12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 11 ਨਵੰਬਰ (ਬਲਜਿੰਦਰ ਸਿੰਘ)-ਪੰਜਾਬ ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਮਾਤਾ ਗੁਜਰੀ ਸਰਾਂ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਝਾਂਮਪੁਰ ਦੀ ਅਗਵਾਈ ਹੇਠ ਹੋਈ। ਜਿਸ ਵਿਚ ਨੰਬਰਦਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 12-11-2026
ਫ਼ਤਹਿਗੜ੍ਹ ਸਾਹਿਬ, 11 ਨਵੰਬਰ (ਬਲਜਿੰਦਰ ਸਿੰਘ)-ਪੰਜਾਬ ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਮਾਤਾ ਗੁਜਰੀ ਸਰਾਂ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਝਾਂਮਪੁਰ ਦੀ ਅਗਵਾਈ ਹੇਠ ਹੋਈ। ਜਿਸ ਵਿਚ ਨੰਬਰਦਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਨੰਬਰਦਾਰਾਂ ਵਿਚ ਪੰਜਾਬ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਜੋ ਨੰਬਰਦਾਰਾਂ ਦੀਆਂ ਮੰਗਾਂ ਮੰਨਣ ਬਾਰੇ ਭਰੋਸਾ ਦਿੱਤਾ ਸੀ ਉਸ ਵਿਚੋਂ ਇਕ ਵੀ ਮੰਗ ਪੂਰੀ ਨਹੀਂ ਕੀਤੀ ਗਈ ਜਿਸ ਦਾ ਖ਼ਮਿਆਜ਼ਾ ਸਰਕਾਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵਿੱਚ ਭੁਗਤਣਾ ਪਵੇਗਾ। ਯੂਨੀਅਨ ਨੇ ਐਲਾਨ ਕੀਤਾ ਕਿ ਕੋਈ ਵੀ ਨੰਬਰਦਾਰ ਨਸ਼ਾ ਖ਼ਰੀਦਣ ਜਾਂ ਵੇਚਣ ਵਾਲੇ ਦੀ ਜ਼ਮਾਨਤ ਨਹੀਂ ਕਰਵਾਏਗਾ। ਮੀਟਿੰਗ ਦੌਰਾਨ ਨੰਬਰਦਾਰ ਕੁਲਜਿੰਦਰ ਸਿੰਘ ਵਲੋਂ ਨਸ਼ਾ ਤਸਕਰ ਨੂੰ ਨਸ਼ਾ ਵੇਚਦੇ ਫੜ ਕੇ ਪੁਲਿਸ ਹਵਾਲੇ ਕੀਤੇ ਜਾਣ ਦੀ ਸ਼ਲਾਘਾ ਵੀ ਕੀਤੀ ਗਈ। ਯੂਨੀਅਨ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸ਼ਹੀਦੀ ਜੋੜ ਮੇਲ ਤੋਂ ਪਹਿਲਾਂ-ਪਹਿਲਾਂ ਫ਼ਤਹਿਗੜ੍ਹ ਸਾਹਿਬ ਨਾਲ ਜੋੜਨ ਵਾਲੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਕਰਵਾਈ ਜਾਵੇ, ਸੜਕਾਂ ਕਿਨਾਰੇ ਖੜ੍ਹੇ ਦਰਖਤਾਂ ਦੀ ਟਾਹਣੀਆਂ ਦੀ ਕਟਾਈ ਵੀ ਕਰਵਾਈ ਜਾਵੇ। ਮੀਟਿੰਗ ਵਿਚ ਹਰਬੰਸ ਸਿੰਘ ਸੂਬਾ ਜਨਰਲ ਸਕੱਤਰ, ਸਤਪਿੰਦਰ ਸਿੰਘ ਮਹਿਤਾਬਗੜ੍ਹ, ਜਰਨੈਲ ਸਿੰਘ, ਬਲਜੀਤ ਸਿੰਘ ਸਰਕਲ ਪ੍ਰਧਾਨ ਚੁੰਨੀ ਕਲਾਂ, ਸਤਨਾਮ ਸਿੰਘ ਰੈਲੀ, ਅਮਰੀਕ ਸਿੰਘ ਛਲੇੜੀ ਕਲਾਂ, ਹਰਜਿੰਦਰ ਸਿੰਘ ਮਾਨ ਕੋਟਲਾ ਬਜਵਾੜਾ, ਗੁਰਮੀਤ ਸਿੰਘ ਖੋਜੇਮਾਜਰਾ, ਅਮਰਜੀਤ ਸਿੰਘ ਡੇਰਾ ਮੀਰ ਮੀਰਾ, ਭੁਪਿੰਦਰ ਸਿੰਘ ਕੋਟਲਾ ਸੁਲੇਮਾਨ, ਜਗਜੀਤ ਸਿੰਘ ਔਜਲਾ, ਹਰਬੰਸ ਸਿੰਘ, ਤਰਨਜੀਤ ਸਿੰਘ ਮਾਜਰੀ ਸੋਢੀਆਂ, ਅਮਰਜੀਤ ਸਿੰਘ ਬਡਵਾਲਾ, ਤਰਲੋਚਨ ਸਿੰਘ ਖਾਲਸਪੁਰ, ਸੁਰਜੀਤ ਸਿੰਘ ਮਹਿਮੂਦਪੁਰ, ਰਜਿੰਦਰ ਸਿੰਘ, ਗੁਰਨਾਮ ਸਿੰਘ, ਗੁਰਵੰਤ ਸਿੰਘ, ਰਾਜਵੀਰ ਸਿੰਘ, ਹਰਮਨਪ੍ਰੀਤ ਸਿੰਘ ਵੀ ਸ਼ਾਮਿਲ ਸਨ।
ਪਿਛਲੀ ਖ਼ਬਰ ਮੁੱਖ ਮੁਲਜ਼ਮ ਪਿਓ-ਪੁੱਤ ਗ੍ਰਿਫ਼ਤਾਰ, ਦੋ ਨਾਬਾਲਗ ਬਾਲ ਸੁਧਾਰ ਘਰ ਭੇਜੇ, ਮੁਲਜ਼ਮਾਂ ਦੇ ਬੈਂਕ ਖਾਤੇ ਫਰੀਜ਼ ਅਗਲੀ ਖ਼ਬਰ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ’ਤੇ ਡਾ. ਜਸਵੰਤ ਸਿੰਘ ਵਲੋਂ ਮੁਫ਼ਤ ਮੈਡੀਕਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।