08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਗੜੀ, ਰਣਜੀਤ ਸਿੰਘ ਤਰਖਾਣ ਮਾਜਰਾ ਦੇ ਘਰ ਪਹੁੰਚੇ

ਫ਼ਤਹਿਗੜ੍ਹ ਸਾਹਿਬ, 7 ਨਵੰਬਰ (ਬਲਜਿੰਦਰ ਸਿੰਘ)-ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਪਾਰਟੀ ਦੇ ਸਾਬਕਾ ਸਕੱਤਰ ਰਣਜੀਤ ਸਿੰਘ ਤਰਖਾਣ ਮਾਜਰਾ ਅਤੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵਿਚਾਲੇ ਹੋਏ ਵਿਵਾਦ ਨੇ ਰਾਜਨੀਤਿਕ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ। ਜਿਸ ਦੇ ਚੱਲਦਿਆਂ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਦੇ ਸਾਬਕਾ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਵੀਰ ਸਿੰਘ ਗੜੀ, ਰਣਜੀਤ ਸਿੰਘ ਤਰਖਾਣ ਮਾਜਰਾ ਦਾ ਹਾਲ ਜਾਣਨ ਦੇ ਲਈ ਉਨ੍ਹਾਂ ਦੇ ਪਿੰਡ ਤਰਖਾਣ ਮਾਜਰਾ ਵਿਖੇ ਪਹੁੰਚੇ।

ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਗੜੀ, ਰਣਜੀਤ ਸਿੰਘ ਤਰਖਾਣ ਮਾਜਰਾ ਦੇ ਗ੍ਰਹਿ ਵਿਖੇ ਉਨ੍ਹਾਂ ਨਾਲ ਮੁਲਕਾਤ ਕਰਦੇ ਹੋਏ। ਤਸਵੀਰ: ਕਰਨ 08-11-2026
ਫ਼ਤਹਿਗੜ੍ਹ ਸਾਹਿਬ, 7 ਨਵੰਬਰ (ਬਲਜਿੰਦਰ ਸਿੰਘ)-ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਪਾਰਟੀ ਦੇ ਸਾਬਕਾ ਸਕੱਤਰ ਰਣਜੀਤ ਸਿੰਘ ਤਰਖਾਣ ਮਾਜਰਾ ਅਤੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵਿਚਾਲੇ ਹੋਏ ਵਿਵਾਦ ਨੇ ਰਾਜਨੀਤਿਕ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ। ਜਿਸ ਦੇ ਚੱਲਦਿਆਂ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਦੇ ਸਾਬਕਾ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਵੀਰ ਸਿੰਘ ਗੜੀ, ਰਣਜੀਤ ਸਿੰਘ ਤਰਖਾਣ ਮਾਜਰਾ ਦਾ ਹਾਲ ਜਾਣਨ ਦੇ ਲਈ ਉਨ੍ਹਾਂ ਦੇ ਪਿੰਡ ਤਰਖਾਣ ਮਾਜਰਾ ਵਿਖੇ ਪਹੁੰਚੇ। ਇਸ ਮੌਕੇ ਗੜੀ ਨੇ ਰਣਜੀਤ ਸਿੰਘ ਤਰਖਾਣ ਮਾਜਰਾ ਦੇ ਘਰ ਦੀਵਾ ਵੀ ਬਾਲਿਆ। ਇਸ ਮੌਕੇ ਤਰਖਾਣ ਮਾਜਰਾ ਨੇ ਕਥਿਤ ਤੌਰ ’ਤੇ ਦੋਸ਼ ਲਗਾਇਆ ਕਿ ਉਸ ਦੇ ਨੌਜਵਾਨ ਲੜਕੇ ਦੇ ਸਾਹਮਣੇ ਬਰਿੰਦਰ ਸਿੰਘ ਢਿੱਲੋਂ ਨੇ ਉਨਾਂ ਦੇ ਚਪੇੜਾਂ ਮਾਰੀਆਂ। ਇਸ ਤੋਂ ਇਲਾਵਾ ਉਨ੍ਹਾਂ ਖ਼ਿਲਾਫ਼ ਅਪਮਾਨਜਨਕ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਵੀ ਕੀਤੀ ਗਈ। ਇਸ ਮੌਕੇ ਜਸਵੀਰ ਸਿੰਘ ਗੜੀ ਨੇ ਕਿਹਾ ਕਿ 27 ਅਕਤੂਬਰ ਨੂੰ ਕਾਂਗਰਸ ਭਵਨ ਵਿਖੇ ਦਲਿਤ ਭਾਈਚਾਰੇ ਨਾਲ ਸਬੰਧਿਤ ਮਾਰਕੀਟ ਕਮੇਟੀ ਸਰਹਿੰਦ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਤਰਖਾਣ ਮਾਜਰਾ ਦੀ ਇਕ ਜਗੀਰੂ ਸੋਚ ਵਾਲੇ ਵਿਅਕਤੀ ਬਰਿੰਦਰ ਢਿੱਲੋਂ ਵਲੋਂ ਕੁੱਟ ਮਾਰ ਕੀਤੀ ਗਈ ਸੀ, ਪਰੰਤੂ ਪਾਰਟੀ ਵਲੋਂ ਦਲਿਤ ਸਮਾਜ ਪ੍ਰਤੀ ਨਫ਼ਰਤ ਰੱਖਣ ਵਾਲੇ ਬਰਿੰਦਰ ਢਿੱਲੋਂ ਦੇ ਖ਼ਿਲਾਫ਼ ਕੋਈ ਕਾਰਵਾਈ ਅਮਲ ਦੇ ਵਿਚ ਨਹੀਂ ਲਿਆਂਦੀ ਗਈ। ਜਿਸ ਤੋਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਨੈਸ਼ਨਲ ਪਾਰਟੀਆਂ ਦੇ ਆਗੂ ਵੀ ਦਲਿਤਾਂ ਦੇ ਨਾਲ ਵਿਤਕਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿਚ ਚੰਗੀ ਪੈੜ ਰੱਖਣ ਵਾਲੇ ਚਰਨਜੀਤ ਸਿੰਘ ਚੰਨੀ ਬਰਿੰਦਰ ਢਿੱਲੋਂ ਦੇ ਖ਼ਾਸ ਦੋਸਤ ਹਨ, ਪਰੰਤੂ ਰਣਜੀਤ ਸਿੰਘ ਤਰਖਾਣ ਮਾਜਰਾ ਤੇ ਹੋਏ ਹਮਲੇ ਸਬੰਧੀ ਉਨ੍ਹਾਂ ਵਲੋਂ ਮੂੰਹ ਨਹੀਂ ਖੋਲਿ੍ਆ ਗਿਆ। ਉਨ੍ਹਾਂ ਕਿਹਾ ਕਿ ਉਹ ਅੱਜ ਰਣਜੀਤ ਸਿੰਘ ਤਰਖਾਣ ਮਾਜਰਾ ਦੇ ਪਰਿਵਾਰ ਨੂੰ ਮਿਲਣ ਦੇ ਲਈ ਆਏ ਸਨ ਅਤੇ ਭਰੋਸਾ ਦਿਵਾਉਂਦੇ ਹਨ ਕਿ ਰਣਜੀਤ ਸਿੰਘ ਤਰਖਾਣ ਮਾਜਰਾ ਨੂੰ ਇਨਸਾਫ਼ ਦਿਵਾਉਣ ਦੇ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਅਫ਼ਸੋਸ ਦੀ ਗੱਲ ਹੈ ਕਿ 11 ਦਿਨ ਬੀਤ ਜਾਣ ਉਪਰੰਤ ਵੀ ਪਾਰਟੀ ਵਲੋਂ ਕਿਸੇ ਤਰ੍ਹਾਂ ਦਾ ਐਕਸ਼ਨ ਨਹੀਂ ਲਿਆ ਗਿਆ, ਦੂਜੇ ਪਾਸੇ ਜਗੀਰੂ ਸੋਚ ਰੱਖਣ ਵਾਲਾ ਬਰਿੰਦਰ ਢਿੱਲੋਂ ਰੋਪੜ, ਚੰਡੀਗੜ੍ਹ ਛੱਡ ਕੇ ਚਮਕੌਰ ਸਾਹਿਬ ਦੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਸਹੁੰ ਚੁੱਕਣ ਦਾ ਡਰਾਮਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਰਣਜੀਤ ਤਰਖਾਣ ਮਾਜਰਾ ਨੂੰ ਇਨਸਾਫ਼ ਦਿਵਾਉਣ ਦੇ ਲਈ ਉਹ ਪਿੱਛੇ ਨਹੀਂ ਹਟਣਗੇ, ਦੀਵਾਲੀ ਤੋਂ ਬਾਅਦ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਤੇ ਰਣਜੀਤ ਸਿੰਘ ਤਰਖਾਣ ਮਾਜਰਾ ਦੇ ਪਰਿਵਾਰਿਕ ਮੈਂਬਰ ਅਤੇ ਸਮਰਥਕ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਲੋੜਵੰਦ ਪਰਿਵਾਰ ਦੀ ਬੇਟੀ ਦੇ ਵਿਆਹ ਲਈ ਇਕ ਲੱਖ ਰੁਪਏ ਦੀ ਆਰਥਿਕ ਸਹਾਇਤਾ ਵੀ ਦਿੱਤੀ ਅਗਲੀ ਖ਼ਬਰ ਸਮਾਜ ਸੇਵੀ ਸੰਤੌਖ ਸਿੰਘ ਖਿੰਡਾਂ ਅਤੇ ਗੁਰਮੇਲ ਸਿੰਘ ਖਿੰਡਾਂ ਨੂੰ ਸਦਮਾ ਮਾਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।