17 ਦੀ ਬਸੀ ਪਠਾਣਾਂ ਰੈਲੀ ਲਈ ਅਕਾਲੀ ਦਲ ਵਲੋਂ ਤਿਆਰੀਆਂ ਸੰਬੰਧੀ ਹੋਈ ਮੀਟਿੰਗ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ’ਤੇ ਕਰਨਗੇ ਸ਼ਿਰਕਤ
ਖਮਾਣੋਂ , 13 ਨਵੰਬਰ ( ਜੋਗਿੰਦਰ ਪਾਲ )- ਸ਼੍ਰੋਮਣੀ ਅਕਾਲੀ ਦਲ ਵਲੋਂ 17 ਨਵੰਬਰ ਨੂੰ ਬਸੀ ਪਠਾਣਾਂ ਵਿਖੇ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ । ਇਸ ਰੈਲੀ ਵਿਚ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ’ ਤੇ ਪਹੁੰਚ ਕੇ ਸ਼ਿਰਕਤ ਕਰਨਗੇ ।
ਦਰਬਾਰਾ ਸਿੰਘ ਗੁਰੂ ਅਤੇ ਹੋਰ ਅਕਾਲੀ ਆਗੂ ਰਾਜਿੰਦਰ ਸਿੰਘ ਭਾਂਬਰੀ ਦੇ ਗ੍ਰਹਿ ਵਿਖੇ ਮੀਟਿੰਗ ਦੌਰਾਨ। ਅਜੀਤ ਤਸਵੀਰ
14-11-2026