ਤਰਖਾਣ ਮਾਜਰਾ ਨੂੰ ਥੱਪੜ ਮਾਰਨ ਵਾਲੇ ਕਾਂਗਰਸੀ ਲੀਡਰ ਵਿਰੁੱਧ ਕਾਂਗਰਸ ਹਾਈ ਕਮਾਂਡ ਕਾਰਵਾਈ ਕਰੇ-ਸਾਧੂ ਸਿੰਘ ਧਰਮਸੋਤ
ਫ਼ਤਹਿਗੜ੍ਹ ਸਾਹਿਬ, 31 ਅਕਤੂਬਰ (ਸੁਰਜੀਤ ਸਿੰਘ ਸਾਹੀ)- ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਨੂੰ ਬਰਿੰਦਰ ਸਿੰਘ ਢਿੱਲੋਂ ਵਲੋਂ ਕਥਿਤ ਤੌਰ ’ਤੇ ਥੱਪੜ ਮਾਰਨ ਤੇ ਉਸ ਦੀ ਬੇਇੱਜ਼ਤੀ ਕਰਨ ਦੇ ਵਰਤਾਰੇ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਪਾਰਟੀ ਹਾਈਕਮਾਂਡ ਤੋਂ ਮੰਗ ਕੀਤੀ ਹੈ ਕਿ ਬਰਿੰਦਰ ਸਿੰਘ ਢਿੱਲੋਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਤਰਖਾਣ ਮਾਜਰਾ ਕਾਂਗਰਸ ਪਾਰਟੀ ਦਾ ਬਹੁਤ ਹੀ ਸੀਨੀਅਰ ਆਗੂ ਹੈ ਤੇ ਉਸ ਨੂੰ ਨਿਆਂ ਦਿਵਾਇਆ ਜਾਵੇ।
ਅਜੀਤ ਡੈਸਕ
01-11-2026