ਲਾਲਾ ਫੁੱਲ ਚੰਦ ਬਾਂਸਲ ਸਰਵਹਿੱਤਕਾਰੀ ਵਿੱਦਿਆ ਮੰਦਿਰ ਸਕੂਲ ਅਮਲੋਹ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ
ਅਮਲੋਹ, 7 ਨਵੰਬਰ (ਕੇਵਲ ਸਿੰਘ)-ਲਾਲਾ ਫੁੱਲ ਚੰਦ ਬਾਂਸਲ ਸਰਵਹਿੱਤਕਾਰੀ ਵਿੱਦਿਆ ਮੰਦਿਰ ਸਕੂਲ ਅਮਲੋਹ ਵਿਖੇ ਪ੍ਰਦੀਪ ਬਾਂਸਲ ਦੀ ਪੇ੍ਰਰਨਾ ਸਦਕਾ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਸੁੰਦਰ ਰੰਗੋਲੀਆਂ ਬਣਾਈਆਂ ਅਤੇ ਦੀਵੇ, ਗ੍ਰੀਟਿੰਗ ਕਾਰਡ ਤੇ ਸਜਾਵਟੀ ਵਸਤਾਂ ਤਿਆਰ ਕਰਕੇ ਆਪਣੀ ਕਲਾ ਅਤੇ ਰਚਨਾਤਮਿਕਤਾ ਦਾ ਪ੍ਰਦਰਸ਼ਨ ਕੀਤਾ।
ਅਜੀਤ ਡੈਸਕ
08-11-2026