ਨਸ਼ਿਆਂ ਤੋਂ ਦੂਰ ਰਹਿਣ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਉਪਰਾਲਾ
ਪਟਿਆਲਾ, 11 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪਿੰਡ ਕਲਿਆਣ ਵਿਖੇ ਮੁੱਖ ਮੰਤਰੀ ਖੇਡ ਗਰਾਊਂਡ ਵਿੱਚ ਵਾਲੀਬਾਲ ਦੇ ਮੈਚ ਕਰਵਾਏ ਗਏ। ਇਸ ਉਪਰਾਲੇ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ।
ਅਜੀਤ ਡੈਸਕ
12-11-2026