14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

‘ ਸ਼੍ਰੋਮਣੀ ਅਕਾਲੀ ਦਲ ਲਿਆਓ ਪੰਜਾਬ ਬਚਾਓ’ ਮੁਹਿੰਮ ਤਹਿਤ ਲੋਕਾਂ ਨਾਲ ਕੀਤਾ ਜਾ ਰਿਹਾ ਸਿੱਧਾ ਰਾਬਤਾ

ਮੰਡੀ ਗੋਬਿੰਦਗੜ੍ਹ, 13 ਨਵੰਬਰ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਮੰਡੀ ਗੋਬਿੰਦਗੜ੍ਹ ਸ਼ਹਿਰ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਪਾਰਟੀ ਦੀ ਮਜ਼ਬੂਤੀ ਲਈ ਘਰ-ਘਰ ਤੱਕ ਪਹੁੰਚ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ‘ਸ਼੍ਰੋਮਣੀ ਅਕਾਲੀ ਦਲ ਲਿਆਓ, ਪੰਜਾਬ ਬਚਾਓ’ ਮੁਹਿੰਮ ਤਹਿਤ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਫਾਰਮ ਭਰੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਸਬੰਧੀ ਜਾਣੂ ਕਰਵਾਇਆ ਜਾ ਰਿਹਾ ਹੈ।

