16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਰਵਿੰਦਰ ਸਿੰਘ ਜਖਵਾਲੀ ਨੂੰ ਯੂਥ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਬਣਾਇਆ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਨੌਜਵਾਨ ਪੀੜ੍ਹੀ ਨੂੰ ਹੋਰ ਅੱਗੇ ਲਿਜਾਣ ਲਈ ਗੰਭੀਰਤਾ ਨਾਲ ਕੰਮ ਕੀਤਾ-ਭੁੱਟਾ

ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਬਲਜਿੰਦਰ ਸਿੰਘ)-ਕਿਸੇ ਵੀ ਸਮਾਜ ਦੇ ਵਿਕਸਿਤ ਹੋਣ ਵਿਚ ਨੌਜਵਾਨ ਪੀੜੀ ਦਾ ਅਹਿਮ ਯੋਗਦਾਨ ਰਿਹਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਨੌਜਵਾਨ ਵਰਗ ਨੂੰ ਸਮਾਜ ਦੇ ਵੱਖ-ਵੱਖ ਖੇਤਰਾਂ ਵਿਚ ਅੱਗੇ ਲਿਜਾਣ ਲਈ ਗੰਭੀਰਤਾ ਨਾਲ ਕੰਮ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਜਖਵਾਲੀ ਵਿਖੇ ਇੱਕ ਸਮਾਗਮ ਦੌਰਾਨ ਕੀਤਾ।

ਰਵਿੰਦਰ ਸਿੰਘ ਜਖਵਾਲੀ ਨੂੰ ਯੂਥ ਅਕਾਲੀ ਦਾ ਕੌਮੀ ਮੀਤ ਪ੍ਰਧਾਨ ਬਣਨ ਤੇ ਸਨਮਾਨਿਤ ਕਰਦੇ ਹੋਏ ਬਲਜੀਤ ਸਿੰਘ ਭੁੱਟਾ ਤੇ ਹੋਰ। ਤਸਵੀਰ : ਕਰਨ 16-11-2026
ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਬਲਜਿੰਦਰ ਸਿੰਘ)-ਕਿਸੇ ਵੀ ਸਮਾਜ ਦੇ ਵਿਕਸਿਤ ਹੋਣ ਵਿਚ ਨੌਜਵਾਨ ਪੀੜੀ ਦਾ ਅਹਿਮ ਯੋਗਦਾਨ ਰਿਹਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਨੌਜਵਾਨ ਵਰਗ ਨੂੰ ਸਮਾਜ ਦੇ ਵੱਖ-ਵੱਖ ਖੇਤਰਾਂ ਵਿਚ ਅੱਗੇ ਲਿਜਾਣ ਲਈ ਗੰਭੀਰਤਾ ਨਾਲ ਕੰਮ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਜਖਵਾਲੀ ਵਿਖੇ ਇੱਕ ਸਮਾਗਮ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਪਿੰਡ ਜਖਵਾਲੀ ਦੇ ਅਗਾਂਹ ਵਧੂ ਨੌਜਵਾਨ ਰਵਿੰਦਰ ਸਿੰਘ ਜਖਵਾਲੀ ਨੂੰ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦਾ ਕੌਮੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜਿਸ ਨਾਲ ਇਸ ਇਲਾਕੇ ਦਾ ਮਾਣ ਹੋਰ ਵਧਿਆ ਹੈ। ਉਨ੍ਹਾਂ ਕਿਹਾ ਕਿ ਰਵਿੰਦਰ ਸਿੰਘ ਨੂੰ ਇਹ ਅਹੁਦਾ ਦੇ ਕੇ ਪਾਰਟੀ ਵਿਚ ਕੰਮ ਕਰਨ ਲਈ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ ਜੋ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਇਸ ਮੌਕੇ ਰਵਿੰਦਰ ਸਿੰਘ ਜਖਵਾਲੀ ਨੂੰ ਕੌਮੀ ਮੀਤ ਪ੍ਰਧਾਨ ਦਾ ਨਿਯੁਕਤੀ ਪੱਤਰ ਸੌਂਪਿਆ ਅਤੇ ਉਨ੍ਹਾਂ ਦਾ ਸਨਮਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਅੰਦਰ ਜੋ ਹਾਲਾਤ ਬਣੇ ਹੋਏ ਹਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਹਕੀਕਤ ਸਾਹਮਣੇ ਲਿਆ ਦਿੱਤੀ ਹੈ ਅਤੇ ਹੁਣ ਸੂਬੇ ਅੰਦਰ ਇਕ ਅਜਿਹੀ ਮਜ਼ਬੂਤ ਸਰਕਾਰ ਦੀ ਜ਼ਰੂਰਤ ਹੈ ਜੋ ਸੂਬੇ ਨੂੰ ਮੁੜ ਤੋਂ ਲੀਹ ਤੇ ਲਿਆ ਸਕੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਨਾਲ ਖੜੇ ਹੋ ਰਹੇ ਹਨ ਜੋ ਇਹ ਦਰਸਾਉਂਦਾ ਹੈ ਕਿ ਹੁਣ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦਿਨ ਬਹੁਤ ਥੋੜੇ੍ਹ ਰਹਿ ਗਏ ਹਨ। ਸ. ਭੁੱਟਾ ਨੇ ਕਿਹਾ ਕਿ ਰਵਿੰਦਰ ਸਿੰਘ ਜਖਵਾਲੀ ਦੇ ਕੌਮੀ ਮੀਤ ਪ੍ਰਧਾਨ ਬਣਨ ਨਾਲ ਇਲਾਕੇ ਦੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਵਧਿਆ ਹੈ ਜਿਸ ਨਾਲ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਆ ਕੇ ਖੜੇ ਹੋ ਰਹੇ ਹਨ। ਉਨ੍ਹਾਂ ਕਿਹਾ ਨੌਜਵਾਨ ਵਰਗ ਨੂੰ ਚਾਹੀਦਾ ਹੈ ਕਿ ਆਉਂਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਆਪਣਾ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਹਲਕਾ ਇੰਚਾਰਜ ਹੋਣ ਦੇ ਨਾਤੇ ਉਹ ਭਰੋਸਾ ਦਿੰਦੇ ਹਨ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਸਰਕਾਰ ਬਣਨ ਉਪਰੰਤ ਨੌਜਵਾਨਾਂ ਲਈ ਵਿਸ਼ੇਸ਼ ਸਕੀਮਾਂ ਚਲਾਈਆਂ ਜਾਣਗੀਆਂ। ਇਸ ਮੌਕੇ ਸੁਖਦੀਪ ਸਿੰਘ ਬਹਿਲੋਲਪੁਰ ਸਰਕਲ ਪ੍ਰਧਾਨ ਮੂਲੇਪੁਰ, ਜੈ ਸਿੰਘ ਬਾੜਾ ਸੀਨੀਅਰ ਅਕਾਲੀ ਆਗੂ, ਜਸਵੀਰ ਸਿੰਘ ਜਖਵਾਲੀ, ਹਰਸ਼ਦੀਪ ਸਿੰਘ ਜਖਵਾਲੀ ਆਈ.ਟੀ. ਵਿੰਗ, ਜਸਵੀਰ ਸਿੰਘ ਸੋਢੀ ਸੀਨੀਅਰ ਅਕਾਲੀ ਆਗੂ, ਗੁਰਪ੍ਰੀਤ ਸਿੰਘ ਪੰਜੋਲੀ, ਦਮਨਜੋਤ ਸਿੰਘ ਚੀਮਾ ਮੀਤ ਪ੍ਰਧਾਨ ਯੂਥ ਅਕਾਲੀ ਦਲ, ਮਨਰੂਪ ਸਿੰਘ ਦਾਲੋਮਾਜਰਾ ਯੂਥ ਆਗੂ, ਅਮਨਦੀਪ ਸਿੰਘ, ਮਨਿੰਦਰ ਚੀਮਾ, ਗੁਰਿੰਦਰ ਸਿੰਘ, ਗੁਰਮੀਤ ਸਿੰਘ, ਅਵਤਾਰ ਸਿੰਘ ਮਾਸਟਰ, ਗੁਰਵਿੰਦਰ ਸਿੰਘ, ਗੁਰਤੇਜ ਸਿੰਘ, ਦਵਿੰਦਰ ਸਿੰਘ ਟਿਵਾਣਾ, ਮੰਗਤਰਾਮ, ਦਵਿੰਦਰ ਸਿੰਘ ਢਿੱਲੋਂ, ਹੈਪੀ ਖ਼ਾਨ, ਬਲਵੀਰ ਖ਼ਾਨ, ਅਮਨਪ੍ਰੀਤ ਖ਼ਾਨ, ਸੁਰਿੰਦਰ ਖ਼ਾਨ, ਰਾਜੂ ਖ਼ਾਨ, ਭੰਤਾ ਖ਼ਾਨ, ਗੋਲਡੀ ਖ਼ਾਨ, ਜਸਪ੍ਰੀਤ ਢਿੱਲੋਂ, ਹਰਦੀਪ ਢਿੱਲੋਂ, ਲਵਪ੍ਰੀਤ ਢਿੱਲੋਂ, ਮਨਜੀਤ ਸਿੰਘ, ਭਗਵਾਨ ਸਿੰਘ, ਕੁਲਵਿੰਦਰ ਢਿੱਲੋਂ, ਪ੍ਰੀਤ ਸਿੰਘ ਕਾਲਾ ਖ਼ਾਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ ਆਪ’ ਆਗੂ ਗੁਰਪ੍ਰੀਤ ਗੋਪੀ ਨੇ ਬੀ.ਡੀ.ਪੀ.ਓ. ਦਫ਼ਤਰ ’ਤੇ ਲਗਾਏ ਸਰਕਾਰੀ ਪੈਸੇ ਦੀ ਹੇਰਾਫੇਰੀ ਦੇ ਇਲਜ਼ਾਮ ਅਗਲੀ ਖ਼ਬਰ ਚਾਰ ਦਿਨਾਂ ਛੱਠ ਤਿਉਹਾਰ ਹਵਨ ਯੱਗ ਨਾਲ ਸ਼ੁਰੂ ਹੁੰਦਾ ਹੈ- ਸੁਭਾਸ਼ ਵਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।