16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਹਲਕਾ ਅਮਲੋਹ ਵਿਚ ਨਸ਼ਿਆਂ ਨਾਲ ਵੱਡੀ ਗਿਣਤੀ ਨੌਜਵਾਨਾਂ ਦੀਆਂ ਮੌਤਾਂ ਲਈ ‘ਆਪ’ ਸਰਕਾਰ ਦੇ ਨੁਮਾਇੰਦੇ ਜ਼ਿੰਮੇਵਾਰ ਨੇ-ਰਾਜੂ ਖੰਨਾ ਹਫ਼ਤੇ ਵਿਚ ਨਸ਼ੇ ਖ਼ਤਮ ਕਰਨ ਦੀ ਗੱਲ ਕਰਨ ਵਾਲੀ ‘ਆਪ’ ਸਰਕਾਰ ਨੇ ਨਸ਼ੇ ਹਲਕੇ ਦੇ ਘਰ-ਘਰ ਤੱਕ ਪਹੁੰਚਾਏ

ਮੰਡੀ ਗੋਬਿੰਦਗੜ੍ਹ, 15 ਨਵੰਬਰ (ਇਕਬਾਲਦੀਪ ਸੰਧੂ)-ਇਕ ਹਫ਼ਤੇ ਵਿਚ ਨਸ਼ੇ ਖ਼ਤਮ ਕਰਨ ਦੀ ਗੱਲ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਸ਼ੇ ਘਰ-ਘਰ ਤੱਕ ਪਹੁੰਚਾਏ ਜਾ ਰਹੇ ਹਨ। ਜਿਸ ਕਾਰਨ ਹਲਕਾ ਅਮਲੋਹ ਅੰਦਰ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਵੱਡੇ ਪੱਧਰ ਤੇ ਹੋ ਰਹੀਆਂ ਮੌਤਾਂ ਲਈ ‘ਆਪ’ ਸਰਕਾਰ ਦੇ ਨੁਮਾਇੰਦੇ ਜ਼ਿੰਮੇਵਾਰ ਹਨ।

ਅਜੀਤ ਡੈਸਕ 16-11-2026
ਮੰਡੀ ਗੋਬਿੰਦਗੜ੍ਹ, 15 ਨਵੰਬਰ (ਇਕਬਾਲਦੀਪ ਸੰਧੂ)-ਇਕ ਹਫ਼ਤੇ ਵਿਚ ਨਸ਼ੇ ਖ਼ਤਮ ਕਰਨ ਦੀ ਗੱਲ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਸ਼ੇ ਘਰ-ਘਰ ਤੱਕ ਪਹੁੰਚਾਏ ਜਾ ਰਹੇ ਹਨ। ਜਿਸ ਕਾਰਨ ਹਲਕਾ ਅਮਲੋਹ ਅੰਦਰ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਵੱਡੇ ਪੱਧਰ ਤੇ ਹੋ ਰਹੀਆਂ ਮੌਤਾਂ ਲਈ ‘ਆਪ’ ਸਰਕਾਰ ਦੇ ਨੁਮਾਇੰਦੇ ਜ਼ਿੰਮੇਵਾਰ ਹਨ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਸੀਨੀਅਰ ਆਗੂ ਜਗਤਾਰ ਸਿੰਘ ਗਿੱਲ ਨਸਰਾਲੀ ਵਲੋਂ ਕਰਵਾਏ ਗਏ ਇਕ ਸਮਾਗਮ ਵਿਚ ਸ਼ਾਮਲ ਹੋਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਉਹ ਨਸ਼ਿਆਂ ਨੂੰ ਲੈ ਕੇ ਕਿ ਸਰਕਾਰ ਦੇ ਨੁਮਾਇੰਦੇ ਅਤੇ ਪੁਲਿਸ ਪ੍ਰਸ਼ਾਸਨ ਬੂਰੀ ਤਰਾਂ ਫ਼ੇਲ੍ਹ ਹੋ ਚੁੱਕਿਆ ਹੈ। ਕਿਉਂਕਿ ਮੰਡੀ ਗੋਬਿੰਦਗੜ੍ਹ ਦੇ ਹਰ ਵਾਰਡ ਵਿਚ ਨਸ਼ਾ ਸ਼ਰੇਆਮ ਵਿੱਕ ਰਿਹਾ ਹੈ। ਜੇਕਰ ਕੋਈ ਵਿਅਕਤੀ ਨਸ਼ੇ ਸਬੰਧੀ ਪੁਲਿਸ ਨੂੰ ਸ਼ਿਕਾਇਤ ਕਰਦਾ ਹੈ ਤਾਂ ਉਲਟਾ ਉਸ ਨੂੰ ਹੀ ਪੁਲਿਸ ਪ੍ਰਸ਼ਾਸਨ ਵਲੋਂ ਸਵਾਲ ਕਰਕੇ ਉਲਝਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਜਿਸ ਕਾਰਨ ਆਮ ਸ਼ਹਿਰੀ ਹੁਣ ਪੁਲਿਸ ਨੂੰ ਨਸ਼ੇ ਦੀ ਸ਼ਿਕਾਇਤ ਕਰਨ ਤੋਂ ਡਰਦਾ ਹੈ। ਜਿਸ ਕਾਰਨ ਨਸ਼ਾ ਵੇਚਣ ਵਾਲਿਆਂ ਦੇ ਹੌਸਲੇ ਦਿਨੋਂ ਦਿਨ ਵੱਧ ਰਹੇ ਹਨ ਤੇ ਨਸ਼ੇ ਦੀ ਪੂਰਤੀ ਲਈ ਇਹ ਨੌਜਵਾਨ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਜਿਸ ਨਾਲ ਜਿੱਥੇ ਔਰਤਾਂ ਦੀਆਂ ਚੈਨੀਆਂ, ਕੰਨਾਂ ਦੀ ਵਾਲੀਆਂ, ਮੋਬਾਈਲ ਅਤੇ ਮਜ਼ਦੂਰਾਂ ਦੀਆਂ ਤਨਖ਼ਾਹਾਂ ਤੱਕ ਖੋਹ ਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ ਜਾਂਦਾ ਹੈ। ਰਾਜੂ ਖੰਨਾ ਨੇ ਕਿਹਾ ਕਿ ਜਿੱਥੇ ਸ਼ਹਿਰ ਕਿਸੇ ਸਮੇਂ ਲੋਹਾ ਨਗਰੀ ਦੇ ਨਾਮ ਨਾਲ ਦੇਸ਼ਾਂ ਵਿਦੇਸ਼ਾਂ ਵਿਚ ਮਸ਼ਹੂਰ ਸੀ। ਉੱਥੇ ਅੱਜ ਚਿੱਟੇ ਨਸ਼ੇ ਦੇ ਨਾਮ ਤੇ ਜਾਣਿਆਂ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਸ਼ਰੇਆਮ ਹਿੱਸਾ ਪੱਤੀ ਲੈ ਕੇ ਘਰ-ਘਰ ਤੱਕ ਨਸ਼ਾ ਪਹੁੰਚਾ ਰਹੇ ਹਨ। ਪਰ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਮੂਕ ਦਰਸ਼ਕ ਬਣ ਨੌਜਵਾਨਾਂ ਦੇ ਸਿਵਿਆਂ ਉੱਪਰ ਰੋਟੀ ਸੇਕਣ ਤੋਂ ਸਿਵਾਏ ਕੁਝ ਨਹੀਂ ਕਰ ਰਿਹਾ। ਰਾਜੂ ਖੰਨਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਸ ਵੀ ਵਾਰਡ ਜਾਂ ਕਾਲੋਨੀ ਵਿਚ ਕੋਈ ਨਸ਼ਾ ਵੇਚਦਾ ਜਾ ਕਰਦਾ ਹੈ ਤਾਂ ਤੁਰੰਤ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਜਾਵੇ ਤਾਂ ਜੋ ਤੁਰੰਤ ਕਾਰਵਾਈ ਹੋ ਸਕੇ। ਇਸ ਸਮਾਗਮ ਵਿਚ ਜਥੇਦਾਰ ਹਰਪਾਲ ਸਿੰਘ ਨਸਰਾਲੀ, ਜੋਗਿੰਦਰ ਸਿੰਘ ਮੈਣੀ, ਜਤਿੰਦਰ ਸਿੰਘ ਧਾਲੀਵਾਲ, ਜਰਨੈਲ ਸਿੰਘ ਮਾਜਰੀ, ਡਾ. ਮਨਜੀਤ ਸਿੰਘ ਲੁਹਾਰ ਮਾਜਰਾ, ਜਸਵੀਰ ਸਿੰਘ ਬੈਨੀਪਾਲ, ਪਰਮਿੰਦਰ ਸਿੰਘ ਸਲਾਣਾ, ਭਿੰਦਰ ਸਿੰਘ ਪ੍ਰਧਾਨ, ਸੱਤਪਾਲ ਸਿੰਘ ਸੱਤਾ, ਚਰਨਜੀਤ ਸਿੰਘ ਚੰਨਾ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਖਮਾਣੋਂ ਵਿਖੇ 22 ਨਵੰਬਰ ਨੂੰ ਲੱਗੇਗਾ ਮੁਫ਼ਤ ਮੈਡੀਕਲ ਕੈਂਪ ਅਗਲੀ ਖ਼ਬਰ ਖਨਿਆਣ ਸਕੂਲ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।