ਹਲਕਾ ਸਨੌਰ ਤੋਂ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਸੰਗਰੂਰ ਦੀ ਇਨਸਾਫ਼ ਰੈਲੀ ’ਚ ਕਰਨਗੇ ਸ਼ਮੂਲੀਅਤ - ਗੁਰਮੀਤ ਬਾਵਾ
ਸਨੌਰ, 1 ਨਵੰਬਰ (ਸੋਖਲ)-ਸਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਯੂਥ ਆਗੂ ਗੁਰਮੀਤ ਬਾਵਾ ਨੇ ਕਿਹਾ ਕਿ ਨਿਰਮਲ ਸਿੰਘ ਭੱਟੀਆਂ ਦੀ ਰਹਿਨੁਮਾਈ ਹੇਠ ਹਲਕਾ ਸਨੌਰ ਵਿਚੋਂ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਦੀ 4 ਤਰੀਕ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਇਨਸਾਫ਼ ਰੈਲੀ ਵਿਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਵਿਚ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਅਜੀਤ ਡੈਸਕ
02-11-2026