16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਮੈਡੀਕਲ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਮਨਪ੍ਰੀਤ ਸਿੰਘ)-ਨਸ਼ਿਆਂ ਦੀਆਂ ਸਰਗਰਮੀਆਂ ਪੱਖੋਂ ਸੰਵੇਦਨਸ਼ੀਲ ਅਤੇ ਹੌਟਸਪੌਟ ਵਜੋਂ ਪਛਾਣੇ ਗਏ ਇਲਾਕਿਆਂ ਵਿਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਾਂਝੇ ਤੌਰ ’ਤੇ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹੌਟਸਪੌਟ ਪਿੰਡ ਲੁਹਾਰ ਮਾਜਰਾ ਵਿਖੇ ਹੈਲਥ ਐਂਡ ਵੈਲਨੈੱਸ ਸੈਂਟਰ ਅੰਬੇਮਾਜਰਾ ਵਲੋਂ ਮੈਡੀਕਲ ਜਾਗਰੂਕਤਾ ਕੈਂਪ ਲਗਾਇਆ ਗਿਆ।

ਅਜੀਤ ਡੈਸਕ 16-11-2026
ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਮਨਪ੍ਰੀਤ ਸਿੰਘ)-ਨਸ਼ਿਆਂ ਦੀਆਂ ਸਰਗਰਮੀਆਂ ਪੱਖੋਂ ਸੰਵੇਦਨਸ਼ੀਲ ਅਤੇ ਹੌਟਸਪੌਟ ਵਜੋਂ ਪਛਾਣੇ ਗਏ ਇਲਾਕਿਆਂ ਵਿਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਾਂਝੇ ਤੌਰ ’ਤੇ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹੌਟਸਪੌਟ ਪਿੰਡ ਲੁਹਾਰ ਮਾਜਰਾ ਵਿਖੇ ਹੈਲਥ ਐਂਡ ਵੈਲਨੈੱਸ ਸੈਂਟਰ ਅੰਬੇਮਾਜਰਾ ਵਲੋਂ ਮੈਡੀਕਲ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਸਿਹਤ ਵਿਭਾਗ ਦੀ ਟੀਮ ਵਲੋਂ ਹਾਜ਼ਰ ਲੋਕਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਜੀਵਨ ਸੈਲੀ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤ ਪ੍ਰਤੀ ਸੁਚੇਤ ਹੋਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਲਈ ਸਮਾਜਿਕ ਤੌਰ ’ਤੇ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਵੀ ਕੀਤੀ ਗਈ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀ ਟੀਮ ਵਲੋਂ ਵਿੱਦਿਅਕ ਅਦਾਰਿਆਂ ਦੇ 100 ਮੀਟਰ ਦੇ ਦਾਇਰੇ ਅੰਦਰ ਆਉਂਦੀਆਂ ਦੁਕਾਨਾਂ ਦਾ ਦੌਰਾ ਕਰਕੇ ਦੁਕਾਨਦਾਰਾਂ ਨੂੰ ਤੰਬਾਕੂ ਉਤਪਾਦਾਂ ਦੀ ਵਿੱਕਰੀ ਸਬੰਧੀ ਕੋਟਪਾ ਐਕਟ-2003 ਦੇ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਡਾ. ਧਰਮਿੰਦਰ ਸਿੰਘ, ਹਰਜੋਤ ਕੌਰ ਏ.ਐੱਨ.ਐੱਮ., ਪ੍ਰਿਤਪਾਲ ਸਿੰਘ ਹੈਲਥ ਸੁਪਰਵਾਈਜ਼ਰ, ਸੁਰਿੰਦਰ ਸਿੰਘ ਬੀ.ਈ.ਈ., ਜਸਪਾਲ ਕੌਰ ਆਸ਼ਾ ਵਰਕਰ, ਜਸਵੀਰ ਕੌਰ, ਜਸਵਿੰਦਰ ਕੌਰ ਆਸ਼ਾ ਸੁਪਰਵਾਈਜ਼ਰ ਸਮੇਤ ਪਿੰਡ ਦੇ ਸਥਾਨਕ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਲੋਹਾ ਨਗਰੀ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਛੱਠ ਮਹਾਂਉਤਸਵ ਅਗਲੀ ਖ਼ਬਰ ਖਮਾਣੋਂ ਵਿਖੇ 22 ਨਵੰਬਰ ਨੂੰ ਲੱਗੇਗਾ ਮੁਫ਼ਤ ਮੈਡੀਕਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।