ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਮੇਨ ਵਲੋਂ ਕੈਂਪ ’ਚ 50 ਲੋਕਾਂ ਦੀ ਮੁਫ਼ਤ ਸ਼ੂਗਰ ਜਾਂਚ
ਮੰਡੀ ਗੋਬਿੰਦਗੜ੍ਹ, 13 ਨਵੰਬਰ (ਇਕਬਾਲਦੀਪ ਸੰਧੂ)-ਲਾਇਨਜ਼ ਕਲੱਬ ਇੰਟਰਨੈਸ਼ਨਲ 321-ਐਫ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਮੇਨ ਨੇ ਮਹਾਰਾਜਾ ਅਗਰਸੇਨ ਪਾਰਕ ਵਿਖੇ ਮੁਫ਼ਤ ਸ਼ੂਗਰ ਜਾਂਚ ਕੈਂਪ ਦਾ ਆਯੋਜਨ ਕੀਤਾ। ਇਹ ਕੈਂਪ ਕਲੱਬ ਦੇ ਪ੍ਰਧਾਨ ਲਾਇਨ ਮਨੋਜ ਹਸੀਜਾ ਦੀ ਨਿਗਰਾਨੀ ਹੇਠ ਲਗਾਇਆ ਗਿਆ ਜਦਕਿ ਪ੍ਰੋਜੈਕਟ ਦੇ ਚੇਅਰਮੈਨ ਕਲੱਬ ਦੇ ਜਨਰਲ ਸਕੱਤਰ ਲਾਇਨ ਸੰਜੀਵ ਭਾਟੀਆ ਅਤੇ ਸਹਿ-ਚੇਅਰਮੈਨ ਕਲੱਬ ਦੇ ਖ਼ਜ਼ਾਨਚੀ ਲਾਇਨ ਅੰਕੁਸ਼ ਗੋਇਲ ਸਨ।
ਅਜੀਤ ਡੈਸਕ
14-11-2026