ਇਸਤਰੀ ਅਕਾਲੀ ਦਲ (ਬ) ਵਲੋਂ ਸਰਕਲ ਖੇੜਾ ਅਤੇ ਮੰਡੋਫਲ ਦੇ ਪ੍ਰਧਾਨਾਂ ਦਾ ਐਲਾਨ
ਫ਼ਤਹਿਗੜ੍ਹ ਸਾਹਿਬ, 6 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਵੱਖ-ਵੱਖ ਵਿੰਗਾਂ ਵਿਚ ਨਵੀਆਂ ਨਿਯੁਕਤੀਆਂ ਕਰਕੇ ਸਰਗਰਮ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਧਰਮ ਪਤਨੀ ਬੀਬੀ ਰਵਿੰਦਰ ਕੌਰ ਭੁੱਟਾ ਨੇ ਇਸਤਰੀ ਅਕਾਲੀ ਦਲ ਵਿਚ ਕੀਤੀਆਂ ਨਵੀਆਂ ਨਿਯੁਕਤੀਆਂ ਬਾਰੇ ਜਾਣਕਾਰੀ ਦਿੰਦਿਆਂ ਕੀਤਾ।
ਅਜੀਤ ਡੈਸਕ
07-11-2026