ਜਨਤਕ ਥਾਵਾਂ ’ਤੇ ਅਗਨ ਸ਼ਾਸਤਰ, ਅਸਲਾ, ਵਿਸਫੋਟਕ ਜਲਨਸ਼ੀਲ ਚੀਜ਼ਾਂ ਅਤੇ ਤੇਜ਼ ਹਥਿਆਰ ਚੁੱਕਣ ’ਤੇ ਪਾਬੰਦੀ
ਫ਼ਤਹਿਗੜ੍ਹ ਸਾਹਿਬ, 7 ਨਵੰਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਜਨਤਕ ਥਾਵਾਂ ’ਤੇ ਅਗਨ ਸ਼ਸਤਰ, ਅਸਲਾ, ਵਿਸਫੋਟਕ, ਜਲਨਸ਼ੀਲ ਚੀਜ਼ਾਂ ਆਦਿ ਅਤੇ ਤੇਜ਼ ਹਥਿਆਰ ਜਿਵੇਂ ਕਿ ਟਕੂਏ, ਬਰਛੇ ਆਦਿ ਨੂੰ ਚੁੱਕਣ ’ਤੇ ਪਾਬੰਦੀ ਲਗਾਈ ਹੈ।
ਫ਼ਤਹਿਗੜ੍ਹ ਸਾਹਿਬ, 7 ਨਵੰਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਜਨਤਕ ਥਾਵਾਂ ’ਤੇ ਅਗਨ ਸ਼ਸਤਰ, ਅਸਲਾ, ਵਿਸਫੋਟਕ, ਜਲਨਸ਼ੀਲ ਚੀਜ਼ਾਂ ਆਦਿ ਅਤੇ ਤੇਜ਼ ਹਥਿਆਰ ਜਿਵੇਂ ਕਿ ਟਕੂਏ, ਬਰਛੇ ਆਦਿ ਨੂੰ ਚੁੱਕਣ ’ਤੇ ਪਾਬੰਦੀ ਲਗਾਈ ਹੈ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿਚ ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ ਅਤੇ ਲੋਕ ਹਿਤ ਵਿਚ ਸ਼ਾਂਤੀ ਬਰਕਰਾਰ ਰੱਖਣ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਇਸ ਸਮੇਂ ਜ਼ਿਲ੍ਹੇ ਦੀ ਹਦੂਦ ਅੰਦਰ ਜਨਤਕ ਥਾਵਾਂ ’ਤੇ ਕਿਸੇ ਕਿਸਮ ਦੇ ਅਗਨ ਸ਼ਸਤਰ, ਅਸਲਾ, ਵਿਸਫੋਟਕ, ਜਲਨਸ਼ੀਲ ਚੀਜ਼ਾਂ ਅਤੇ ਤੇਜ਼ ਹਥਿਆਰ ਜਿਵੇਂ ਕਿ ਟਕੂਏ, ਬਰਛੇ ਆਦਿ ਸ਼ਾਮਲ ਹਨ, ਨੂੰ ਚੁੱਕਣ ’ਤੇ ਪਾਬੰਦੀ ਲਗਾਈ ਗਈ ਹੈ। ਜਾਰੀ ਕੀਤੇ ਇਹ ਮਨਾਹੀ ਦੇ ਹੁਕਮ 29, ਦਸੰਬਰ 2026 ਤੱਕ ਲਾਗੂ ਰਹਿਣਗੇ। ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਜਿਨ੍ਹਾਂ ਨੂੰ ਧਾਰਮਿਕ ਤੌਰ ’ਤੇ ਜਾਂ ਕਾਨੂੰਨੀ ਤੌਰ ’ਤੇ ਰੀਤੀ ਰਿਵਾਜ਼ਾਂ ਤਹਿਤ ਹਥਿਆਰ ਚੁੱਕਣ ਦੇ ਅਧਿਕਾਰ ਹਨ, ਅਸਲਾ ਲਾਇਸੈਂਸ ਦੀ ਰੀਨਿਊਲ ਆਦਿ ਵਰਗੇ ਦਫ਼ਤਰੀ ਕੰਮਾਂ ਲਈ ਆਉਣ ਵਾਲਿਆਂ ’ਤੇ ਲਾਗੂ ਨਹੀਂ ਹੋਣਗੇ। ਇਸ ਤੋਂ ਇਲਾਵਾ ਜਿਨ੍ਹਾਂ ਨੂੰ ਭਾਰਤ/ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਸੁਰੱਖਿਆ ਕਵਚ ਪ੍ਰਦਾਨ ਕੀਤਾ ਹੋਇਆ ਹੈ, ’ਤੇ ਵੀ ਇਹ ਹੁਕਮ ਲਾਗੂ ਨਹੀਂ ਹੋਵੇਗਾ।