14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਮਾਨਸਿਕ ਤੌਰ ਤੇ ਪ੍ਰੇਸ਼ਾਨ ਵਿਅਕਤੀ ਦੀ ਕੁੱਟਮਾਰ ਕਰਨ ਦੇ ਲਗਾਏ ਪਿਤਾ ਨੇ ਦੋਸ਼

ਖਮਾਣੋਂ, 13 ਨਵੰਬਰ (ਮਨਮੋਹਣ ਸਿੰਘ ਕਲੇਰ)-ਇਲਾਕੇ ਵਿਚ ਇਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕੁਝ ਵਿਅਕਤੀਆਂ ਵਲੋਂ ਇਕ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਵਿਅਕਤੀ ਨੂੰ ਘਰ ਵਿਚ ਦਾਖਲ ਹੋ ਕੇ ਬੁਰੀ ਤਰ੍ਹਾਂ ਕੁੱਟਣ ਅਤੇ ਤਸੀਹੇ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਦੇ ਪਿਤਾ ਹਰਦੇਵ ਸਿੰਘ ਵਾਸੀ ਪਿੰਡ ਬਡਲਾ ਨੇ ਪੁਲਿਸ ਨੂੰ ਦਿੱਤੀ ਗਈ ਲਿਖਤੀ ਸ਼ਿਕਾਇਤ ਵਿਚ ਇਹ ਦੋਸ਼ ਲਗਾਇਆ ਹੈ ਕਿ ਕੁਝ ਵਿਅਕਤੀਆਂ ਨੇ ਅਚਾਨਕ ਘਰ ਵਿਚ ਵੜ ਕੇ ਉਸ ਦੇ ਪੁੱਤਰ, ਜੋ ਇਕ ਮਾਨਸਿਕ ਰੋਗੀ ਹੈ, ਨੂੰ ਬੰਨ੍ਹ ਲਿਆ ਅਤੇ ਉਸ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਬੇਰਹਿਮੀ ਨਾਲ ਕੁੱਟਿਆ।

ਅਜੀਤ ਡੈਸਕ 14-11-2026
ਖਮਾਣੋਂ, 13 ਨਵੰਬਰ (ਮਨਮੋਹਣ ਸਿੰਘ ਕਲੇਰ)-ਇਲਾਕੇ ਵਿਚ ਇਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕੁਝ ਵਿਅਕਤੀਆਂ ਵਲੋਂ ਇਕ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਵਿਅਕਤੀ ਨੂੰ ਘਰ ਵਿਚ ਦਾਖਲ ਹੋ ਕੇ ਬੁਰੀ ਤਰ੍ਹਾਂ ਕੁੱਟਣ ਅਤੇ ਤਸੀਹੇ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਦੇ ਪਿਤਾ ਹਰਦੇਵ ਸਿੰਘ ਵਾਸੀ ਪਿੰਡ ਬਡਲਾ ਨੇ ਪੁਲਿਸ ਨੂੰ ਦਿੱਤੀ ਗਈ ਲਿਖਤੀ ਸ਼ਿਕਾਇਤ ਵਿਚ ਇਹ ਦੋਸ਼ ਲਗਾਇਆ ਹੈ ਕਿ ਕੁਝ ਵਿਅਕਤੀਆਂ ਨੇ ਅਚਾਨਕ ਘਰ ਵਿਚ ਵੜ ਕੇ ਉਸ ਦੇ ਪੁੱਤਰ, ਜੋ ਇਕ ਮਾਨਸਿਕ ਰੋਗੀ ਹੈ, ਨੂੰ ਬੰਨ੍ਹ ਲਿਆ ਅਤੇ ਉਸ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਬੇਰਹਿਮੀ ਨਾਲ ਕੁੱਟਿਆ। ਇਸ ਹਮਲੇ ਦੌਰਾਨ ਉਸ ਦਾ ਪੁੱਤਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਚੰਡੀਗੜ੍ਹ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਕਤ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਪਿਛਲੀ ਖ਼ਬਰ ਚੋਅ ਦੇ ਪੁਰਾਤਨ ਪੁਲ ਦੀ ਟੁੱਟੀ ਹੋਈ ਰੇਲਿੰਗ ਦੀ ਕੋਈ ਨਹੀਂ ਲੈ ਰਿਹਾ ਸਾਰ ਅਗਲੀ ਖ਼ਬਰ ਤਜਿੰਦਰ ਸਿੰਘ ਸੌਂਢਾ ਨੂੰ ਯੂਥ ਅਕਾਲੀ ਦਲ ਦਾ ਕੌਮੀ ਜਨਰਲ ਸਕੱਤਰ ਅਤੇ ਦਵਿੰਦਰ ਸਿੰਘ ਜੱਲ੍ਹਾ ਨੂੰ ਯੂਥ ਅਕਾਲੀ ਦਲ ਦਾ ਕੌਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।