02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਕੰਟੇਨਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਰਾਜਪੁਰਾ, 1 ਨਵੰਬਰ (ਜੀ. ਪੀ.

ਅਜੀਤ ਡੈਸਕ 02-11-2026
ਰਾਜਪੁਰਾ, 1 ਨਵੰਬਰ (ਜੀ.ਪੀ. ਸਿੰਘ)-ਲੰਘੇ ਦਿਨ ਇਕ ਪਿੰਡ ਸਲੇਮਪੁਰ ਸ਼ੇਖ਼ਾਂ ਨੇੜੇ ਇਕ ਕਨਟੇਨਰ ਚਾਲਕ ਵੱਲੋਂ ਇਕ ਮੋਟਰਸਾਈਕਲ ਸਵਾਰ ’ਚ ਟੱਕਰ ਮਾਰ ਦੇਣ ਨਾਲ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਸ਼ੰਭੂ ਦੀ ਪੁਲਿਸ ਨੇ ਕਨਟੇਨਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਝਰਮਲ ਸਿੰਘ ਵਾਸੀ ਪਿੰਡ ਸਲੇਮਪੁਰ ਸੇਖਾਂ ਨੇ ਬਿਆਨ ਦਰਜ ਕਰਵਾਏ ਹਨ ਕਿ ਉਸ ਦੇ ਤਾਏ ਦਾ ਲੜਕਾ ਬਲਵਿੰਦਰ ਸਿੰਘ ਪੁੱਤਰ ਮੱਲ ਸਿੰਘ ਵਾਸੀ ਪਿੰਡ ਸਲੇਮਪੁਰ ਸੇਖਾਂ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਦੋਂ ਕਨਟੇਨਰ ਫ਼ੈਕਟਰੀ ਸਲੇਮਪੁਰ ਨੇੜੇ ਪੁੱਜਾ ਤਾਂ ਕਨਟੇਨਰ ਚਾਲਕ ਅਮਰੀਸ਼ ਪੁੱਤਰ ਰਾਕੇਸ਼ ਪਾਲ ਵਾਸੀ ਕਕਰੋਆ ਜ਼ਿਲ੍ਹਾ ਸ਼ਾਹਜਹਾਂਪੁਰ ਉੱਤਰ ਪ੍ਰਦੇਸ਼ ਨੇ ਆਪਣਾ ਕਨਟੇਨਰ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚਲਾਉਂਦਿਆਂ ਉਸ ਦੇ ਤਾਏ ਦੇ ਲੜਕੇ ਦੇ ਮੋਟਰਸਾਈਕਲ ’ਚ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਉਸ ਦੇ ਤਾਏ ਦੇ ਲੜਕੇ ਬਲਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਸ਼ੰਭੂ ਦੀ ਪੁਲਿਸ ਨੇ ਕਨਟੇਨਰ ਚਾਲਕ ਅਮਰੀਸ਼ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਵਲੋਂ ਵਿੱਦਿਅਕ ਦੌਰਾ ਅਗਲੀ ਖ਼ਬਰ ਵਪਾਰ ਵਿੰਗ ਨਾਭਾ ਦੇ ਵਪਾਰੀ ਅੱਜ ਕਰਨਗੇ ਪਾਰਟੀ ਪ੍ਰਧਾਨ ਬਾਦਲ ਦਾ ਭਰਵਾਂ ਸਵਾਗਤ-ਜੱਸਾ ਖੋਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।