16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਲੋਹਾ ਨਗਰੀ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਛੱਠ ਮਹਾਂਉਤਸਵ

ਮੰਡੀ ਗੋਬਿੰਦਗੜ੍ਹ, 15 ਨਵੰਬਰ (ਰਾਜੇਸ਼ ਸ਼ਰਮਾ)-ਦੇਸ਼ ਭਰ ਵਿਚ ਪ੍ਰਵਾਸੀ ਭਾਈਚਾਰੇ ਦੇ ਪ੍ਰਮੁੱਖ ਧਾਰਮਿਕ ਤਿਉਹਾਰ ਛੱਠ ਮਹਾਂਉਤਸਵ ਨੂੰ ਲੈ ਕੇ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ ਵੀ ਭਾਰੀ ਉਤਸ਼ਾਹ ਅਤੇ ਸ਼ਰਧਾ ਦੇਖਣ ਨੂੰ ਮਿਲੀ। ਇਸ ਮੌਕੇ ਅਮਲੋਹ ਰੋਡ ਸਥਿਤ ਸੂਏ ਦੇ ਕੰਢੇ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਇਕੱਠੇ ਹੋਏ।

ਅਜੀਤ ਡੈਸਕ 16-11-2026
ਮੰਡੀ ਗੋਬਿੰਦਗੜ੍ਹ, 15 ਨਵੰਬਰ (ਰਾਜੇਸ਼ ਸ਼ਰਮਾ)-ਦੇਸ਼ ਭਰ ਵਿਚ ਪ੍ਰਵਾਸੀ ਭਾਈਚਾਰੇ ਦੇ ਪ੍ਰਮੁੱਖ ਧਾਰਮਿਕ ਤਿਉਹਾਰ ਛੱਠ ਮਹਾਂਉਤਸਵ ਨੂੰ ਲੈ ਕੇ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ ਵੀ ਭਾਰੀ ਉਤਸ਼ਾਹ ਅਤੇ ਸ਼ਰਧਾ ਦੇਖਣ ਨੂੰ ਮਿਲੀ। ਇਸ ਮੌਕੇ ਅਮਲੋਹ ਰੋਡ ਸਥਿਤ ਸੂਏ ਦੇ ਕੰਢੇ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਇਕੱਠੇ ਹੋਏ। ਵਰਤ ਰੱਖਣ ਵਾਲੀਆਂ ਔਰਤਾਂ ਅਤੇ ਮਰਦਾਂ ਨੇ ਪਾਣੀ ਵਿਚ ਖੜ੍ਹੇ ਹੋ ਕੇ ਡੁੱਬਦੇ ਸੂਰਜ ਦੇਵਤਾ ਨੂੰ ਅਰਘ ਭੇਟ ਕੀਤਾ ਅਤੇ ਆਪਣੇ ਪਰਿਵਾਰਾਂ ਦੀ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਤੇ ਤੰਦਰੁਸਤੀ ਲਈ ਪ੍ਰਾਰਥਨਾ ਕੀਤੀ। ਪੂਰੇ ਇਲਾਕੇ ਵਿਚ ਭਗਤੀ ਅਤੇ ਸ਼ਰਧਾ ਦਾ ਮਾਹੌਲ ਬਣਿਆ ਰਿਹਾ। ਛੱਠ ਮਹਾਂਉਤਸਵ ਦੇ ਸਬੰਧ ਵਿੱਚ ਛੱਠ ਪੂਜਾ ਸੇਵਾ ਸਮਿਤੀ ਵਲੋਂ ਪ੍ਰਧਾਨ ਸੁਭਾਸ਼ ਵਰਮਾ ਦੀ ਅਗਵਾਈ ਹੇਠ ਅਤੇ ਛੱਠ ਪੂਜਾ ਸੇਵਾ ਦਲ ਵਲੋਂ ਡਾ. ਐੱਮ.ਕੇ. ਕਰਨ ਦੀ ਅਗਵਾਈ ਹੇਠ ਆਪੋ-ਆਪਣੇ ਪੱਧਰ ’ਤੇ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਗਏ। ਦੋਵਾਂ ਸੰਸਥਾਵਾਂ ਵਲੋਂ ਤਿਉਹਾਰ ਨੂੰ ਸ਼ਰਧਾ ਅਤੇ ਰਵਾਇਤੀ ਮਰਿਆਦਾ ਅਨੁਸਾਰ ਮਨਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਪ੍ਰਵਾਸੀ ਭਾਈਚਾਰੇ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਵੀ ਆਪਣੀ ਹਾਜ਼ਰੀ ਲਗਵਾ ਕੇ ਪ੍ਰਵਾਸੀ ਭਾਈਚਾਰੇ ਨੂੰ ਛੱਠ ਮਹਾਂਉਤਸਵ ਦੀਆਂ ਵਧਾਈਆਂ ਦਿੱਤੀਆਂ। ਇਨ੍ਹਾਂ ਵਿਚ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਕਾਂਗਰਸ ਵਲੋਂ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ, ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਭਾਜਪਾ ਦੇ ਸੂਬਾ ਕੋਆਰਡੀਨੇਟਰ ਤੇ ਹਲਕਾ ਇੰਚਾਰਜ ਇੰਜੀਨੀਅਰ ਕੰਵਰਵੀਰ ਸਿੰਘ ਟੌਹੜਾ ਸ਼ਾਮਲ ਸਨ। ਇਸ ਤੋਂ ਇਲਾਵਾ ਭਾਜਪਾ ਆਗੂ ਜਗਦੀਪ ਚੀਮਾ, ਨਗਰ ਕੌਂਸਲ ਦੇ ਕੌਂਸਲਰ ਪੁਨੀਤ ਗੋਇਲ ਅਤੇ ਰਾਜੀਵ ਵਰਮਾ ਨੇ ਵੀ ਸਮਾਗਮ ਵਿਚ ਸ਼ਿਰਕਤ ਕੀਤੀ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਮੀਤ ਪ੍ਰਧਾਨ ਵਿਨੀਤ ਬਿੱਟੂ, ਮਾਰਕੀਟ ਕਮੇਟੀ ਦੇ ਚੇਅਰਮੈਨ ਜਗਦੀਪ ਚੱਠਾ, ਉੱਘੇ ਲੋਹਾ ਵਪਾਰੀ ਤੇ ਸਮਾਜ ਸੇਵਕ ਕੌਸ਼ਲ ਮਿਸ਼ਰਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਰਜਿੰਦਰ ਬਿੱਟੂ, ਬਲਾਕ ਕਾਂਗਰਸ ਪ੍ਰਧਾਨ ਸੰਜੀਵ ਦੱਤਾ, ਕੌਂਸਲਰ ਬਲਕਾਰ ਸਿੰਘ ਅਤੇ ਕੌਂਸਲਰ ਹਰਚੰਦ ਸਿੰਘ, ਬਲਦੇਵ ਹਸਿਜ਼ਾ, ਡਾ. ਮਨਮੋਹਨ ਕੌਸ਼ਲ, ਸ਼ਿਵ ਸ਼ਰਮਾ ਅਤੇ ਚੇਤਨ ਸ਼ਰਮਾ ਸਮੇਤ ਹੋਰ ਪਤਵੰਤੇ ਸੱਜਣਾਂ ਨੇ ਵੀ ਸਮਾਗਮਾਂ ਵਿਚ ਸ਼ਿਰਕਤ ਕੀਤੀ। ਇਸ ਮੌਕੇ ਸਮੂਹ ਮਹਿਮਾਨਾਂ ਨੇ ਪ੍ਰਵਾਸੀ ਭਾਈਚਾਰੇ ਨੂੰ ਛੱਠ ਮਹਾਂਉਤਸਵ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਛੱਠ ਪੂਜਾ ਸਿਰਫ਼ ਇੱਕ ਧਾਰਮਿਕ ਤਿਉਹਾਰ ਹੀ ਨਹੀਂ, ਸਗੋਂ ਕੁਦਰਤ ਪ੍ਰਤੀ ਸਤਿਕਾਰ, ਪਰਿਵਾਰਕ ਏਕਤਾ, ਅਨੁਸ਼ਾਸਨ ਅਤੇ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਵੀ ਹੈ। ਅਜਿਹੇ ਤਿਉਹਾਰ ਵੱਖ-ਵੱਖ ਸੂਬਿਆਂ ਅਤੇ ਭਾਈਚਾਰਿਆਂ ਦੇ ਲੋਕਾਂ ਨੂੰ ਆਪਸ ਵਿਚ ਜੋੜਨ ਦਾ ਕੰਮ ਕਰਦੇ ਹਨ ।
ਪਿਛਲੀ ਖ਼ਬਰ ਮੰਡੀ ਗੋਬਿੰਦਗੜ੍ਹ ਵਿਖੇ ਛੱਠ ਪੂਜਾ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਵੱਖ-ਵੱਖ... ਅਗਲੀ ਖ਼ਬਰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਮੈਡੀਕਲ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।