ਅਜੀਤ ਡੈਸਕ 14-11-2026
ਮੰਡੀ ਗੋਬਿੰਦਗੜ੍ਹ, 13 ਨਵੰਬਰ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਮੰਡੀ ਗੋਬਿੰਦਗੜ੍ਹ ਸ਼ਹਿਰ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਪਾਰਟੀ ਦੀ ਮਜ਼ਬੂਤੀ ਲਈ ਘਰ-ਘਰ ਤੱਕ ਪਹੁੰਚ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ‘ਸ਼੍ਰੋਮਣੀ ਅਕਾਲੀ ਦਲ ਲਿਆਓ, ਪੰਜਾਬ ਬਚਾਓ’ ਮੁਹਿੰਮ ਤਹਿਤ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਫਾਰਮ ਭਰੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਸਬੰਧੀ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਰਾਜੂ ਖੰਨਾ ਨੇ ਕਿਹਾ ਕਿ ਲੋਕਾਂ ਨੂੰ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਹੁਣ ਤੋਂ ਹੀ ਇੱਕਜੁੱਟ ਹੋ ਕੇ ਯਤਨ ਕਰਨ। ਉਨ੍ਹਾਂ ਕਿਹਾ ਕਿ ਹਰ ਘਰ ਦੇ ਮੈਂਬਰ ਨੂੰ ਪਾਰਟੀ ਨਾਲ ਜੋੜ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਬਣਾਉਣਾ ਸਮੇਂ ਦੀ ਲੋੜ ਹੈ, ਤਾਂ ਜੋ ਪਾਰਟੀ ਵੱਡੀ ਜਿੱਤ ਹਾਸਲ ਕਰ ਸਕੇ ਅਤੇ ਸੁਖਬੀਰ ਸਿੰਘ ਬਾਦਲ ਮੁੜ ਪੰਜਾਬ ਦੇ ਮੁੱਖ ਮੰਤਰੀ ਬਣਨ। ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਪਿਛਲੇ ਲੰਮੇ ਸਮੇਂ ਤੋਂ ਵਿਕਾਸ ਪੱਖੋਂ ਪਛੜਿਆ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਹਲਕੇ ਨੂੰ ਮੁੜ ਖ਼ੁਸ਼ਹਾਲੀ ਅਤੇ ਤਰੱਕੀ ਦੀਆਂ ਲੀਹਾਂ ’ਤੇ ਲਿਆਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ ਅਤੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਰਾਜੂ ਖੰਨਾ ਨੇ ਮੰਡੀ ਗੋਬਿੰਦਗੜ੍ਹ ਦੇ ਮੌਜੂਦਾ ਹਾਲਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸ਼ਹਿਰ ਵਿਚ ਨਸ਼ਿਆਂ ਦੀ ਸਮੱਸਿਆ ਅਤੇ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਲੋਕਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ ਅਤੇ ਨਸ਼ੇ ਦੀ ਪੂਰਤੀ ਲਈ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਵਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨਸ਼ਿਆਂ ਦੇ ਖ਼ਾਤਮੇ ਅਤੇ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ, ਤਾਂ ਜੋ ਮੰਡੀ ਗੋਬਿੰਦਗੜ੍ਹ ਦੇ ਵਸਨੀਕ, ਵਪਾਰੀ, ਉਦਯੋਗਪਤੀ ਅਤੇ ਮਜ਼ਦੂਰ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ। ਇਸ ਡੋਰ ਟੂ ਡੋਰ ਮੁਹਿੰਮ ਸਮੇਂ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਜਰਨਲ ਕੌਂਸਲ ਮੈਂਬਰ ਜਤਿੰਦਰ ਸਿੰਘ ਧਾਲੀਵਾਲ, ਉਦਯੋਗਪਤੀ ਕੇ.ਕੇ ਜਿੰਦਲ, ਸੂਬਾ ਮੀਤ ਪ੍ਰਧਾਨ ਕਰਮਜੀਤ ਸਿੰਘ ਖ਼ਾਲਸਾ, ਭਿੰਦਰ ਸਿੰਘ ਮੰਡੀ, ਸੀਨੀਅਰ ਮੀਤ ਪ੍ਰਧਾਨ ਸੱਤਪਾਲ ਸਿੰਘ ਸੱਤਾ, ਜਥੇਦਾਰ ਸੋਮਨਾਥ ਅਜਨਾਲੀ, ਰੌਸ਼ਨ ਸਿੰਘ ਮੰਡੀ, ਬਹਾਦਰ ਸਿੰਘ ਹੈਬਤਪੁਰ, ਗੁਰਜੀਤ ਸਿੰਘ ਕੋਟਲਾ, ਜਥੇਦਾਰ ਜਰਨੈਲ ਸਿੰਘ ਮਾਜਰੀ, ਅਮਰਜੀਤ ਸਿੰਘ ਭੰਗੂ, ਸਿਮਰਨਜੀਤ ਸਿੰਘ ਧਾਲੀਵਾਲ, ਅਮਰਜੀਤ ਸਿੰਘ ਪ੍ਰਿੰਸ ਛੱਤਵਾਲ, ਗੁਰਪ੍ਰੀਤ ਸਿੰਘ ਨੋਨੀ, ਗੁਰਸਾਹਿਬ ਸਿੰਘ ਭਾਂਬਰੀ, ਚਰਨਜੀਤ ਚੰਨਾ, ਡਾ. ਬਲਵੀਰ ਸਿੰਘ ਡਡਹੇੜੀ, ਜਸਵੀਰ ਸਿੰਘ ਬੈਨੀਪਾਲ, ਸਹਿਜ ਸਿੰਘ ਧਾਲੀਵਾਲ, ਰਾਜੇਸ਼ ਕੁਮਾਰ ਸ਼ਾਹੀ, ਬੀਬੀ ਰੁਪਿੰਦਰ ਕੌਰ ਮੰਡੀ, ਅਰੁਣ ਜੈਸਵਾਲ, ਪ੍ਰਦੀਪ ਕੁਮਾਰ ਮਿੱਟੂ, ਸੁਖਦੇਵ ਸਿੰਘ ਅੱਤਲੀ, ਬੀਬੀ ਊਸ਼ਾ ਸਿੰਘ, ਹਰਦੀਪ ਸਿੰਘ ਗੋਰਾ ਅਜਨਾਲੀ, ਬਲਜਿੰਦਰ ਸਿੰਘ ਭੰਗੂ, ਰਾਜਨ ਭਾਂਬਰੀ, ਪੰਜਾਬ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਸਰਕਲ (ਸ਼ਹਿਰੀ) ਦੇ ਵਰਕਰਾਂ ਦਾ ਜਥਾ ਰੈਲੀ ਲਈ ਰਵਾਨਾ ਅਗਲੀ ਖ਼ਬਰ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਮੇਨ ਵਲੋਂ ਕੈਂਪ ’ਚ 50 ਲੋਕਾਂ ਦੀ ਮੁਫ਼ਤ ਸ਼ੂਗਰ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।