07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪੀ.ਐਸ.ਐਸ.ਆਰ. ਮੈਮੋਰੀਅਲ ਸੀਨੀ. ਸੈਕੰਡਰੀ ਸਕੂਲ ਵਿਖੇ ਦੀਵਾਲੀ ਸ਼ਰਧਾ ਨਾਲ ਮਨਾਈ

ਮੰਡੀ ਗੋਬਿੰਦਗੜ੍ਹ 6 ਨਵੰਬਰ (ਰਾਜੇਸ਼ ਸ਼ਰਮਾ)-ਪੀ. ਐੱਸ.

ਅਜੀਤ ਡੈਸਕ 07-11-2026
ਮੰਡੀ ਗੋਬਿੰਦਗੜ੍ਹ 6 ਨਵੰਬਰ (ਰਾਜੇਸ਼ ਸ਼ਰਮਾ)-ਪੀ.ਐੱਸ.ਐੱਸ.ਆਰ. ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਤਿਉਹਾਰ ਦੀ ਰੌਣਕ ਦੇਖਣ ਨੂੰ ਮਿਲੀ। ਸਕੂਲ ਦੇ ਵਿਹੜੇ ਅਤੇ ਇਮਾਰਤ ਨੂੰ ਰੰਗ-ਬਰੰਗੀਆਂ ਲੜੀਆਂ, ਦੀਵਿਆਂ ਅਤੇ ਮਨਮੋਹਕ ਰੰਗੋਲੀਆਂ ਨਾਲ ਸਜਾਇਆ ਗਿਆ। ਤਿਉਹਾਰ ਨੂੰ ਲੈ ਕੇ ਵਿਦਿਆਰਥੀਆਂ ਵਿਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਵਿਦਿਆਰਥੀ ਸੁੰਦਰ ਅਤੇ ਸਾਫ਼-ਸੁਥਰੀਆਂ ਕੱਪੜੇ ਪਹਿਨ ਕੇ ਸਕੂਲ ਪਹੁੰਚੇ। ਇਸ ਮੌਕੇ ਬੱਚਿਆਂ ਨੇ ਆਪਣੀ ਸਿਰਜਣਾਤਮਿਕ ਪ੍ਰਤਿਭਾ ਅਤੇ ਕਲਾਤਮਕ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀਆਂ ਜਮਾਤਾਂ ਨੂੰ ਵਾਤਾਵਰਨ ਪੱਖੀ ਦੀਵਿਆਂ, ਹੱਥਾਂ ਨਾਲ ਤਿਆਰ ਕੀਤੇ ਚਿੱਤਰਾਂ ਅਤੇ ਮਨਮੋਹਕ ਕਲਾਕ੍ਰਿਤੀਆਂ ਨਾਲ ਸਜਾਇਆ। ਵਿਦਿਆਰਥੀਆਂ ਵਲੋਂ ਕੀਤੀ ਗਈ ਇਹ ਸਜਾਵਟ ਨਾ ਸਿਰਫ਼ ਖਿੱਚ ਦਾ ਕੇਂਦਰ ਬਣੀ, ਸਗੋਂ ਇਸ ਰਾਹੀਂ ਵਾਤਾਵਰਨ ਦੀ ਸੰਭਾਲ ਅਤੇ ਕੁਦਰਤ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੁਨੇਹਾ ਵੀ ਦਿੱਤਾ ਗਿਆ। ਇਸ ਮੌਕੇ ਸਕੂਲ ਵਲੋਂ ਵਿਦਿਆਰਥੀਆਂ ਨੂੰ ਮਿਠਾਈਆਂ ਵੰਡ ਕੇ ਦੀਵਾਲੀ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਇਸ ਦੇ ਨਾਲ ਹੀ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਅਤੇ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਤੋਹਫ਼ੇ ਭੇਟ ਕਰਕੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਇਸ ਉਪਰਾਲੇ ਨਾਲ ਵਿਦਿਆਰਥੀਆਂ ਵਿਚ ਹੋਰ ਮਿਹਨਤ ਕਰਨ ਤੇ ਭਵਿੱਖ ਵਿੱਚ ਬਿਹਤਰ ਪ੍ਰਾਪਤੀਆਂ ਹਾਸਲ ਕਰਨ ਦੀ ਭਾਵਨਾ ਨੂੰ ਉਤਸ਼ਾਹਿਤ ਕੀਤਾ ਗਿਆ। ਇਸ ਸਮਾਗਮ ਰਾਹੀਂ ਬੱਚਿਆਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦੀ ਮਹੱਤਤਾ, ਆਪਸੀ ਪਿਆਰ, ਸਾਂਝ ਅਤੇ ਵਾਤਾਵਰਨ ਦੀ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦਾ ਸੁਨੇਹਾ ਵੀ ਦਿੱਤਾ ਗਿਆ।
ਪਿਛਲੀ ਖ਼ਬਰ ਖਮਾਣੋਂ ਬਲਾਕ ਦੀਆਂ ਸੜਕਾਂ ਦੀ ਮਾੜੀ ਹਾਲਤ ਕਾਰਨ ਕਿਸਾਨ ਤੇ ਆਮ ਲੋਕ ਪ੍ਰੇਸ਼ਾਨ-ਕਰਨੈਲ ਸਿੰਘ ਜਟਾਣਾ ਅਗਲੀ ਖ਼ਬਰ ਗੋਬਿੰਦਗੜ੍ਹ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਆਧੁਨਿਕ ਤਕਨੀਕਾਂ ਦੀ ਦੁਨੀਆ ਨੂੰ ਜਾਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।