ਬੀਬੀ ਜਸਪ੍ਰੀਤ ਕੌਰ ਢੀਂਡਸਾ ਸ਼੍ਰੋਮਣੀ ਅਕਾਲੀ ਦਲ (ਬ) ਇਸਤਰੀ ਵਿੰਗ ਦੀ ਸ਼ਹਿਰੀ ਬਲਾਕ ਪ੍ਰਧਾਨ ਨਿਯੁਕਤ
ਨਾਭਾ,17 ਨਵੰਬਰ (ਜਗਨਾਰ ਸਿੰਘ ਦੁਲੱਦੀ)-ਜਿਵੇਂ-ਜਿਵੇਂ ਪ੍ਰਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ ਤਾਂ ਸਾਰੀਆਂ ਹੀ ਸਿਆਸੀ ਪਾਰਟੀਆਂ ਵਲੋਂ ਆਪਣੀ ਪਾਰਟੀ ਨੂੰ ਮਜਬੂਤ ਕਰਨ ਲਈ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਦੀ ਪਾਰਟੀ ਹਾਈ ਕਮਾਨ ਦੇ ਆਦੇਸ਼ ਤਹਿਤ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਦੀ ਸੇਵਾ ਕਰ ਰਹੇ ਬੀਬੀ ਜਸਪ੍ਰੀਤ ਕੌਰ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਇਸਤਰੀ ਵਿੰਗ ਦਾ ਨਾਭਾ ਸ਼ਹਿਰੀ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਅਜੀਤ ਡੈਸਕ
18-11-2026