07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਅਮਲੋਹ ਰੋਡ ’ਤੇ ਭੱਲਾ ਇੰਜੀਨੀਅਰਜ਼ ਦੇ ਗੋਦਾਮ ’ਚ ਭਿਆਨਕ ਹਾਦਸਾ, ਮਾਲਕ ਦੀ ਮੌਤ, ਔਰਤ ਸਮੇਤ ਤਿੰਨ ਜ਼ਖ਼ਮੀ

ਮੰਡੀ ਗੋਬਿੰਦਗੜ੍ਹ, 6 ਨਵੰਬਰ (ਰਾਜੇਸ਼ ਸ਼ਰਮਾ)-ਸਥਾਨਕ ਅਮਲੋਹ ਰੋਡ ਸਥਿਤ ਭੱਲਾ ਇੰਜੀਨੀਅਰਜ਼ ਦੇ ਗੋਦਾਮ ਵਿਚ ਬੀਤੀ ਸ਼ਾਮ ਵਾਪਰੇ ਦਰਦਨਾਕ ਹਾਦਸੇ ਦੌਰਾਨ ਗੋਦਾਮ ਦੇ ਮਾਲਕ ਸਮੇਤ ਕੁੱਲ ਚਾਰ ਵਿਅਕਤੀ ਬੁਰੀ ਤਰ੍ਹਾਂ ਝੁਲਸ ਗਏ। ਇਨ੍ਹਾਂ ਵਿਚੋਂ ਗੋਦਾਮ ਦੇ ਮਾਲਕ ਦਲਜੀਤ ਕੁਮਾਰ ਭੱਲਾ ਦੀ ਮੌਤ ਹੋ ਗਈ, ਜਦਕਿ ਇਕ ਔਰਤ ਸਮੇਤ ਤਿੰਨ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ।

ਗੋਦਾਮ ਵਿਚ ਹਾਦਸੇ ਤੋਂ ਬਾਅਦ ਦੀਆਂ ਤਸਵੀਰ, ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਪਟਿਆਲਾ ਰੈਫ਼ਰ ਕਰਦੇ ਹੋਏ। ਅਜੀਤ ਤਸਵੀਰ ਜਾਣਕਾਰੀ ਦਿੰਦੇ ਹੋਏ ਫਾਇਰ ਅਧਿਕਾਰੀ ਰਾਣਾ ਨਰਿੰਦਰ ਸਿੰਘ। 07-11-2026
ਮੰਡੀ ਗੋਬਿੰਦਗੜ੍ਹ, 6 ਨਵੰਬਰ (ਰਾਜੇਸ਼ ਸ਼ਰਮਾ)-ਸਥਾਨਕ ਅਮਲੋਹ ਰੋਡ ਸਥਿਤ ਭੱਲਾ ਇੰਜੀਨੀਅਰਜ਼ ਦੇ ਗੋਦਾਮ ਵਿਚ ਬੀਤੀ ਸ਼ਾਮ ਵਾਪਰੇ ਦਰਦਨਾਕ ਹਾਦਸੇ ਦੌਰਾਨ ਗੋਦਾਮ ਦੇ ਮਾਲਕ ਸਮੇਤ ਕੁੱਲ ਚਾਰ ਵਿਅਕਤੀ ਬੁਰੀ ਤਰ੍ਹਾਂ ਝੁਲਸ ਗਏ। ਇਨ੍ਹਾਂ ਵਿਚੋਂ ਗੋਦਾਮ ਦੇ ਮਾਲਕ ਦਲਜੀਤ ਕੁਮਾਰ ਭੱਲਾ ਦੀ ਮੌਤ ਹੋ ਗਈ, ਜਦਕਿ ਇਕ ਔਰਤ ਸਮੇਤ ਤਿੰਨ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਗੋਦਾਮ ਵਿਚ ਲੁੱਕ ਦੇ ਇਕ ਟੈਂਕਰ ਨੂੰ ਗੈੱਸ ਕਟਰ ਦੀ ਮਦਦ ਨਾਲ ਕੱਟਿਆ ਜਾ ਰਿਹਾ ਸੀ। ਇਸ ਦੌਰਾਨ ਟੈਂਕਰ ਅੰਦਰ ਗੈੱਸ ਬਣਨ ਕਾਰਨ ਅਚਾਨਕ ਜ਼ੋਰਦਾਰ ਧਮਾਕਾ ਹੋ ਗਿਆ, ਜਿਸ ਨਾਲ ਭਿਆਨਕ ਅੱਗ ਲੱਗ ਗਈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਲਪੇਟ ਵਿਚ ਆਉਣ ਕਾਰਨ ਉੱਥੇ ਕੰਮ ਕਰ ਰਹੇ ਚਾਰ ਵਿਅਕਤੀ ਬੁਰੀ ਤਰ੍ਹਾਂ ਝੁਲਸ ਗਏ। ਹਾਦਸੇ ਤੋਂ ਬਾਅਦ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਮੰਡੀ ਗੋਬਿੰਦਗੜ੍ਹ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਗੋਦਾਮ ਦੇ ਮਾਲਕ ਦਲਜੀਤ ਕੁਮਾਰ ਭੱਲਾ ਨੂੰ ਮ੍ਰਿਤਕ ਐਲਾਨ ਦਿੱਤਾ। ਬਾਕੀ ਜ਼ਖ਼ਮੀਆਂ ਵਿਚੋਂ ਬ੍ਰਿਜੇਸ਼ ਕੁਮਾਰ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਚੰਡੀਗੜ੍ਹ ਦੇ ਸੈਕਟਰ-32 ਸਥਿਤ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਗਿਆ, ਜਦਕਿ ਦਰਸ਼ਰਥ, ਉਸ ਦੀ ਪਤਨੀ ਪੂਨਮ ਦੇਵੀ ਅਤੇ ਇੰਦਰ ਕੁਮਾਰ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਭੇਜਿਆ ਗਿਆ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਫਾਇਰ ਬ੍ਰਿਗੇਡ ਮੰਡੀ ਗੋਬਿੰਦਗੜ੍ਹ ਦੇ ਅਧਿਕਾਰੀ ਰਾਣਾ ਨਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਾਮ ਕਰੀਬ 7 ਵਜੇ ਗੋਦਾਮ ਵਿਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਘਟਨਾ ਸਥਾਨ ਵੱਲ ਰਵਾਨਾ ਕਰ ਦਿੱਤੀਆਂ ਗਈਆਂ। ਜਦੋਂ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪਹੁੰਚੀ ਤਾਂ ਅੱਗ ਕਾਫ਼ੀ ਭਿਆਨਕ ਰੂਪ ਧਾਰਨ ਕਰ ਚੁੱਕੀ ਸੀ ਅਤੇ ਦੋ ਵਿਅਕਤੀ ਜ਼ਖ਼ਮੀ ਹਾਲਤ ਵਿਚ ਮਿਲੇ। ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਅਤੇ ਫੋਮ ਕੈਮੀਕਲ ਵਾਲੀਆਂ ਤਿੰਨ ਗੱਡੀਆਂ ਦੀ ਸਹਾਇਤਾ ਨਾਲ ਕਰੀਬ 45 ਮਿੰਟ ਦੀ ਸਖ਼ਤ ਮਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਮੁੱਢਲੀ ਜਾਂਚ ਅਨੁਸਾਰ ਗੈੱਸ ਕਟਰ ਨਾਲ ਟੈਂਕਰ ਨੂੰ ਕੱਟਣ ਸਮੇਂ ਉਸ ਦੇ ਅੰਦਰ ਗੈੱਸ ਬਣਨ ਕਾਰਨ ਧਮਾਕਾ ਹੋਇਆ, ਜਿਸ ਤੋਂ ਬਾਅਦ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਫਾਇਰ ਬ੍ਰਿਗੇਡ ਅਧਿਕਾਰੀ ਨੇ ਇਹ ਵੀ ਦੱਸਿਆ ਕਿ ਘਟਨਾ ਸਥਾਨ ’ਤੇ ਅੱਗ ਤੋਂ ਬਚਾਅ ਲਈ ਲੋੜੀਂਦੇ ਸੁਰੱਖਿਆ ਪ੍ਰਬੰਧ ਅਤੇ ਅੱਗ ਬੁਝਾਊ ਉਪਕਰਨ ਮੌਜੂਦ ਨਹੀਂ ਸਨ। ਉਨ੍ਹਾਂ ਕਿਹਾ ਕਿ ਗੋਦਾਮ ਦੀ ਫਾਇਰ ਸੇਫ਼ਟੀ ਸਬੰਧੀ ਪ੍ਰਬੰਧਾਂ ਅਤੇ ਫਾਇਰ ਐਨ.ਓ.ਸੀ. ਦੀ ਵੀ ਜਾਂਚ ਕੀਤੀ ਜਾਵੇਗੀ। ਇਸੇ ਦੌਰਾਨ ਸਿਵਲ ਹਸਪਤਾਲ ਵਿਚ ਡਿਊਟੀ ’ਤੇ ਤਾਇਨਾਤ ਮਹਿਲਾ ਡਾਕਟਰ ਨੇ ਦੱਸਿਆ ਕਿ ਹਾਦਸੇ ਵਿਚ ਝੁਲਸੇ ਚਾਰ ਵਿਅਕਤੀਆਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ ਸੀ। ਇਨ੍ਹਾਂ ਵਿਚੋਂ ਗੋਦਾਮ ਦੇ ਮਾਲਕ ਡੀ.ਕੇ. ਭੱਲਾ ਦੀ ਮੌਤ ਹੋ ਗਈ, ਜਦਕਿ ਬਾਕੀ ਤਿੰਨ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਉਨ੍ਹਾਂ ਦੀ ਹਾਲਤ ਨੂੰ ਦੇਖਦਿਆਂ ਉੱਚ ਇਲਾਜ ਲਈ ਚੰਡੀਗੜ੍ਹ ਅਤੇ ਪਟਿਆਲਾ ਦੇ ਹਸਪਤਾਲਾਂ ਵਿਚ ਭੇਜ ਦਿੱਤਾ ਗਿਆ।
ਪਿਛਲੀ ਖ਼ਬਰ ਪੀ.ਸੀ.ਐਸ.ਪ੍ਰੀਖਿਆ ਵਿਚ ਕਥਿਤ ਧਾਂਦਲੀ ਨੇ ਸਰਕਾਰ ਦੇ ਪਾਰਦਰਸ਼ੀ ਭਰਤੀ ਦੇ ਦਾਅਵਿਆਂ ਦੀ ਪੋਲ ਖੋਲ੍ਹੀ-ਚੀਮਾ ਅਗਲੀ ਖ਼ਬਰ ਦੇਸ਼ ਭਗਤ ਗਲੋਬਲ ਸਕੂਲ ਵਿਚ ਉਤਸ਼ਾਹ ਨਾਲ ਮਨਾਇਆ ਹੈਲੋਵੀਨ ਡੇਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।