ਇਨਸਾਫ਼ ਰੈਲੀ ਵਿਚ ਲੋਕਾਂ ਦੇ ਵਿਸ਼ਾਲ ਇਕੱਠ ਨੇ ਪੰਜਾਬ ਵਿਚ ਬਦਲਾਅ ਦਾ ਨਵਾਂ ਸੰਦੇਸ਼ ਦਿੱਤਾ-ਨਾਗਰਾ
ਫ਼ਤਹਿਗੜ੍ਹ ਸਾਹਿਬ, 5 ਨਵੰਬਰ (ਸੁਰਜੀਤ ਸਿੰਘ ਸਾਹੀ)-ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸੰਗਰੂਰ ਵਿਖੇ ਹੋਈ ਇਤਿਹਾਸਕ ਇਨਸਾਫ਼ ਰੈਲੀ ਵਿਚ ਸ਼ਮੂਲੀਅਤ ਕਰਨ ਵਾਲੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਰੇ ਕਾਂਗਰਸੀ ਵਰਕਰਾਂ ਅਤੇ ਸਾਥੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਰਾਹੁਲ ਗਾਂਧੀ ਅਤੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਸੰਗਰੂਰ ਦੀ ਧਰਤੀ ’ਤੇ ਹੋਈ ਇਨਸਾਫ਼ ਰੈਲੀ ਨੇ ਪੰਜਾਬ ਦੀ ਸਿਆਸਤ ਵਿਚ ਇਕ ਨਵਾਂ ਇਤਿਹਾਸ ਸਿਰਜਿਆ ਹੈ।
ਅਜੀਤ ਡੈਸਕ
06-11-2026