10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਗੈਰੀ ਬੜਿੰਗ ਦੀ ਅਗਵਾਈ ਹੇਠ 11 ਨੂੰ ਅਮਲੋਹ ਵਿਖੇ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ-ਸਲਾਣਾ, ਰਾਏ, ਮਾਂਗਟ

ਅਮਲੋਹ, 9 ਨਵੰਬਰ (ਕੇਵਲ ਸਿੰਘ)-ਅਮਲੋਹ ਸ਼ਹਿਰ ਦੀ ਅਨਾਜ ਮੰਡੀ ਵਿਖੇ 11 ਨਵੰਬਰ ਨੂੰ ਆਮ ਆਦਮੀ ਪਾਰਟੀ ਵਲੋਂ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰੈਲੀ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।

ਅਜੀਤ ਡੈਸਕ 10-11-2026
ਅਮਲੋਹ, 9 ਨਵੰਬਰ (ਕੇਵਲ ਸਿੰਘ)-ਅਮਲੋਹ ਸ਼ਹਿਰ ਦੀ ਅਨਾਜ ਮੰਡੀ ਵਿਖੇ 11 ਨਵੰਬਰ ਨੂੰ ਆਮ ਆਦਮੀ ਪਾਰਟੀ ਵਲੋਂ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰੈਲੀ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਹ ਰੈਲੀ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ, ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਇਕਬਾਲ ਸਿੰਘ ਰਾਏ ਅਤੇ ਆੜ੍ਹਤੀਆ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ ਨੇ ਸਾਂਝੀ ਕਰਦਿਆਂ ਦੱਸਿਆ ਕਿ ਰੈਲੀ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਰੈਲੀ ਵਿਚ ਵੱਡੀ ਗਿਣਤੀ ਵਿਚ ਲੋਕ ਪਹੁੰਚ ਰਹੇ ਹਨ ਅਤੇ ਇਹ ਇਕੱਠ ਇਤਿਹਾਸਕ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਰੈਲੀ ਵਿਰੋਧੀ ਪਾਰਟੀਆਂ ਦੀ ਨੀਂਦ ਉਡਾ ਦੇਵੇਗੀ। ਉਨ੍ਹਾਂ ਹਲਕਾ ਅਮਲੋਹ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ 11 ਨਵੰਬਰ ਨੂੰ ਅਨਾਜ ਮੰਡੀ ਵਿਖੇ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੇ ਵਿਚਾਰ ਸੁਣਨ।
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਨਬੀਪੁਰ ਵਿਖੇ ਦੂਸਰਾ ਦੋ ਦਿਨਾ ਕ੍ਰਿਕਟ ਟੂਰਨਾਮੈਂਟ ਸ਼ੁਰੂ ਕੁੱਲ 36 ਟੀਮਾਂ ਲੈ ਰਹੀਆਂ ਹਨ ਟੂਰਨਾਮੈਂਟ ਵਿਚ ਭਾਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।