05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਮਕਾਨ ਕਿਰਾਏ ’ਤੇ ਦੇਣ ਤੋਂ ਪਹਿਲਾਂ ਕਿਰਾਏਦਾਰ ਦੀ ਪਹਿਚਾਣ ਸੰਬੰਧੀ ਪੜਤਾਲ ਪੁਲਿਸ ਤੋਂ ਕਰਵਾਉਣ ਦੇ ਹੁਕਮ ਜਾਰੀ

ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਸੁਰਜੀਤ ਸਿੰਘ ਸਾਹੀ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਕਾਨ ਮਾਲਕ ਜਾਂ ਮਕਾਨ ’ਤੇ ਕਾਬਜ਼ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਕਿਸੇ ਵੀ ਵਿਅਕਤੀ ਨੂੰ ਮਕਾਨ ਕਿਰਾਏ ’ਤੇ ਦੇਣ ਤੋਂ ਪਹਿਲਾਂ ਉਸ ਦੀ ਪਹਿਚਾਣ ਸਬੰਧੀ ਪੂਰੀ ਤਰ੍ਹਾਂ ਜਾਂਚ ਪੜਤਾਲ ਪੁਲਿਸ ਵਿਭਾਗ ਤੋਂ ਕਰਵਾਉਣ ਅਤੇ ਇਸ ਸਬੰਧੀ ਸੂਚਨਾ ਸਬੰਧਿਤ ਥਾਣੇ ਵਿਚ ਦਰਜ਼ ਕਰਵਾਉਣ ਉਪਰੰਤ ਹੀ ਆਪਣਾ ਮਕਾਨ ਕਿਰਾਏ ’ਤੇ ਦਿੱਤਾ ਜਾਵੇ।

ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ। 05-11-2026
ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਸੁਰਜੀਤ ਸਿੰਘ ਸਾਹੀ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਕਾਨ ਮਾਲਕ ਜਾਂ ਮਕਾਨ ’ਤੇ ਕਾਬਜ਼ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਕਿਸੇ ਵੀ ਵਿਅਕਤੀ ਨੂੰ ਮਕਾਨ ਕਿਰਾਏ ’ਤੇ ਦੇਣ ਤੋਂ ਪਹਿਲਾਂ ਉਸ ਦੀ ਪਹਿਚਾਣ ਸਬੰਧੀ ਪੂਰੀ ਤਰ੍ਹਾਂ ਜਾਂਚ ਪੜਤਾਲ ਪੁਲਿਸ ਵਿਭਾਗ ਤੋਂ ਕਰਵਾਉਣ ਅਤੇ ਇਸ ਸਬੰਧੀ ਸੂਚਨਾ ਸਬੰਧਿਤ ਥਾਣੇ ਵਿਚ ਦਰਜ਼ ਕਰਵਾਉਣ ਉਪਰੰਤ ਹੀ ਆਪਣਾ ਮਕਾਨ ਕਿਰਾਏ ’ਤੇ ਦਿੱਤਾ ਜਾਵੇ। ਮਨਾਹੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸਮਾਜ ਵਿਰੋਧੀ ਅਨਸਰਾਂ ਵਲੋਂ ਮਕਾਨ ਮਾਲਕਾਂ ਤੋਂ ਮਕਾਨ ਕਿਰਾਏ ’ਤੇ ਲੈ ਕੇ ਅਜਿਹੀਆਂ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ ਜਿਨ੍ਹਾਂ ਨਾਲ ਲੋਕਾਂ ਦੀ ਜਾਨ ਮਾਲ ਨੂੰ ਖ਼ਤਰਾ ਹੋ ਸਕਦਾ ਹੈ, ਸਰਕਾਰੀ ਅਤੇ ਪ੍ਰਾਈਵੇਟ ਸੰਪਤੀ ਨੂੰ ਨੁਕਸਾਨ ਪਹੁੰਚ ਸਕਦਾ ਹੈ ਅਤੇ ਅਮਨ ਸ਼ਾਂਤੀ ਭੰਗ ਹੋ ਸਕਦੀ ਹੈ। ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਜਾਰੀ ਕੀਤੇ ਇਹ ਮਨਾਹੀ ਦੇ ਹੁਕਮ 29 ਦਸੰਬਰ 2026 ਤੱਕ ਲਾਗੂ ਰਹਿਣਗੇ।
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ (ਸੇਵਾ-ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮਹੀਨਾਵਾਰ ਮੀਟਿੰਗ 7 ਨੂੰ ਅਗਲੀ ਖ਼ਬਰ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਦੀ ਅਗਵਾਈ ਵਿਚ ਵੱਡਾ ਕਾਫ਼ਲਾ ਸੰਗਰੂਰ ਰੈਲੀ ਵਿਚ ਹੋਇਆ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।