14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸ਼ਹੀਦੀ ਸਭਾ ਸ੍ਰੀ ਫ਼ਤਹਿਗੜ੍ਹ ਸਾਹਿਬ ਮੌਕੇ ਵਿਸ਼ਾਲ ਦਸਤਾਰ ਕੈਂਪ ਸੰਬੰਧੀ ਮੀਟਿੰਗ ਸੰਗਤਾਂ ਨੂੰ ਦਸਤਾਰਾਂ ਦੀ ਸੇਵਾ ਕਰਨ ਦੀ ਅਪੀਲ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਸੁਰਜੀਤ ਸਿੰਘ ਸਾਹੀ)-‘ਆਓ ਦਸਤਾਰਾਂ ਸਜਾਈਏ’ ਮੁਹਿੰਮ ਤਹਿਤ ਹਰ ਸਾਲ ਧੰਨ ਧੰਨ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਠੰਢਾ ਬੁਰਜ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲਗਾਏ ਜਾਂਦੇ ਵਿਸ਼ਾਲ ਦਸਤਾਰ ਕੈਂਪ ਸੰਬੰਧੀ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਅਹੁਦੇਦਾਰਾਂ ਦੀ ਮੀਟਿੰਗ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖ਼ੁਰਦ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਲਗਾਏ ਜਾਂਦੇ ਵਿਸ਼ਾਲ ਦਸਤਾਰ ਕੈਂਪ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲਗਾਏ ਜਾ ਰਹੇ ਵਿਸ਼ਾਲ ਦਸਤਾਰ ਕੈਂਪ ਸੰਬੰਧੀ ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖ਼ੁਰਦ ਤੇ ਚੇਅਰਮੈਨ ਜਰਨੈਲ ਸਿੰਘ ਨੱਥੋਹੇੜੀ। ਤਸਵੀਰ: ਕਰਨ 14-11-2026
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਸੁਰਜੀਤ ਸਿੰਘ ਸਾਹੀ)-‘ਆਓ ਦਸਤਾਰਾਂ ਸਜਾਈਏ’ ਮੁਹਿੰਮ ਤਹਿਤ ਹਰ ਸਾਲ ਧੰਨ ਧੰਨ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਠੰਢਾ ਬੁਰਜ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲਗਾਏ ਜਾਂਦੇ ਵਿਸ਼ਾਲ ਦਸਤਾਰ ਕੈਂਪ ਸੰਬੰਧੀ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਅਹੁਦੇਦਾਰਾਂ ਦੀ ਮੀਟਿੰਗ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖ਼ੁਰਦ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਲਗਾਏ ਜਾਂਦੇ ਵਿਸ਼ਾਲ ਦਸਤਾਰ ਕੈਂਪ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖ਼ੁਰਦ ਨੇ ਦੱਸਿਆ ਕਿ ਆਉਣ ਵਾਲੀ 26, 27, 28 ਦਸੰਬਰ ਨੂੰ ਸੰਸਥਾ ਵਲੋਂ ਤਿੰਨ ਦਿਨਾਂ ਦਸਤਾਰ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿਚ ਜਿਹੜੇ ਨੌਜਵਾਨ ਪੱਕੇ ਤੌਰ ਤੇ ਸਾਬਤ ਸੂਰਤ ਹੋਣ ਤੇ ਪੱਕੇ ਤੌਰ ਤੇ ਦਸਤਾਰਾਂ ਸਜਾਉਣ ਦਾ ਪ੍ਰਣ ਕਰਨਗੇ ਤੇ ਉਨ੍ਹਾਂ ਨੂੰ ਦਸਤਾਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਸਤਾਰ ਕੈਂਪ ਦੌਰਾਨ ਹਰ ਸਾਲ ਹਜ਼ਾਰਾਂ ਨੌਜਵਾਨਾਂ ਨੂੰ ਦਸਤਾਰਾਂ ਸਜਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਉਨ੍ਹਾਂ ਨਾਲ ਹੀ ਪੂਰੇ ਪੰਜਾਬ ਦੇ ਦਸਤਾਰ ਕੋਚਾਂ ਦੀਆਂ ਸੇਵਾਵਾਂ ਨਿਭਾਉਣ ਲਈ ਡਿਊਟੀਆਂ ਵੀ ਲਗਾਈਆਂ। ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਦੇ ਚੇਅਰਮੈਨ ਜਰਨੈਲ ਸਿੰਘ ਨੱਥੋਹੇੜੀ, ਚੀਫ਼ ਸੈਕਟਰੀ ਭਾਈ ਗੁਰਵਿੰਦਰ ਸਿੰਘ ਲਵਲੀ, ਚੀਫ਼ ਐਡਵਾਈਜ਼ਰ ਅਮਨਦੀਪ ਸਿੰਘ ਰਤਨ, ਇੰਟਰਨੈਸ਼ਨਲ ਦਸਤਾਰ ਕੋਚ ਸੁਖਚੈਨ ਸਿੰਘ ਭੈਣੀ, ਹਰਵਿੰਦਰ ਸਿੰਘ ਅਮਰਗੜ੍ਹ, ਹਰਪ੍ਰੀਤ ਸਿੰਘ ਚੀਮਾ ਤੇ ਪ੍ਰਭਪਿੰਦਰ ਸਿੰਘ ਬਾਠਾਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 17 ਦੀ ਬਸੀ ਪਠਾਣਾਂ ਲਲਕਾਰ ਰੈਲੀ ਦੀਆਂ ਤਿਆਰੀਆਂ ਜ਼ੋਰਾਂ ’ਤੇ-ਜਥੇ. ਰਾਮਗੜ੍ਹ ਅਗਲੀ ਖ਼ਬਰ 2027 ਦੀਆਂ ਚੋਣਾਂ ’ਚ ਪੰਜਾਬ ਦੇ ਲੋਕ ਕਾਂਗਰਸ ਦੇ ਹੱਕ ’ਚ ਦੇਣਗੇ ਫ਼ਤਵਾ-ਗੁਰਮੀਤ ਸਿੰਘ ਟਿੱਬੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।