ਬੀਬੀ ਹਰਸਿਮਰਤ ਕੌਰ ਬਾਦਲ ਦੀ ਬਸੀ ਪਠਾਣਾਂ ਰੈਲੀ ਇਤਿਹਾਸਿਕ ਸਾਬਤ ਹੋਵੇਗੀ-ਗੁਰੂ
ਖਮਾਣੋਂ, 17 ਨਵੰਬਰ (ਜੋਗਿੰਦਰ ਪਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ 17 ਨਵੰਬਰ ਨੂੰ ਬਸੀ ਪਠਾਣਾ ਵਿਖੇ ਕੀਤੀ ਜਾ ਰਹੀ ਵਿਸ਼ਾਲ ‘ਲਲਕਾਰ ਰੈਲੀ’ ਨੂੰ ਲੈ ਕੇ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਰੈਲੀ ਵਿਚ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ’ ਤੇ ਸ਼ਿਰਕਤ ਕਰਨਗੇ ਅਤੇ ਉਨ੍ਹਾਂ ਦੀ ਆਮਦ ਨੂੰ ਲੈ ਕੇ ਹਲਕੇ ਦੇ ਅਕਾਲੀ ਵਰਕਰਾਂ ਵਿਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਸਾਰੀਆਂ ਤਿਆਰੀਆਂ ਮੁਕੰਮਲ ਹਨ।
ਖਮਾਣੋਂ, 17 ਨਵੰਬਰ (ਜੋਗਿੰਦਰ ਪਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ 17 ਨਵੰਬਰ ਨੂੰ ਬਸੀ ਪਠਾਣਾ ਵਿਖੇ ਕੀਤੀ ਜਾ ਰਹੀ ਵਿਸ਼ਾਲ ‘ਲਲਕਾਰ ਰੈਲੀ’ ਨੂੰ ਲੈ ਕੇ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਰੈਲੀ ਵਿਚ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ’ ਤੇ ਸ਼ਿਰਕਤ ਕਰਨਗੇ ਅਤੇ ਉਨ੍ਹਾਂ ਦੀ ਆਮਦ ਨੂੰ ਲੈ ਕੇ ਹਲਕੇ ਦੇ ਅਕਾਲੀ ਵਰਕਰਾਂ ਵਿਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਸਾਰੀਆਂ ਤਿਆਰੀਆਂ ਮੁਕੰਮਲ ਹਨ। ਰੈਲੀ ਦੀਆਂ ਤਿਆਰੀਆਂ ਅਤੇ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਗਈਆਂ ਅਤੇ ਅੱਜ ਖਮਾਣੋਂ ਸਰਕਲ ਦੀ ਵੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਸ. ਗੁਰੂ ਨੇ ਕਿਹਾ ਕਿ ਬੀਬੀ ਹਰਸਿਮਰਤ ਕੌਰ ਬਾਦਲ ਦੀ ਵਿਸ਼ੇਸ਼ ਆਮਦ ਨਾਲ ਰੈਲੀ ਨੂੰ ਹੋਰ ਉਤਸ਼ਾਹ ਮਿਲੇਗਾ ਅਤੇ ਉਨ੍ਹਾਂ ਕਿਹਾ ਕਿ ਪਾਰਟੀ ਦੇ ਸਮੂਹ ਆਗੂ ਅਤੇ ਵਰਕਰ ਰੈਲੀ ਨੂੰ ਸਫਲ ਬਣਾਉਣ ਲਈ ਆਪੋ-ਆਪਣੇ ਪੱਧਰ ’ਤੇ ਪੂਰੀ ਮਿਹਨਤ ਕਰ ਰਹੇ ਹਨ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਜ ਵੱਡੀ ਗਿਣਤੀ ਵਿਚ ਪਹੁੰਚ ਕੇ ਇਸ ਰੈਲੀ ਦਾ ਹਿੱਸਾ ਬਣਨ। ਇਸ ਮੌਕੇ ਡਾ. ਜਗਦੀਪ ਸਿੰਘ ਰਾਣਾ ਸਟੇਟ ਡੈਲੀਗੇਟ, ਕੁਲਵਿੰਦਰ ਸਿੰਘ ਬਿਲਾਸਪੁਰ ਸਰਕਲ ਪ੍ਰਧਾਨ ਖਮਾਣੋਂ, ਸਰਬਜੀਤ ਸਿੰਘ ਲਾਡੀ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ, ਰਾਜੀਵ ਅਹੂਜਾ, ਮਨਦੀਪ ਸਿੰਘ ਘੁਮਾਣ, ਗੁਰਮੀਤ ਸਿੰਘ ਨਾਨੋਵਾਲ, ਸੁਦਾਗਰ ਸਿੰਘ ਭੁੱਟਾ, ਬਲਵਿੰਦਰ ਸਿੰਘ ਕੰਗ ਅਤੇ ਕੁਲਵੀਰ ਸਿੰਘ ਖਮਾਣੋਂ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।