ਖਮਾਣੋਂ ਪਹੁੰਚਣ ’ਤੇ ਜਵਾਨੀ ਬਚਾਓ ਸਾਈਕਲ ਰੈਲੀ ਦਾ ਭਰਵਾਂ ਸਵਾਗਤ
ਖਮਾਣੋਂ, 12 ਨਵੰਬਰ (ਜੋਗਿੰਦਰ ਪਾਲ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਜਿਊਣ ਦਾ ਸੁਨੇਹਾ ਦੇਣ ਦੇ ਮਕਸਦ ਨਾਲ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ ਸ਼ੁਰੂ ਕੀਤੀ ਗਈ ‘ਜਵਾਨੀ ਬਚਾਓ ਸਾਈਕਲ ਰੈਲੀ’ ਦੇ ਖਮਾਣੋਂ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਕੌਂਸਲਰ ਗੁਰਿੰਦਰ ਸੋਨੀ ਦੀ ਅਗਵਾਈ ਹੇਠ ਇਕੱਠੇ ਹੋਏ ਨੌਜਵਾਨਾਂ ਅਤੇ ਹੋਰ ਆਗੂਆਂ ਵਲੋਂ ਰੈਲੀ ਵਿਚ ਸ਼ਾਮਿਲ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਅਜੀਤ ਡੈਸਕ
13-11-2026