ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਵਿਚ ਅਮਲੋਹ ਤੋਂ ਵੱਡੀ ਗਿਣਤੀ ’ ਚ ਕਾਂਗਰਸੀ ਆਗੂ ਤੇ ਵਰਕਰ ਕਰਨਗੇ ਸ਼ਮੂਲੀਅਤ - ਸੰਜੀਵ ਦੱਤਾ
ਮੰਡੀ ਗੋਬਿੰਦਗੜ੍ਹ, 2 ਨਵੰਬਰ (ਰਾਜੇਸ਼ ਸ਼ਰਮਾ)-ਸੰਗਰੂਰ ਜ਼ਿਲ੍ਹੇ ਦੇ ਪਿੰਡ ਫਗੂਵਾਲਾ ਵਿਖੇ 4 ਨਵੰਬਰ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੀਤੀ ਜਾ ਰਹੀ ‘ਇਨਸਾਫ਼ ਰੈਲੀ’ ਨੂੰ ਸਫਲ ਬਣਾਉਣ ਲਈ ਹਲਕਾ ਅਮਲੋਹ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਸ਼ਮੂਲੀਅਤ ਕਰਨਗੇ। ਇਸ ਮੌਕੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ, ਇਨਸਾਫ਼ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਸੰਘਰਸ਼ ਕਰਦੀ ਰਹੀ ਹੈ।
ਸ
ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਅਤੇ ਬਲਾਕ ਕਾਂਗਰਸ ਪ੍ਰਧਾਨ ਸੰਜੀਵ ਦੱਤਾ
03-11-2026
ਮੰਡੀ ਗੋਬਿੰਦਗੜ੍ਹ, 2 ਨਵੰਬਰ (ਰਾਜੇਸ਼ ਸ਼ਰਮਾ)-ਸੰਗਰੂਰ ਜ਼ਿਲ੍ਹੇ ਦੇ ਪਿੰਡ ਫਗੂਵਾਲਾ ਵਿਖੇ 4 ਨਵੰਬਰ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੀਤੀ ਜਾ ਰਹੀ ‘ਇਨਸਾਫ਼ ਰੈਲੀ’ ਨੂੰ ਸਫਲ ਬਣਾਉਣ ਲਈ ਹਲਕਾ ਅਮਲੋਹ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਸ਼ਮੂਲੀਅਤ ਕਰਨਗੇ। ਇਸ ਮੌਕੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ, ਇਨਸਾਫ਼ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਸੰਘਰਸ਼ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਵਾਲੀ ਇਹ ਰੈਲੀ ਲੋਕਾਂ ਦੀਆਂ ਸਮੱਸਿਆਵਾਂ ਅਤੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਇਕ ਅਹਿਮ ਮੰਚ ਸਾਬਤ ਹੋਵੇਗੀ। ਬਲਾਕ ਕਾਂਗਰਸ ਦੇ ਪ੍ਰਧਾਨ ਸੰਜੀਵ ਦੱਤਾ ਨੇ ਕਿਹਾ ਕਿ ਪਾਰਟੀ ਵਲੋਂ ਕੀਤੀ ਜਾ ਰਹੀ ਇਨਸਾਫ਼ ਰੈਲੀ ਨੂੰ ਲੈ ਕੇ ਹਲਕੇ ਦੇ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ।