05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਫੂਡ ਸੇਫ਼ਟੀ ਟੀਮ ਨੇ ਮਠਿਆਈਆਂ ਦੇ ਭਰੇ ਸੈਂਪਲ-ਰਾਖੀ ਵਿਨਾਇਕ ਦੁਕਾਨਦਾਰ ਲੋਕਾਂ ਨੂੰ ਮਿਲਾਵਟ ਰਹਿਤ ਮਠਿਆਈਆਂ ਹੀ ਵੇਚਣ ਸਿਹਤ ਅਧਿਕਾਰੀ

ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਤੇ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਵਲੋਂ ਬਸੀ ਪਠਾਣਾਂ ਤੇ ਆਸ-ਪਾਸ ਦੇ ਇਲਾਕਿਆਂ ਵਿਚ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦਾਂ ਨਾਲ ਸੰਬੰਧਿਤ ਵੱਖ-ਵੱਖ ਨਿਰਮਾਣ ਇਕਾਈਆਂ ਦੀ ਚੈਕਿੰਗ ਕੀਤੀ।

ਅਜੀਤ ਡੈਸਕ 05-11-2026
ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਤੇ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਵਲੋਂ ਬਸੀ ਪਠਾਣਾਂ ਤੇ ਆਸ-ਪਾਸ ਦੇ ਇਲਾਕਿਆਂ ਵਿਚ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦਾਂ ਨਾਲ ਸੰਬੰਧਿਤ ਵੱਖ-ਵੱਖ ਨਿਰਮਾਣ ਇਕਾਈਆਂ ਦੀ ਚੈਕਿੰਗ ਕੀਤੀ। ਇਸ ਟੀਮ ਵਿਚ ਫੂਡ ਸਹਾਇਕ ਕਮਿਸ਼ਨਰ ਰਾਖੀ ਵਿਨਾਇਕ, ਫੂਡ ਸੇਫ਼ਟੀ ਅਫ਼ਸਰ ਲਵਪ੍ਰੀਤ ਸਿੰਘ ਸੰਧੂ, ਫੂਡ ਸੇਫ਼ਟੀ ਅਫ਼ਸਰ ਸੰਦੀਪ ਸਿੰਘ ਸੰਧੂ, ਬਸੀ ਪਠਾਣਾਂ ਦੇ ਤਹਿਸੀਲਦਾਰ, ਸਹਾਇਕ ਖ਼ੁਰਾਕ ਤੇ ਸਿਵਲ ਸਪਲਾਈ ਅਧਿਕਾਰੀ ਤੇ ਸੀ.ਐਚ.ਸੀ ਦੇ ਮੈਡੀਕਲ ਅਫ਼ਸਰ ਸ਼ਾਮਿਲ ਸਨ। ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਫੂਡ ਰਾਖੀ ਵਿਨਾਇਕ ਨੇ ਦੱਸਿਆ ਕਿ ਤਿਉਹਾਰੀ ਸੀਜ਼ਨ ਦੌਰਾਨ ਲੋਕਾਂ ਨੂੰ ਖਾਣ-ਪੀਣ ਦੀਆਂ ਸਾਫ਼-ਸੁਥਰੀਆਂ ਤੇ ਸ਼ੁੱਧ ਵਸਤਾਂ ਉਪਲਬਧ ਕਰਵਾਉਣ ਦੇ ਮੰਤਵ ਨਾਲ ਦੁਕਾਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਜਿਸ ਤਹਿਤ ਬਸੀ ਪਠਾਣਾਂ ਵਿਚੋਂ ਦੁੱਧ, ਦੁੱਧ ਤੋਂ ਬਣੀਆਂ ਵਸਤਾਂ, ਪਨੀਰ, ਖੋਏ ਅਤੇ ਖੋਏ ਤੋਂ ਬਣੀਆਂ ਮਠਿਆਈਆਂ ਦੇ ਛੇ ਸੈਂਪਲ ਭਰੇ ਗਏ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਅਮਲੋਹ ਸ਼ਹਿਰ ਵਿਚੋਂ ਵੀ ਖੋਏ, ਚਾਂਦੀ ਦੇ ਵਰਕ ਤੇ ਖੋਏ ਤੋਂ ਬਣੀਆਂ ਮਠਿਆਈਆਂ ਦੇ ਛੇ ਸੈਂਪਲ ਅਤੇ ਮਿਲਕ ਚਿਲਿੰਗ ਸੈਂਟਰ ਦੀ ਜਾਂਚ ਕੀਤੀ ਗਈ ਅਤੇ ਇਕ ਸੈਂਪਲ ਵੀ ਭਰਿਆ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਂਪਲਾਂ ਦੀ ਲੈਬ ਵਿਚੋਂ ਰਿਪੋਰਟ ਪ੍ਰਾਪਤ ਹੋਣ ਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਫੂਡ ਸੇਫ਼ਟੀ ਅਫ਼ਸਰ ਲਵਪ੍ਰੀਤ ਸਿੰਘ ਸੰਧੂ ਅਤੇ ਸੰਦੀਪ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਖਾਣ-ਪੀਣ ਦੀਆਂ ਵਸਤਾਂ ਸਾਫ਼-ਸੁਥਰੀਆਂ, ਸ਼ੁੱਧ ਅਤੇ ਮਿਆਰੀ ਉਪਲਬਧ ਕਰਾਉਣ ਲਈ ਫੂਡ ਸੇਫ਼ਟੀ ਵਿੰਗ ਵਲੋਂ ਪੂਰੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਅਜਿਹੀਆਂ ਚੈਕਿੰਗਾਂ ਵਿਚ ਹੋਰ ਵਾਧਾ ਕੀਤਾ ਜਾਵੇਗਾ।
ਪਿਛਲੀ ਖ਼ਬਰ ਡੀ.ਸੀ. ਅਤੇ ਜ਼ਿਲ੍ਹਾ ਪੁਲੀਸ ਮੁਖੀ ਨੇ ਕਾਊਂਟਿੰਗ ਸੈਂਟਰਾਂ ਤੇ ਈ.ਵੀ.ਐਮ. ਸਟਰਾਂਗ ਰੂਮਾਂ ਦਾ ਕੀਤਾ ਨਿਰੀਖਣ ਅਗਲੀ ਖ਼ਬਰ ਹਾਦਸੇ ਦੇ ਪੀੜਤ ਵਿਅਕਤੀ ਦੀ ਇਲਾਜ ਦੌਰਾਨ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।