05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਚੇਅਰਮੈਨ ਅਮਰਿੰਦਰ ਸਿੰਘ ਮੰਡੋਫ਼ਲ ਨੇ ਵਿਧਾਇਕ ਰਾਏ ਦੀ ਮੌਜੂਦਗੀ ਵਿਚ ਅਹੁਦਾ ਸੰਭਾਲਿਆ ਅਹੁਦਾ ਸੰਭਾਲਣ ਤੋਂ ਪਹਿਲਾਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ

ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਮਨਪ੍ਰੀਤ ਸਿੰਘ)-ਅੱਜ ਮਾਰਕੀਟ ਕਮੇਟੀ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਅਮਰਿੰਦਰ ਸਿੰਘ ਮੰਡੋਫ਼ਲ ਦੁਆਰਾ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦੀ ਮੌਜੂਦਗੀ ਵਿਚ ਚੇਅਰਮੈਨੀ ਦਾ ਅਹੁਦਾ ਸੰਭਾਲਿਆ ਗਿਆ। ਇਸ ਤੋਂ ਪਹਿਲਾ ਮਾਰਕੀਟ ਕਮੇਟੀ ਸਰਹਿੰਦ ਫ਼ਤਹਿਗੜ੍ਹ ਸਾਹਿਬ ਵਿਖੇ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਤੇ ਰਾਗੀ ਜਥੇ ਵਲੋਂ ਕੀਰਤਨ ਰਾਹੀਂ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਅਜੀਤ ਡੈਸਕ 05-11-2026
ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਮਨਪ੍ਰੀਤ ਸਿੰਘ)-ਅੱਜ ਮਾਰਕੀਟ ਕਮੇਟੀ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਅਮਰਿੰਦਰ ਸਿੰਘ ਮੰਡੋਫ਼ਲ ਦੁਆਰਾ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦੀ ਮੌਜੂਦਗੀ ਵਿਚ ਚੇਅਰਮੈਨੀ ਦਾ ਅਹੁਦਾ ਸੰਭਾਲਿਆ ਗਿਆ। ਇਸ ਤੋਂ ਪਹਿਲਾ ਮਾਰਕੀਟ ਕਮੇਟੀ ਸਰਹਿੰਦ ਫ਼ਤਹਿਗੜ੍ਹ ਸਾਹਿਬ ਵਿਖੇ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਤੇ ਰਾਗੀ ਜਥੇ ਵਲੋਂ ਕੀਰਤਨ ਰਾਹੀਂ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬਣਦੀਆਂ ਸੁੱਖ ਸੁਵਿਧਾਵਾਂ ਮੁਹੱਈਆ ਕਰਵਾ ਰਹੀ ਹੈ ਤੇ ਸਰਕਾਰ ਵਲੋਂ ਖ਼ਾਸ ਕਰ ਕਿਸਾਨਾਂ ਦਾ ਵਿਸ਼ੇਸ਼ ਤੌਰ ’ਤੇ ਖ਼ਿਆਲ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਕਿਸਾਨਾਂ ਨੂੰ ਮੰਡੀਆਂ ਵਿਚ ਖੱਜਲ ਖ਼ੁਆਰ ਹੋਣਾ ਪੈਦਾ ਸੀ, ਪਰ ਮਾਨ ਸਰਕਾਰ ਵਲੋਂ ਕਿਸਾਨਾਂ ਦੀਆਂ ਫ਼ਸਲ ਦੀ ਨਿਰਵਿਘਨ ਖ਼ਰੀਦ ਕੀਤੀ ਗਈ ਹੈ ਤੇ ਅਦਾਇਗੀ ਵੀ ਸਮੇਂ ਸਿਰ ਕਿਸਾਨਾਂ ਦੇ ਖਾਤਿਆਂ ਵਿਚ ਪਾਈ ਗਈ ਜਿਸ ਸਦਕਾ ਕਿਸਾਨਾਂ ਦੇ ਚਿਹਰਿਆਂ ਤੇ ਖ਼ੁਸ਼ੀ ਦਾ ਮਾਹੌਲ ਹੈ ਤੇ ਉਹ ਆਮ ਆਦਮੀ ਪਾਰਟੀ ਦੀਆ ਨੀਤੀਆਂ ਨਾਲ ਜੁੜ ਰਹੇ ਹਨ। ਵਿਧਾਇਕ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਦੇ ਪਹਿਲੇ ਮੁੱਖ ਮੰਤਰੀ ਹਨ, ਜਿਨ੍ਹਾਂ ਕਿਸਾਨਾਂ ਨੂੰ ਨਹਿਰੀ ਪਾਣੀਆਂ ਦਾ ਹੱਕ ਦਿਵਾਇਆ ਹੈ ਤੇ ਸਿੰਚਾਈ ਲਈ ਨਹਿਰਾਂ ਦੇ ਮੋਘੇ ਕਿਸਾਨਾਂ ਲਈ ਖੋਲੇ ਗਏ ਹਨ। ਮੰਡੀਆਂ ਦੀ ਗੱਲ ਕਰਦਿਆਂ ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਮੰਡੀਆਂ ਦੇ ਹਾਲਾਤਾਂ ਨੂੰ ਵੀ ਬਦਲਿਆ ਗਿਆ ਹੈ ਤੇ ਕੱਚੀਆਂ ਮੰਡੀਆਂ ਨੂੰ ਪੱਕਾ ਕੀਤਾ ਜਾ ਰਿਹਾ ਹੈ ਤੇ ਜਿਸ ਦੇ ਤਹਿਤ ਤਕਰੀਬਨ 4 ਕਰੋੜ ਰੁਪਏ ਦੀ ਲਾਗਤ ਨਾਲ ਸਰਹਿੰਦ ਮੰਡੀ ਦੇ ਫੜ ਨੂੰ ਵੀ ਪੱਕਾ ਕੀਤਾ ਜਾਵੇਗਾ ਤਾਂ ਜੋ ਆੜ੍ਹਤੀਆਂ ਸਮੇਤ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਅਮਰਿੰਦਰ ਸਿੰਘ ਮੰਡੋਫ਼ਲ, ਨਗਰ ਕੌਂਸਲ ਪ੍ਰਧਾਨ ਆਸ਼ਾ ਰਾਣੀ, ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਰਾਮ ਭੱਟਮਾਜਰਾ, ਸਰਹਿੰਦ ਮੰਡੀ ਪ੍ਰਧਾਨ ਤਰਸੇਮ ਲਾਲ ਉੱਪਲ, ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਕੁਲਦੀਪ ਸਿੰਘ ਸੌਂਢਾ ਦਾ ਵਿਸ਼ੇਸ਼ ਤੌਰ ਤੇ ਸਿਰੋਪਾਉ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ‘ਆਪ’ ਦੇ ਸੀਨੀਅਰ ਆਗੂ ਪ੍ਰਦੀਪ ਮਲਹੋਤਰਾ, ਆੜ੍ਹਤੀ ਨਿਰਮਲ ਸਿੰਘ ਮਾਵੀ, ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਨੰਬਰਦਾਰ, ਆੜ੍ਹਤੀ ਤਰਲੋਕ ਸਿੰਘ ਬਾਜਵਾ, ਪ੍ਰਿਤਪਾਲ ਸਿੰਘ ਜੱਸੀ, ਬਲਾਕ ਪ੍ਰਧਾਨ ਰਾਮੇਸ਼ ਕੁਮਾਰ ਸੋਨੂੰ, ਮਨਦੀਪ ਸਿੰਘ ਪੋਲਾ, ਵਾਇਸ ਚੇਅਰਮੈਨ ਸਤਵੀਰ ਸਿੰਘ ਜੱਲ੍ਹਾ, ਸਰਪੰਚ ਬਲਜਿੰਦਰ ਸਿੰਘ, ਕੌਂਸਲਰ ਬਲਜਿੰਦਰ ਸਿੰਘ ਗੋਲਾ, ਕੌਂਸਲਰ ਪਾਵੇਲ ਹਾਂਡਾ, ਯੂਥ ਦੇ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਮਨਦੀਪ ਸਿੰਘ ਪੋਲਾ, ਬਲਦੇਵ ਜਲਾਲ, ਜਿੰਦੂ ਚਨਾਰਥਲ, ਹਿਤੇਸ਼ ਕੁਮਾਰ ਉੱਪਲ, ਪੀ . ਏ ਮਾਨਵ ਟਿਵਾਣਾ, ਪੀ.ਏ ਸਤੀਸ਼ ਕੁਮਾਰ ਲਟੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਆੜ੍ਹਤੀ ਐਸੋਸੀਏਸ਼ਨ ਦੇ ਆਗੂ ਤੇ ਮਾਰਕੀਟ ਕਮੇਟੀ ਦੇ ਕਰਮਚਾਰੀ ਤੇ ਸਟਾਫ਼ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸੀ।
ਪਿਛਲੀ ਖ਼ਬਰ ਗੁਰੂ ਵਲੋਂ ਮਾਲਵਾ ਖੇਤਰ ਦੇ ਪੰਜ ਜ਼ਿਲਿਆਂ ’ਚ ਰੈਲੀਆਂ ਕਰ ਕੇ ਵਰਕਰਾਂ ਨੂੰ ਕੀਤਾ ਲਾਮਬੰਦ ਅਗਲੀ ਖ਼ਬਰ ਦੀਵਾਲੀ ਮੌਕੇ ਲਾਇਨਜ਼ ਕਲੱਬ ਵਲੋਂ ਦੋ ਲੋੜਵੰਦ ਵਿਦਿਆਰਥਣਾਂ ਨੂੰ ਲੈਪਟਾਪ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।