਪਟੀ ਸਪੀਕਰ ਰਾਣਾ ਕੇ.ਪੀ. ਸਿੰਘ ਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਸਵਾਗਤ ਕਰਦੇ ਹੋਏ ਸੁਰਿੰਦਰ ਸਿੰਘ ਰਾਮਗੜ੍ਹ, ਕੁਲਜੀਤ ਸਿੰਘ ਨਾਗਰਾ ਤੇ ਹੋਰ ਆਗੂ। ਤਸਵੀਰ ਕਰਨ 01-11-2026
ਫ਼ਤਹਿਗੜ੍ਹ ਸਾਹਿਬ, 31 ਅਕਤੂਬਰ (ਸੁਰਜੀਤ ਸਿੰਘ ਸਾਹੀ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸਾਬਕਾ ਡਿਪਟੀ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੀ ਹਾਜ਼ਰ ਸਨ। ਮੀਟਿੰਗ ਦੌਰਾਨ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਕਾਂਗਰਸ ਪਾਰਟੀ ਦੀ ਇਨਸਾਫ਼ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਰਾਣਾ ਕੇ.ਪੀ. ਸਿੰਘ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ ਹੈ। ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਸੀਮਤ ਰਹਿ ਗਈ ਹੈ। ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਵਿਸ਼ਾਲ ਇਨਸਾਫ਼ ਰੈਲੀ ਵਿਚ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸ਼ਿਰਕਤ ਕਰਨਗੇ। ਇਸ ਰੈਲੀ ਰਾਹੀਂ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਦੇ ਮੁੱਦੇ ਜ਼ੋਰਦਾਰ ਢੰਗ ਨਾਲ ਉਠਾਏ ਜਾਣਗੇ। ਉਨ੍ਹਾਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਰੈਲੀ ਨੂੰ ਸਫਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ। ਇਸ ਮੌਕੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵੀ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਤੱਕ ਉਹ ਵਾਅਦੇ ਪੂਰੇ ਨਹੀਂ ਹੋ ਸਕੇ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਅਹੁਦੇਦਾਰਾਂ ਤੋਂ ਇਲਾਵਾ ਦਵਿੰਦਰ ਸਿੰਘ ਜੱਲ੍ਹਾ ਡਾਇਰੈਕਟਰ ਮਾਰਕਫੈੱਡ ਪੰਜਾਬ, ਬਲਾਕ ਪ੍ਰਧਾਨ ਸਰਹਿੰਦ ਗੁਰਮੁੱਖ ਸਿੰਘ ਪੰਡਰਾਲੀ, ਬਲਾਕ ਪ੍ਰਧਾਨ ਖੇੜਾ ਗੁਰਬਰਿੰਦਰ ਸਿੰਘ ਭਗੜਾਣਾ, ਬਲਾਕ ਪ੍ਰਧਾਨ ਖਮਾਣੋਂ ਸਰਬਜੀਤ ਸਿੰਘ ਜੀਤੀ, ਬਲਾਕ ਪ੍ਰਧਾਨ ਬਸੀ ਪਠਾਣਾਂ ਅਮੀ ਚੰਦ, ਬਲਾਕ ਪ੍ਰਧਾਨ ਅਮਲੋਹ ਜਗਬੀਰ ਸਿੰਘ ਸਲਾਣਾ, ਬਲਾਕ ਪ੍ਰਧਾਨ ਗੋਬਿੰਦਗੜ੍ਹ ਸੰਜੀਵ ਦੱਤਾ ਤੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਮਿੰਨੀ ਮੈਰਾਥਨ ਕਰਵਾਈ ਅਗਲੀ ਖ਼ਬਰ ਬਿਨਾਂ ਕਿਸੇ ਭੇਦਭਾਵ ਤੋਂ ਖਮਾਣੋਂ ਸ਼ਹਿਰ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ-ਸੁਨੀਤਾ ਰਾਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।